PM ਮੋਦੀ ਨਾਲ ਪਰਮਪਾਲ ਕੌਰ ਸਿੱਧੂ ਦੀ ਮੁਲਾਕਾਤ, ਭਾਜਪਾ ਨੂੰ ਮਜ਼ਬੂਤ ਕਰਨ ਦਾ ਸੱਦਾ

Saturday, Jul 18, 2026 - 04:53 PM (IST)

PM ਮੋਦੀ ਨਾਲ ਪਰਮਪਾਲ ਕੌਰ ਸਿੱਧੂ ਦੀ ਮੁਲਾਕਾਤ, ਭਾਜਪਾ ਨੂੰ ਮਜ਼ਬੂਤ ਕਰਨ ਦਾ ਸੱਦਾ

ਮਾਨਸਾ : ਜਲੰਧਰ ਵਿਖੇ ਆਯੋਜਿਤ ਸਮਾਗਮ ਦੌਰਾਨ ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਲੋਕ ਸਭਾ ਹਲਕਾ ਬਠਿੰਡਾ ਦੀ ਕੋਆਰਡੀਨੇਟਰ ਅਤੇ ਸਾਬਕਾ ਆਈ.ਏ.ਐਸ. ਅਧਿਕਾਰੀ ਪਰਮਪਾਲ ਕੌਰ ਸਿੱਧੂ ਨੇ ਮੁਲਾਕਾਤ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨੇ ਪਰਮਪਾਲ ਕੌਰ ਸਿੱਧੂ ਨਾਲ ਗੱਲਬਾਤ ਕਰਦਿਆਂ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਦੇ ਕਾਰਜਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿਚ ਪੰਜਾਬ ਵਿਚ ਵੀ ਡਬਲ ਇੰਜਣ ਦੀ ਸਰਕਾਰ ਬਣ ਸਕੇ ਅਤੇ ਸੂਬੇ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇ।

ਪਰਮਪਾਲ ਕੌਰ ਸਿੱਧੂ ਨੇ ਪ੍ਰਧਾਨ ਮੰਤਰੀ ਵੱਲੋਂ ਦਿੱਤੇ ਮਾਰਗਦਰਸ਼ਨ ਲਈ ਧੰਨਵਾਦ ਪ੍ਰਗਟ ਕਰਦਿਆਂ ਭਰੋਸਾ ਦਿੱਤਾ ਕਿ ਉਹ ਪਾਰਟੀ ਦੇ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਅਤੇ ਲੋਕਾਂ ਤੱਕ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਪਹੁੰਚਾਉਣ ਲਈ ਪੂਰੀ ਲਗਨ ਅਤੇ ਸਮਰਪਣ ਨਾਲ ਕੰਮ ਕਰਨਗੇ।


author

Gurminder Singh

Content Editor

Related News