ਪੰਜਾਬ ਸ਼ਰਮਸਾਰ! ਪਾਦਰੀ ਨੇ ਟੱਪੀਆਂ ਹੱਦਾਂ, ਕੁੜੀ ਦੀ ਰੋਲ਼ੀ ਪੱਤ, ਫਿਰ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ

Wednesday, Jun 10, 2026 - 07:20 PM (IST)

ਪੰਜਾਬ ਸ਼ਰਮਸਾਰ! ਪਾਦਰੀ ਨੇ ਟੱਪੀਆਂ ਹੱਦਾਂ, ਕੁੜੀ ਦੀ ਰੋਲ਼ੀ ਪੱਤ, ਫਿਰ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ

ਨਡਾਲਾ (ਸ਼ਰਮਾ)- ਪਾਦਰੀ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਇਕ ਕੁੜੀ ਨਾਲ ਜਬਰ-ਜ਼ਿਨਾਹ ਤੇ ਮਰਨ ਲਈ ਮਜਬੂਰ ਕਰਨ ਵਾਲੇ ਪਾਦਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੀੜਤ ਪਰਿਵਾਰ ਦੀ ਸ਼ਿਕਾਇਤ ’ਤੇ ਜ਼ਿਲ੍ਹਾ ਪੁਲਸ ਮੁਖੀ ਗੌਰਵ ਤੂਰਾ ਦੇ ਦਿਸ਼ਾ-ਨਿਰਦੇਸ਼ ’ਤੇ ਡੀ. ਐੱਸ. ਪੀ. ਭਲੱਥ ਗਗਨਦੀਪ ਸਿੰਘ ਦੀ ਅਗਵਾਈ ਹੇਠ ਨਡਾਲਾ ਪੁਲਸ ਨੇ ਥਾਣਾ ਸੁਭਾਨਪੁਰ ਵਿਖੇ ਦਰਜ ਐੱਫ਼. ਆਈ. ਆਰ. ਨੰਬਰ 125 ਵਿਚ ਨਾਮਜ਼ਦ ਪਾਦਰੀ ਹਰਭਜਨ ਸਿੰਘ ਨੂੰ ਅਦਾਲਤ ਵਿਚ ਪੇਸ਼ ਕੀਤਾ। ਇਸ ਦੌਰਾਨ ਦੋ ਦਿਨਾਂ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Punjab: ਖੇਤਾਂ 'ਚ ਕੰਮ ਕਰਦੇ ਅਚਾਨਕ ਟਰੈਕਟਰ ਹੇਠਾਂ ਆਇਆ ਕਿਸਾਨ! ਤੜਫ਼-ਤੜਫ਼ ਕੇ ਨਿਕਲੀ ਜਾਨ

PunjabKesari

ਜ਼ਿਕਰਯੋਗ ਹੈ ਕਿ ਪਿੰਡ ਰਾਏਪੁਰ ਰਾਜਪੂਤਾਂ ਵਿਖੇ 4 ਦਿਨ ਪਹਿਲਾਂ ਇਕ 18 ਸਾਲਾ ਲੜਕੀ ਨੇ ਕਥਿਤ ਤੌਰ ’ਤੇ ਪਾਦਰੀ ਤੋਂ ਤੰਗ-ਪ੍ਰੇਸ਼ਾਨ ਹੋ ਕੇ ਪੱਖੇ ਨਾਲ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ। ਮ੍ਰਿਤਕ ਲੜਕੀ ਦੀ ਮਾਤਾ ਵੱਲੋਂ ਦਿੱਤੀ ਸ਼ਿਕਾਇਤ ਵਿਚ ਦੋਸ਼ ਲਗਾਇਆ ਗਿਆ ਸੀ ਕਿ ਪਾਦਰੀ ਹਰਭਜਨ ਸਿੰਘ ਲੰਬੇ ਸਮੇਂ ਤੋਂ ਉਸ ਦੀ ਧੀ ਨੂੰ ਤੰਗ ਕਰਦਾ ਸੀ ਅਤੇ ਉਸ ’ਤੇ ਮਾੜੀ ਨਜ਼ਰ ਰੱਖਦਾ ਸੀ। ਪਰਿਵਾਰ ਵੱਲੋਂ ਕਈ ਵਾਰ ਸਮਝਾਉਣ ਦੇ ਬਾਵਜੂਦ ਵੀ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆਇਆ।

ਇਹ ਵੀ ਪੜ੍ਹੋ: ਪੰਜਾਬ 'ਚ ਗਰਮੀ ਨਾਲ ਲੋਕ ਹਾਲੋ-ਬੇਹਾਲ! ਆਸਮਾਨ ਤੋਂ ਵਰ੍ਹਨ ਲੱਗੀ ਅੱਗ, 46 ਡਿਗਰੀ ਤਕ ਪੁੱਜਾ ਤਾਪਮਾਨ

ਪੁਲਸ ਚੌਕੀ ਮੁਖੀ ਨਡਾਲਾ ਬਲਜਿੰਦਰ ਸਿੰਘ ਨੇ ਕਿਹਾ ਕਿ ਪੀੜਤ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ ’ਤੇ ਨਡਾਲਾ ਪੁਲਸ ਨੇ ਪਾਦਰੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਸੀ। ਹੁਣ ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ’ਚ ਪੇਸ਼ ਕਰਕੇ ਦੋ ਦਿਨਾਂ ਦਾ ਰਿਮਾਂਡ ਪ੍ਰਾਪਤ ਕੀਤਾ ਗਿਆ ਹੈ। ਚੌਂਕੀ ਇੰਚਾਰਜ ਨਡਾਲਾ ਬਲਜਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਗਰਮੀਆਂ ਦੀਆਂ ਛੁੱਟੀਆਂ ਦਰਮਿਆਨ ਜਲੰਧਰ ਵਾਸੀਆਂ ਲਈ ਵੱਡਾ ਐਲਾਨ! 26 ਤੋਂ 28 ਜੂਨ ਤੱਕ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News