ਬਰਨਾਲਾ: ਕਿਸਾਨਾਂ ਨੇ ਘੇਰਿਆ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦਾ ਘਰ, ਪੁਲਸ ਦਾ ਸਖ਼ਤ ਪਹਿਰਾ

Wednesday, Oct 14, 2020 - 03:36 PM (IST)

ਬਰਨਾਲਾ: ਕਿਸਾਨਾਂ ਨੇ ਘੇਰਿਆ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦਾ ਘਰ, ਪੁਲਸ ਦਾ ਸਖ਼ਤ ਪਹਿਰਾ

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ): ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਖੇਤੀਬਾੜੀ ਬਿੱਲ ਦੇ ਵਿਰੋਧ 'ਚ ਅੱਜ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਸੈਂਟੀ ਦੇ ਘਰ ਨੂੰ ਘੇਰ ਧਰਨਾ ਦਿੱਤਾ। ਧਰਨੇ 'ਚ ਵੱਡੀ ਗਿਣਤੀ 'ਚ ਜਨਾਨੀਆਂ ਅਤੇ ਨੌਜਵਾਨ ਵੀ ਸ਼ਾਮਲ ਸਨ। ਕਿਸਾਨਾਂ ਦੇ ਧਰਨੇ ਨੂੰ ਵੇਖਦਿਆਂ ਭਾਜਪਾ ਪ੍ਰਧਾਨ ਯਾਦਵਿੰਦਰ ਸਿੰਘ ਸੈਂਟੀ ਦੇ ਘਰ ਅੱਗੇ ਪੁਲਸ ਨੇ ਸਖ਼ਤ ਘੇਰਾ ਪਾਇਆ ਹੋਇਆ ਸੀ ਤਾਂ ਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।

ਇਹ ਵੀ ਪੜ੍ਹੋ: ਨਿਰਦਈ ਪਤੀ ਦੀ ਘਿਨੌਣੀ ਕਰਤੂਤ: ਸੰਗਲਾਂ ਨਾਲ ਬੰਨ੍ਹ ਪਤਨੀ ਦੇ ਹੱਥਾਂ-ਪੈਰਾਂ 'ਤੇ ਬਲੇਡ ਨਾਲ ਕੀਤੇ ਕਈ ਵਾਰ

ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਬਲੌਰ ਸਿੰਘ ਛੰਨਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਨੂੰ ਤਬਾਹ ਕਰਨ ਤੇ ਤੁਲੀ ਹੋਈ ਹੈ।ਅਸੀਂ ਅਕਾਲੀ ਦਲ ਨੂੰ ਭਾਜਪਾ ਦਾ ਸਾਥ ਛੱਡਣ ਤੋਂ ਮਜਬੂਰ ਕਰ ਦਿੱਤਾ। ਹੁਣ ਜੋ ਪੰਜਾਬ ਦੇ ਲੋਕ ਭਾਜਪਾ 'ਚ ਹਨ। ਉਹ ਵੀ ਕਿਸਾਨਾਂ ਦੇ ਹਿੱਤ ਲਈ ਭਾਜਪਾ ਪਾਰਟੀ ਨੂੰ ਅਲਵਿਦਾ ਕਹਿਣ। ਕਿਉਂਕਿ ਇਹ ਲੋਕ ਵੀ ਪੰਜਾਬ ਦਾ ਹੀ ਅੰਨ ਪਾਣੀ ਖਾਂਦੇ ਹਨ, ਜੋਕਿ ਕਿਸਾਨਾਂ ਵਲੋਂ ਉਪਜਾਇਆ ਹੋਇਆ ਹੈ। ਜੇਕਰ ਅਸੀਂ ਪੰਜਾਬ ਦਾ ਅੰਨ ਪਾਣੀ ਖਾਂਦੇ ਹਾਂ ਤਾਂ ਸਾਨੂੰ ਪੰਜਾਬ ਦੇ ਪ੍ਰਤੀ ਅਤੇ ਕਿਸਾਨਾਂ ਪ੍ਰਤੀ ਵਫਾਦਾਰ ਹੋਣਾ ਚਾਹੀਦਾ ਹੈ।ਇਸੇ ਵਫ਼ਾਦਾਰੀ ਨੂੰ ਨਿਭਾਉਂਦਿਆਂ ਭਾਜਪਾ ਲੀਡਰਾਂ ਨੂੰ ਪਾਰਟੀ ਛੱਡ ਕੇ ਕਿਸਾਨਾਂ ਨਾਲ ਖੜ੍ਹਨਾ ਚਾਹੀਦਾ ਹੈ।ਪੂਰੇ ਦੇਸ਼ ਦੇ ਲੋਕਾਂ 'ਚ ਕੇਂਦਰ ਦੀ ਮੋਦੀ ਸਰਕਾਰ ਪ੍ਰਤੀ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ। ਜੇਕਰ ਮੋਦੀ ਸਰਕਾਰ ਨੇ ਇਸ ਬਿੱਲ ਨੂੰ ਵਾਪਸ ਨਾ ਲਿਆ ਤਾਂ ਇਸ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। 

PunjabKesari

ਇਹ ਵੀ ਪੜ੍ਹੋ: ਕੋਰੋਨਾ ਪੀੜਤ ਦੇ ਸੰਪਰਕ 'ਚ ਆਏ ਵਿਅਕਤੀ ਲੱਭਣ 'ਚ ਪੂਰੇ ਪੰਜਾਬ 'ਚੋਂ ਜ਼ਿਲ੍ਹਾ ਬਰਨਾਲਾ ਰਿਹਾ ਅੱਵਲ

ਉਨ੍ਹਾਂ ਨੇ ਕਾਂਗਰਸ ਨੂੰ ਵੀ ਚਿਤਾਵਨੀ ਦਿੱਤੀ ਕਿ ਉਹ ਪੰਜਾਬ ਵਿਧਾਨ ਸਭਾ 'ਚ ਖੇਤੀਬਾੜੀ ਬਿੱਲ ਦੇ ਖਿਲਾਫ ਮਤਾ ਪੇਸ਼ ਕਰੇ।ਜੇਕਰ ਪੰਜਾਬ ਵਿਧਾਨ ਸਭਾ 'ਚ ਮਤਾ ਪੇਸ਼ ਨਾ ਕੀਤਾ ਗਿਆ ਤਾਂ ਭਾਜਪਾ ਆਗੂਆਂ ਦੀ ਤਰ੍ਹਾਂ ਕਾਂਗਰਸ ਆਗੂਆਂ ਦਾ ਵੀ ਘਿਰਾਓ ਕੀਤਾ ਜਾਵੇਗਾ।ਖੇਤੀਬਾੜੀ ਵੱਲ ਪੰਜਾਬ ਨੂੰ ਹੀ ਨਹੀਂ ਪੂਰੇ ਦੇਸ਼ ਨੂੰ ਤਬਾਹ ਕਰ ਦੇਵੇਗਾ।ਇਸ ਦਾ ਅਸਰ ਕੇਵਲ ਕਿਸਾਨਾਂ ਤੇ ਨਹੀਂ ਹੋਵੇਗਾ।ਇਸ ਦਾ ਅਸਰ ਦੇਸ਼ ਦੇ ਸਾਰੇ ਲੋਕਾਂ ਤੇ ਪਵੇਗਾ।ਇਸ ਲਈ ਕਿਸਾਨਾਂ ਵਲੋਂ ਦੇਸ਼ ਵਿਆਪੀ ਅੰਦੋਲਨ ਸ਼ੁਰੂ ਕੀਤਾ ਗਿਆ ਹੈ।ਪੂਰੇ ਦੇਸ਼ 'ਚ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਲਹਿਰ ਚੱਲ ਰਹੀ ਹੈ।ਇਸ ਬਿੱਲ ਨੂੰ ਮੋਦੀ ਸਰਕਾਰ ਨੂੰ ਵਾਪਸ ਲੈਣਾ ਹੀ ਪਵੇਗਾ।ਜੇਕਰ ਇਸ ਬਿੱਲ ਨੂੰ ਵਾਪਸ ਨਾ ਲਿਆ ਗਿਆ ਤਾਂ ਦੇਸ਼ ਪੱਧਰੀ ਇਹ ਜਾਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ । ਜਿਸ ਦੀ ਮਿਸਾਲ ਪਹਿਲਾਂ ਕਦੇ ਨਹੀਂ ਮਿਲੀ ਹੋਵੇਗੀ।

ਇਹ ਵੀ ਪੜ੍ਹੋ: ਅਸਲਾਧਾਰਕਾਂ ਲਈ ਅਹਿਮ ਖ਼ਬਰ: 13 ਦਸੰਬਰ ਤੋਂ ਪਹਿਲਾਂ ਕਰੋ ਇਹ ਕੰਮ ਨਹੀਂ ਤਾਂ ਰੱਦ ਹੋਵੇਗਾ ਲਾਈਸੈਂਸ


author

Shyna

Content Editor

Related News