ਰਾਸ਼ਟਰਪਤੀ ਚੋਣ 2022: ਚੋਣ ਸਮੱਗਰੀ ਸੁਰੱਖਿਅਤ ਢੰਗ ਨਾਲ ਪਹੁੰਚੀ ਪੰਜਾਬ

07/12/2022 11:49:42 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਰਾਸ਼ਟਰਪਤੀ ਚੋਣ 2022 ਦੇ ਸੰਚਾਲਨ ਲਈ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਵੱਲੋਂ ਭੇਜੀ ਗਈ ਚੋਣ ਸਮੱਗਰੀ ਅੱਜ ਚੰਡੀਗੜ੍ਹ ਸਥਿਤ ਪੰਜਾਬ ਵਿਧਾਨ ਸਭਾ ਵਿਖੇ ਸੁਰੱਖਿਅਤ ਪਹੁੰਚ ਗਈ ਹੈ। ਰਾਸ਼ਟਰਪਤੀ ਚੋਣ 18 ਜੁਲਾਈ 2022 ਨੂੰ ਹੋਣੀ ਹੈ। ਚੋਣ ਸਮੱਗਰੀ 'ਚ ਬੈਲੇਟ ਬਾਕਸ, ਬੈਲੇਟ ਪੇਪਰ, ਵਿਸ਼ੇਸ਼ ਪੈੱਨ ਤੇ ਹੋਰ ਸੀਲਬੰਦ ਚੋਣ ਸਮੱਗਰੀ ਸ਼ਾਮਲ ਹੈ, ਜਿਸ ਨੂੰ ਚੰਡੀਗੜ੍ਹ ਹਵਾਈ ਅੱਡੇ ਤੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪੰਜਾਬ ਵਿਧਾਨ ਸਭਾ ਵਿੱਚ ਲਿਆਂਦਾ ਗਿਆ।

ਖ਼ਬਰ ਇਹ ਵੀ : ਮੁਫ਼ਤ ਬਿਜਲੀ ਦੇਣ ਬਾਰੇ ਨਵੇਂ ਹੁਕਮ ਜਾਰੀ ਤਾਂ ਉਥੇ ਮੁਲਾਜ਼ਮਾਂ ਨੂੰ ਪੱਕਾ ਕਰਨ ਬਾਰੇ ਫਸਿਆ ਕਾਨੂੰਨੀ ਪੇਚ, ਪੜ੍ਹੋ TOP 10

PunjabKesari

ਸੀ.ਈ.ਓ. ਡਾ. ਰਾਜੂ ਨੇ ਦੱਸਿਆ ਕਿ ਚੋਣ ਅਫ਼ਸਰ ਪੰਜਾਬ ਭਾਰਤ ਭੂਸ਼ਣ ਬਾਂਸਲ ਅਤੇ ਸੰਯੁਕਤ ਸਕੱਤਰ-ਕਮ-ਸਹਾਇਕ ਰਿਟਰਨਿੰਗ ਅਫ਼ਸਰ ਪੰਜਾਬ ਵਿਧਾਨ ਸਭਾ ਰਾਮ ਲੋਕ ਖਟਾਣਾ ਨੇ ਭਾਰਤੀ ਚੋਣ ਕਮਿਸ਼ਨ ਤੋਂ ਚੋਣ ਸਮੱਗਰੀ ਪ੍ਰਾਪਤ ਕਰਕੇ ਹਵਾਈ ਜਹਾਜ਼ ਰਾਹੀਂ ਪੰਜਾਬ ਲਿਆਂਦੀ ਹੈ। ਉਨ੍ਹਾਂ ਦੱਸਿਆ ਕਿ ਚੋਣ ਸਮੱਗਰੀ ਨੂੰ ਸਕੱਤਰ ਵਿਧਾਨ ਸਭਾ ਸੁਰਿੰਦਰਪਾਲ ਸਿੰਘ ਦੀ ਦੇਖ-ਰੇਖ ਹੇਠ ਪੰਜਾਬ ਵਿਧਾਨ ਸਭਾ ਵਿਖੇ ਸਥਾਪਤ ਸਟਰਾਂਗ ਰੂਮ ਵਿੱਚ ਸਟੋਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣ ਸਮੱਗਰੀ 24 ਘੰਟੇ ਸਖ਼ਤ ਨਿਗਰਾਨੀ ਹੇਠ ਰਹੇਗੀ।

PunjabKesari

ਇਹ ਵੀ ਪੜ੍ਹੋ : ਸਿਮਰਜੀਤ ਬੈਂਸ ਦੇ ਪੁਲਸ ਦੀ ਗ੍ਰਿਫ਼ਤ 'ਚ ਆਉਣ ਤੋਂ ਬਾਅਦ ਰੇਪ ਪੀੜਤਾ ਨੇ ਧਰਨਾ ਕੀਤਾ ਖਤਮ


Mukesh

Content Editor

Related News