ਪ੍ਰਧਾਨ ਮੰਤਰੀ ਦੇ ਦੌਰੇ ਨੂੰ ਲੈ ਕੇ ਤਰੁਣ ਚੁੱਘ ਦਾ ਬਿਆਨ, ਕਿਹਾ ਕਿ 1 ਫਰਵਰੀ ਨੂੰ ਆਉਣਗੇ
Friday, Jan 30, 2026 - 03:47 PM (IST)
ਜਲੰਧਰ (ਗੁਲਸ਼ਨ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਨੂੰ ਲੈ ਕੇ ਫੈਲੀਆਂ ਅਫਵਾਹਾਂ ਨੂੰ ਠੱਲ੍ਹ ਪਾਉਂਦਿਆਂ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਵੱਡਾ ਬਿਆਨ ਦਿੱਤਾ ਹੈ। ਪੰਜਾਬ ਕੇਸਰੀ ਸਮੂਹ ਨਾਲ ਖ਼ਾਸ ਗੱਲਬਾਤ ਕਰਦਿਆਂ ਉਨ੍ਹਾਂ ਪੁਸ਼ਟੀ ਕੀਤੀ ਕਿ ਪ੍ਰਧਾਨ ਮੰਤਰੀ ਦੇ ਨਿਰਧਾਰਿਤ ਪ੍ਰੋਗਰਾਮ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਤਰੁਣ ਚੁੱਘ ਨੇ ਸਾਫ਼ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ 1 ਫਰਵਰੀ ਨੂੰ ਹੀ ਪੰਜਾਬ ਆਉਣਗੇ ਅਤੇ ਡੇਰਾ ਬੱਲਾਂ ਨਤਮਸਤਕ ਹੋਣਗੇ। ਪਹਿਲਾਂ ਅਜਿਹੀਆਂ ਚਰਚਾਵਾਂ ਸਨ ਕਿ ਇਹ ਦੌਰਾ ਮੁਲਤਵੀ ਕਰਕੇ 2 ਫਰਵਰੀ ਕਰ ਦਿੱਤਾ ਗਿਆ ਹੈ ਪਰ ਚੁੱਘ ਨੇ ਇਨ੍ਹਾਂ ਖਬਰਾਂ ਨੂੰ ਨਕਾਰਦਿਆਂ ਕਿਹਾ ਕਿ 1 ਫਰਵਰੀ ਦੀ ਤਾਰੀਖ ਪੂਰੀ ਤਰ੍ਹਾਂ ਫਾਈਨਲ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਮੁੜ ਸ਼ੁਰੂ ਹੋਵੇਗਾ ਮੀਂਹ ਦਾ ਦੌਰ, ਇਨ੍ਹਾਂ ਤਾਰੀਖਾਂ ਤੋਂ ਬਦਲੇਗਾ ਮੌਸਮ
ਪੰਜਾਬ ਭਾਜਪਾ ਦੇ ਸੀਨੀਅਰ ਆਗੂਆਂ ਅਨੁਸਾਰ ਪ੍ਰਧਾਨ ਮੰਤਰੀ ਦੇ ਇਸ ਦੌਰੇ ਨੂੰ ਲੈ ਕੇ ਪਾਰਟੀ ਵਰਕਰਾਂ ਅਤੇ ਆਗੂਆਂ ਵਿਚ ਭਾਰੀ ਉਤਸ਼ਾਹ ਹੈ। ਚੁੱਘ ਨੇ ਸਾਫ਼ ਆਖਿਆ ਹੈ ਕਿ ਪ੍ਰਧਾਨ ਮੰਤਰੀ ਮੋਦੀ 1 ਫਰਵਰੀ ਨੂੰ ਹੀ ਪੰਜਾਬ ਆਉਣਗੇ ਅਤੇ ਡੇਰਾ ਬੱਲਾਂ ਵਿਖੇ ਨਤਮਸਤਕ ਹੋਣਗੇ।
ਇਹ ਵੀ ਪੜ੍ਹੋ : ਨਵਾਂਸ਼ਹਿਰ ਜ਼ਿਲ੍ਹੇ 'ਚ 31 ਜਨਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਰਹਿਣਗੇ ਬੰਦ
ਮਨਜਿੰਦਰ ਸਿਰਸਾ ਨੇ ਮੰਨੀ ਗਲਤੀ
ਦਰਅਸਲ ਦਿੱਲੀ ਦੇ ਕੈਬਨਿਟ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਪਹਿਲਾਂ ਬਿਆਨ ਦਿੱਤਾ ਸੀ ਕਿ ਪ੍ਰਧਾਨ ਮੰਤਰੀ 1 ਫਰਵਰੀ ਦੀ ਬਜਾਏ 2 ਫਰਵਰੀ ਨੂੰ ਪੰਜਾਬ ਆ ਰਹੇ ਹਨ। ਖਬਰ ਨਸ਼ਰ ਹੋਣ ਮਗਰੋਂ ਪੰਜਾਬ ਵਿਚ ਹਲਚਲ ਪੈਦਾ ਹੋ ਗਈ, ਜਿਸ ਤੋਂ ਬਾਅਦ ਸਿਰਸਾ ਦੇ ਦਫਤਰ ਵੱਲੋਂ ਤਾਜ਼ਾ ਬਿਆਨ ਜਾਰੀ ਕਰਦਿਆਂ ਕਿਹਾ ਗਿਆ ਕਿ ਗਲਤੀ ਨਾਲ 1 ਫਰਵਰੀ ਦੀ ਬਜਾਏ ਦੋ ਫਰਵਰੀ ਆਖ ਹੋ ਗਿਆ ਸੀ, ਪ੍ਰਧਾਨ ਮੰਤਰੀ ਦੇ ਦੌਰੇ ਵਿਚ ਕੋਈ ਬਦਲਾਅ ਨਹੀਂ ਹੈ ਉਹ 1 ਫਰਵਰੀ ਨੂੰ ਹੀ ਪੰਜਾਬ ਆਉਣਗੇ।
ਇਹ ਵੀ ਪੜ੍ਹੋ : ਕੈਲਗਰੀ ਵਿਚ ਚੱਲੀਆਂ ਗੋਲੀਆਂ, ਪੰਜਾਬੀ ਜੋੜੇ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
