ਪ੍ਰੈਸ ਕਾਨਫਰੰਸ ਵਿਚ ਬੋਲੇ ਸਿੱਧੂ, ਕੋਈ ਵੀ ਨਫਾ-ਨੁਕਸਾਨ ਝੱਲਣ ਲਈ ਤਿਆਰ

07/26/2016 9:58:00 AM

ਨਵੀਂ ਦਿੱਲੀ\ਚੰਡੀਗੜ੍ਹ : ਰਾਜ ਸਭਾ ''ਚੋਂ ਅਸਤੀਫਾ ਦੇਣ ਵਾਲੇ ਨਵਜੋਤ ਸਿੰਘ ਸਿੱਧੂ ਨੇ ਸੋਮਵਾਰ ਨੂੰ ਦਿੱਲੀ ਵਿਖੇ ਪ੍ਰੈਸ ਕਾਨਫਰੰਸ ਕੀਤੀ। ਜਿਵੇਂ ਕਿ ਕਿਹਾ ਜਾ ਰਿਹਾ ਸੀ ਕਿ ਸੋਮਵਾਰ ਨੂੰ ਸਿੱਧੂ ਇਸ ਪ੍ਰੈਸ ਕਾਨਫਰੰਸ ਵਿਚ ਵੱਡਾ ਧਮਾਕਾ ਕਰ ਸਕਦੇ ਹਨ ਦੇ ਉਲਟ ਹੋਇਆ ਅਤੇ ਉਨ੍ਹਾਂ ਇਸ ਦੌਰਾਨ ਕੋਈ ਵੱਡਾ ਐਲਾਨ ਨਹੀਂ ਕੀਤਾ। ਸਿੱਧੂ ਨੇ ਰਾਜ ਸਭਾ ''ਚੋਂ ਅਸਤੀਫਾ ਦੇਣ ਦਾ ਕਾਰਨ ਦੱਸਦੇ ਹੋਏ ਕਿਹਾ ਕਿ ਭਾਜਪਾ ਵਲੋਂ ਉਨ੍ਹਾਂ ਨੂੰ ਪੰਜਾਬ ਤੋਂ ਦੂਰ ਰਹਿਣ ਲਈ ਅਤੇ ਪੰਜਾਬ ਵੱਲ ਮੂੰਹ ਨਾ ਕਰਨ ਲਈ ਕਿਹਾ ਗਿਆ ਸੀ।
ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਮੇਰੀਆਂ ਜੜ੍ਹਾਂ ਹਨ ਮੈਂ ਪੰਜਾਬ ਨੂੰ ਕਿਵੇਂ ਛੱਡ ਸਕਦਾ ਹਾਂ। ਸਿੱਧੂ ਨੇ ਕਿਹਾ ਕਿ ਕੋਈ ਵੀ ਪਾਰਟੀ ਪੰਜਾਬ ਤੋਂ ਵੱਡੀ ਨਹੀਂ ਹੈ। ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੀ ਨਫਾ ਨੁਕਸਾਨ ਦੀ ਪ੍ਰਵਾਹ ਨਹੀਂ ਅਤੇ ਕੋਈ ਵੀ ਪਾਰਟੀ ਪੰਜਾਬ ਤੋਂ ਵੱਡੀ ਨਹੀਂ ਹੈ। ਇਸ ਦੌਰਾਨ ਜਦੋਂ ਪੱਤਰਕਾਰਾਂ ਵਲੋਂ ਉਨ੍ਹਾਂ ਨੂੰ ਸੁਆਲ ਪੁੱਛੇ ਗਏ ਤਾਂ ਉਨ੍ਹਾਂ ਕੋਈ ਵੀ ਸੁਆਲ ਦਾ ਜੁਆਬ ਨਹੀਂ ਦਿੱਤਾ ਅਤੇ ਉਥੋਂ ਚੱਲਦੇ ਬਣ।


Gurminder Singh

Content Editor

Related News