ਸੁਖਬੀਰ ਵਲੋਂ ਸੱਦਾ ਨਾ ਭੇਜਣ 'ਤੇ ਭਾਜਪਾ ਆਗੂਆਂ 'ਚ ਰੋਸ (ਵੀਡੀਓ)

Tuesday, Feb 12, 2019 - 04:29 PM (IST)

ਨਾਭਾ (ਰਾਹੁਲ)— ਬੀਤੇ ਦਿਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਨਾਭਾ ਵਿਖੇ ਵਰਕਰਾਂ ਨਾਲ ਮਿਲਣੀ ਦਾ ਪ੍ਰੋਗਰਾਮ ਰੱਖਿਆ ਗਿਆ ਸੀ। ਇਸ ਪ੍ਰੋਗਰਾਮ 'ਚ ਭਾਜਪਾ ਦੇ ਕਿਸੇ ਵੀ ਵਰਕਰ ਤੇ ਆਗੂ ਨੂੰ ਸੱਦਾ ਨਹੀਂ ਦਿੱਤਾ ਗਿਆ, ਜਿਸ ਕਾਰਨ ਭਾਜਪਾ ਆਗੂਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਭਾਜਪਾ ਦੇ ਆਗੂਆਂ ਵੱਲੋਂ ਆਪਣੀ ਨਾਰਾਜ਼ਗੀ ਪਟਿਆਲਾ ਜ਼ਿਲੇ ਦੇ ਇੰਚਾਰਜ ਡੀ. ਪੀ. ਚੰਦਨ ਅੱਗੇ ਰੱਖੀ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਅਸੀਂ ਤਾਲਮੇਲ ਕਮੇਟੀ ਕੋਲ ਲੈ ਕੇ ਜਾਵਾਂਗੇ ਅਤੇ ਅਕਾਲੀ ਦਲ ਨੂੰ ਵੀ ਕਹਾਂਗੇ ਕਿ ਉਹ ਗਠਜੋੜ ਦੀ ਪਾਲਨਾ ਕਰੇ।

ਜਿਵੇਂ-ਜਿਵੇਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਦੋਵਾਂ ਪਾਰਟੀਆਂ ਵਿਚਾਲੇ ਆਪਸੀ ਫੁੱਟ ਸਾਹਮਣੇ ਆ ਰਹੀ ਹੈ। ਭਾਵੇਂ ਦੋਵਾਂ ਪਾਸਿਓਂ ਇਕ ਦੂਜੇ ਨਾਲ ਨਹੁੰ-ਮਾਸ ਦਾ ਰਿਸ਼ਤਾ ਹੋਣ ਦੀ ਗੱਲ ਆਖੀ ਜਾ ਰਹੀ ਹੈ ਪਰ ਪੰਜਾਬ ਵਿਚ ਇਹ ਰਿਸ਼ਤਾ ਭਾਜਪਾ ਆਗੂਆਂ ਨੂੰ ਰਾਸ ਨਹੀਂ ਆ ਰਿਹਾ। 

ਪਟਿਆਲਾ ਜ਼ਿਲਾ ਦੇ ਜੋਨਲ ਇੰਚਾਰਜ ਯੋਗੇਸ਼ ਖੱਤਰੀ ਨੇ ਅਕਾਲੀ ਦਲ ਖਿਲਾਫ ਭੜਾਸ ਕੱਢਦੇ ਹੋਏ ਕਿਹਾ ਕਿ ਇਹ ਪਹਿਲਾ ਮਾਮਲਾ ਨਹੀਂ ਹੈ ਜਦੋਂ ਅਕਾਲੀ ਦਲ ਦੇ ਪ੍ਰੋਗਰਾਮ ਵਿਚ ਭਾਜਪਾ ਨੂੰ ਸੱਦਾ ਨਾ ਭੇਜਿਆ ਗਿਆ ਹੋਵੇ, ਇਸ ਤੋਂ ਪਹਿਲਾਂ ਵੀ ਕਈ ਮਾਮਲੇ ਅਜਿਹੇ ਸਾਹਮਣੇ ਆ ਚੁੱਕੇ ਹਨ।


Related News