ਕੋਵਿਡ-19 : ਕੇਂਦਰ ਸਰਕਾਰ 'ਤੇ ਦਬਾਅ, CBSE ਪ੍ਰੀਖਿਆਵਾਂ ਮੁਲਤਵੀ ਹੋਣ ਦੇ ਵੱਧੇ ਆਸਾਰ
Tuesday, Apr 13, 2021 - 09:14 PM (IST)
ਲੁਧਿਆਣਾ, (ਵਿੱਕੀ)- ਕੋਰੋਨਾ ਦੇ ਰੋਜ਼ਾਨਾ 10 ਲੱਖ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੇਂਦਰ ਸਰਕਾਰ ਦੀਆਂ ਚਿੰਤਾਵਾਂ ਵੱਧ ਗਈਆਂ ਹਨ। ਇਸ ਦੇ ਨਾਲ ਹੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐੱਸ.ਈ) ਦੀਆਂ 4 ਮਈ ਤੋਂ ਸ਼ੁਰੂ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਦੀ ਮੰਗ ਨੇ ਹੋਰ ਵੀ ਜ਼ੋਰ ਫੜ੍ਹ ਲਿਆ ਹੈ।
ਇਹ ਵੀ ਪੜ੍ਹੋ- ਸਿੱਧੀ ਅਦਾਇਗੀ ਮਾਮਲੇ 'ਚ ਕੇਂਦਰ ਅੱਗੇ ਕੈਪਟਨ ਦੇ ਮੰਤਰੀਆਂ ਨੇ ਟੇਕੇ ਗੋਡੇ : ਹਰਸਿਮਰਤ
ਕਾਂਗਰਸ ਅਤੇ 'ਆਪ' ਪਾਰਟੀ ਤੋਂ ਇਲਾਵਾ ਕਈ ਕਲਾਕਾਰਾਂ ਵੱਲੋਂ ਵੀ ਕੇਂਦਰ ਸਰਕਾਰ 'ਤੇ ਸੀ.ਬੀ.ਐੱਸ.ਈ. ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਅਤੇ ਆਨਲਾਈਨ ਪ੍ਰੂੀਖਿਆ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਜਿਸ ਕਾਰਨ ਕੇਂਦਰੀ ਸਿੱਖਿਆ ਮੰਤਰਾਲਾ ਅਤੇ ਸੀ.ਬੀ.ਐੱਸ.ਈ. ਬੋਰਡ ਦੇ ਅਧਿਕਾਰੀਆਂ 'ਚ ਹਲਚਲ ਸ਼ੁਰੂ ਹੋ ਗਈ ਹੈ। ਜਾਣਕਾਰੀ ਮੁਤਾਬਕ ਸਰਕਾਰ 'ਤੇ ਦਬਾਅ ਵੱਧਦੇ ਹੀ ਕੇਂਦਰੀ ਸਿੱਖਿਆ ਮੰਤਰਾਲਾ ਅਤੇ ਸੀ.ਬੀ.ਐੱਸ.ਈ ਬੋਰਡ ਦੇ ਅਧਿਕਾਰੀਆਂ 'ਚ ਇਸ ਮਾਮਲੇ ਨੂੰ ਲੈ ਕੇ ਮੀਟਿੰਗਾਂ ਸ਼ੁਰੂ ਹੋ ਗਈਆਂ ਹਨ।
ਇਹ ਵੀ ਪੜ੍ਹੋ- ਨਿਊਜ਼ਰੂਮ ਤੋਂ ਵੇਖੋ ਪੰਜਾਬ ਦੀਆਂ ਤਾਜ਼ਾ ਖਬਰਾਂ ਲਾਈਵ (ਵੀਡੀਓ)
ਹਾਲਾਂਕਿ ਇਸ ਸਬੰਧ 'ਚ ਅਜੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋ ਸਕੀ ਪਰ ਦੱਸਿਆ ਜਾ ਰਿਹਾ ਹੈ ਕਿ ਬੋਰਡ ਦੀਆਂ ਪ੍ਰੀਖਿਆਵਾਂ ਰੱਦ ਨਹੀਂ ਕੀਤੀਆਂ ਜਾਣਗੀਆਂ ਪਰ ਉਨ੍ਹਾਂ ਨੂੰ ਮੁਲਤਵੀ ਕੀਤਾ ਜਾ ਸਕਦਾ ਹੈ। ਸੀ.ਬੀ.ਐੱਸ.ਈ. ਬੋਰਡ ਅਧਿਕਾਰੀ ਨਵੀਂ ਡੇਟ ਸ਼ੀਟ 'ਤੇ ਵੀ ਚਰਚਾ ਕਰ ਰਹੇ ਹਨ।