ਮਜੀਠਾ ''ਚ ਸਨਸਨੀਖੇਜ਼ ਵਾਰਦਾਤ, ਮੰਦਰ ''ਚ ਵੜ ਕੇ ਪਤਨੀ ਦੇ ਸਾਹਮਣੇ ਪੁਜਾਰੀ ਦਾ ਕਤਲ (ਤਸਵੀਰਾਂ)

Tuesday, Jul 28, 2020 - 05:37 PM (IST)

ਮਜੀਠਾ ''ਚ ਸਨਸਨੀਖੇਜ਼ ਵਾਰਦਾਤ, ਮੰਦਰ ''ਚ ਵੜ ਕੇ ਪਤਨੀ ਦੇ ਸਾਹਮਣੇ ਪੁਜਾਰੀ ਦਾ ਕਤਲ (ਤਸਵੀਰਾਂ)

ਅੰਮ੍ਰਿਤਸਰ (ਸੁਮਿਤ) : ਹਲਕਾ ਮਜੀਠਾ ਦੇ ਪਿੰਡ ਗੋਪਾਲਪੁਰਾ ਵਿਚ ਇਕ ਮੰਦਰ ਦੇ ਪੁਜਾਰੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਸ਼ਨ ਸ਼ਾਮ ਨਾਮ ਦਾ ਇਹ ਪੁਜਾਰੀ ਆਪਣੇ ਮੰਦਰ ਵਿਚ ਰਾਤ ਨੂੰ ਜਦੋਂ ਪਰਿਵਾਰ ਨਾਲ ਸੁੱਤਾ ਪਿਆ ਸੀ ਤਾਂ 10-12 ਲੁਟੇਰੇ ਦੇਰ ਰਾਤ ਲਗਭਗ 2 ਵਜੇ ਦੇ ਕਰੀਬ ਮੰਦਰ ਦੀ ਕੰਧ ਟੱਪ ਕੇ ਅੰਦਰ ਦਾਖ਼ਲ ਹੋਏ ਅਤੇ ਉਨ੍ਹਾਂ ਨੇ ਪੁਜਾਰੀ ਦੇ ਪਰਿਵਾਰ 'ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਨੂੰ ਇੰਨੀ ਬੁਰੀ ਤਰ੍ਹਾਂ ਕੁੱਟਿਆ ਗਿਆ ਕਿ ਇਸ 'ਚ ਪੁਜਾਰੀ ਦੀ ਮੌਤ ਹੋ ਗਈ। ਕਤਲ ਤੋਂ ਬਾਅਦ ਉਨ੍ਹਾਂ ਨੇ ਉਸ ਦੇ ਪਰਿਵਾਰ ਨੂੰ ਬੰਧਕ ਬਣਾਇਆ ਅਤੇ ਉਨ੍ਹਾਂ ਨਾਲ ਵੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਵਾਰਦਾਤ 'ਚ ਪੁਜਾਰੀ ਦੀ ਪਤਨੀ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਈ, ਜਿਸ ਦਾ ਇਲਾਜ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਚੱਲ ਰਿਹਾ ਹੈ। 

ਇਹ ਵੀ ਪੜ੍ਹੋ : ਤਰਨਤਾਰਨ 'ਚ ਵੱਡੀ ਵਾਰਦਾਤ, ਜਨਮ ਦਿਨ ਤੋਂ ਇਕ ਦਿਨ ਪਹਿਲਾਂ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ

PunjabKesari

ਵਾਰਦਾਤ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਨੇ ਇਕ ਵਾਰ ਫਿਰ ਸਮਾਜ ਅੰਦਰ ਵੱਧ ਰਹੇ ਅਪਰਾਧ ਦੀ ਤਸਵੀਰ ਉਜਾਗਰ ਕਰ ਦਿੱਤੀ ਹੈ। ਲੁਟੇਰਿਆਂ ਨੇ ਜਿੱਥੇ ਪੁਜਾਰੀ ਦਾ ਕਤਲ ਕਰ ਦਿੱਤਾ, ਉਥੇ ਹੀ ਹਜ਼ਾਰਾਂ ਰੁਪਏ ਦੀ ਨਗਦੀ ਵੀ ਲੁੱਟ ਕੇ ਫਰਾਰ ਹੋ ਗਏ। ਦੂਜੇ ਪਾਸੇ ਮ੍ਰਿਤਕ ਪੁਜਾਰੀ ਦੇ ਪਰਿਵਾਰ ਨੇ ਪੁਲਸ ਤੋਂ ਇਨਸਾਫ਼ ਦੀ ਗੁਹਾਰ ਲਗਾਈ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਪੁਲਸ ਇਸ ਮਾਮਲੇ ਵਿਚ ਕਦੋਂ ਤਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਕਾਮਯਾਬ ਹੁੰਦੀ ਹੈ।

PunjabKesari

ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦੀ ਦਹਿਸ਼ਤ, 48 ਨਵੇਂ ਮਾਮਲੇ ਆਏ ਸਾਹਮਣੇ


author

Gurminder Singh

Content Editor

Related News