ਕਿਸਾਨ ਆਗੂਆਂ ਦੀ ਵੱਡੀ ਪ੍ਰੈੱਸ ਕਾਨਫਰੰਸ, ਕੇਂਦਰ ਵੱਲੋਂ ਭਲਕੇ ਦੁਬਾਰਾ ਮੀਟਿੰਗ ਲਈ ਆਇਆ ਸੱਦਾ (ਵੀਡੀਓ)
Wednesday, Feb 14, 2024 - 08:58 PM (IST)
ਨੈਸ਼ਨਲ ਡੈਸਕ- ਕਿਸਾਨਾਂ ਦੇ ਦਿੱਲੀ ਕੂਚ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਸਰਵਣ ਸਿੰਘ ਪੰਧੇਰ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਝੜਪ ਦੌਰਾਨ ਜ਼ਖ਼ਮੀ ਹੋਏ ਪੱਤਰਕਾਰ ਬਾਰੇ ਗੱਲ ਕਰਦੇ ਹੋਏ ਪੱਤਰਕਾਰਾਂ ਕੋਲੋਂ ਮੁਆਫੀ ਮੰਗਦਿਆਂ ਕਿਹਾ ਕਿ ਕਿਸਾਨ ਅੰਦੋਲਨ ਨੂੰ ਦੇਸ਼ ਵਿਦੇਸ਼ 'ਚ ਪਹੁੰਚਾਉਣ 'ਚ ਪੱਤਰਕਾਰ ਤੇ ਮੀਡੀਆ ਦਾ ਬਹੁਤ ਵੱਡਾ ਹੱਥ ਹੈ। ਇਸ ਕਾਰਨ ਉਹ ਪੱਤਰਕਾਰਾਂ ਨੂੰ ਭਰੋਸਾ ਦਿਵਾਉਂਦੇ ਹਨ ਕਿ ਕਿਸਾਨੀ ਅੰਦੋਲਨ ਦੌਰਾਨ ਪੱਤਰਕਾਰਾਂ ਨਾਲ ਕਿਸੇ ਤਰ੍ਹਾਂ ਦਾ ਮਾੜਾ ਵਿਵਹਾਰ ਨਹੀਂ ਕੀਤਾ ਜਾਵੇਗਾ।
ਅੱਗੇ ਉਨ੍ਹਾਂ ਕਿਹਾ ਕਿ ਇਹ ਘਟਨਾ ਇਕ ਗਲਤਫਹਿਮੀ ਕਾਰਨ ਹੋਈ ਸੀ, ਜਿਸ 'ਚ ਕਿਸਾਨਾਂ ਨੇ ਜੈਕਟ ਅਤੇ ਮਾਸਕ ਪਾਏ ਹੋਏ ਪੱਤਰਕਾਰ ਨੂੰ ਹਰਿਆਣਾ ਪੁਲਸ ਮੁਲਾਜ਼ਮ ਸਮਝ ਲਿਆ। ਇਸ ਦੌਰਾਨ ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਕਈ ਕਿਸਾਨ ਆਗੂਆਂ ਦੇ ਟਵਿਟਰ ਤੇ ਫੇਸਬੁੱਕ ਪੇਜ ਇਹ ਕਹਿ ਕੇ ਬੰਦ ਕਰ ਦਿੱਤੇ ਗਏ ਹਨ ਕਿ ਉਹ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਹਨ।
ਕਿਸਾਨੀ ਅੰਦੋਲਨ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਇਕ ਵਾਰ ਫਿਰ ਤੋਂ ਮੀਟਿੰਗ ਦਾ ਸੱਦਾ ਆ ਗਿਆ ਹੈ। ਉਨ੍ਹਾਂ ਦੱਸਿਆ ਕਿ ਭਲਕੇ ਸ਼ਾਮ 5 ਵਜੇ ਕੇਂਦਰ ਤੇ ਕਿਸਾਨਾਂ ਵਿਚਾਲੇ ਮੀਟਿੰਗ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਉਨ੍ਹਾਂ ਕੇਂਦਰ ਨੂੰ ਕਿਹਾ ਕਿ ਜੋ ਇਹ ਤਣਾਅਪੂਰਨ ਮਾਹੌਲ ਬਣਿਆ ਹੋਇਆ ਹੈ, ਉਸ ਨੂੰ ਪਹਿਲਾਂ ਕਾਬੂ ਕੀਤਾ ਜਾਵੇ।
ਉਨ੍ਹਾਂ ਇਹ ਵੀ ਕਿਹਾ ਕਿ ਉਹ ਦਿੱਲੀ ਵੱਲ ਕੂਚ ਆਪਣੇ ਹੱਕ ਲੈਣ ਜਾ ਰਹੇ ਹਨ। ਇਸ ਦੌਰਾਨ ਜਦੋਂ ਉਨ੍ਹਾਂ ਨੂੰ ਸਰਕਾਰ ਵੱਲੋਂ ਗੱਲਬਾਤ ਦਾ ਸੱਦਾ ਆਇਆ ਤਾਂ ਉਨ੍ਹਾਂ ਨੇ ਕਿਸਾਨਾਂ ਨੂੰ ਪੁੱਛਿਆ ਕਿ ਸਰਕਾਰ ਜੇਕਰ ਗੱਲਬਾਤ ਕਰਨਾ ਚਾਹੁੰਦੀ ਹੈ ਤਾਂ ਕੀ ਉਨ੍ਹਾਂ ਨੂੰ ਮੀਟਿੰਗ ਦਾ ਸੱਦਾ ਸਵੀਕਾਰ ਕਰਨਾ ਚਾਹੀਦਾ ਹੈ ਜਾਂ ਨਹੀਂ। ਤਾਂ ਇਸ ਤੇ ਕਿਸਾਨਾਂ ਨੇ ਇਸ ਸੱਦੇ ਨੂੰ ਸਵੀਕਾਰ ਕਰ ਲਿਆ ਤੇ ਹੁਣ ਉਹ ਭਲਕੇ ਸ਼ਾਮ 5 ਵਜੇ ਚੰਡੀਗੜ੍ਹ ਵਿਖੇ ਕੇਂਦਰ ਵੱਲੋਂ ਭੇਜੀ ਜਾਣ ਵਾਲੀ ਟੀਮ ਨਾਲ ਮੀਟਿੰਗ ਕਰ ਕੇ ਸ਼ਾਂਤਮਈ ਢੰਗ ਨਾਲ ਗੱਲਬਾਤ ਕਰ ਕੇ ਕਿਸਾਨਾਂ ਦੇ ਮਸਲੇ ਦਾ ਹੱਲ ਕੱਢਣ ਦੀ ਕੋਸ਼ਿਸ਼ ਕਰਨਗੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e