ਪ੍ਰਧਾਨ ਮੰਤਰੀ ਨੇ ਕਿਸਾਨਾਂ ਦੇ ਕੇਸ ਦੀ ਸੁਣਵਾਈ ਤੋਂ ਪਹਿਲਾਂ ਹੀ ਇਕਤਰਫ਼ਾ ਫੈਸਲਾ ਦਿੱਤਾ : ਜਾਖੜ

Monday, Nov 30, 2020 - 02:12 PM (IST)

ਚੰਡੀਗੜ੍ਹ (ਅਸ਼ਵਨੀ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ 'ਮਨ ਕੀ ਬਾਤ' ਪ੍ਰੋਗਰਾਮ ਰਾਹੀਂ ਕਿਸਾਨਾਂ ਦੇ ਕੇਸ ਦੀ ਸੁਣਵਾਈ ਤੋਂ ਪਹਿਲਾਂ ਹੀ ਆਪਣਾ ਇਕਤਰਫ਼ਾ ਫ਼ੈਸਲਾ ਸੁਣਾ ਕੇ ਸਿੱਧ ਕਰ ਦਿੱਤਾ ਹੈ ਕਿ ਭਾਜਪਾ ਸਰਕਾਰ ਸ਼ਾਹੂਕਾਰਾਂ ਦੀ ਹਿਤੈਸ਼ੀ ਹੈ ਅਤੇ ਇਸ ਨੂੰ ਕਿਸਾਨਾਂ ਦੀ ਕੋਈ ਪ੍ਰਵਾਹ ਨਹੀਂ। ਸੂਬਾ ਕਾਂਗਰਸ ਪ੍ਰਧਾਨ ਨੇ ਪ੍ਰਧਾਨ ਮੰਤਰੀ ਦੇ 'ਮਨ ਕੀ ਬਾਤ' ਪ੍ਰੋਗਰਾਮ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ 3 ਦਸੰਬਰ ਨੂੰ ਕਿਸਾਨਾਂ ਨਾਲ ਹੋਣ ਵਾਲੀ ਗੱਲਬਾਤ ਤੋਂ ਪਹਿਲਾਂ ਹੀ ਪ੍ਰਧਾਨ ਮੰਤਰੀ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਸਹੀ ਦੱਸ ਕੇ ਆਪਣੀ ਸਰਕਾਰ ਦੀ ਮਨਸ਼ਾ ਸਪੱਸ਼ਟ ਕਰ ਦਿੱਤੀ ਹੈ ਕਿ ਇਹ ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਬਿਲਕੁਲ ਵੀ ਗੰਭੀਰ ਨਹੀਂ ਹੈ। ਜਾਖੜ ਨੇ ਪ੍ਰਧਾਨ ਮੰਤਰੀ ਦੇ ਇਸ ਦਾਅਵੇ ਕਿ ਇਨ੍ਹਾਂ ਕਾਨੂੰਨਾਂ ਨੇ ਕਿਸਾਨਾਂ ਨੂੰ ਬੇੜੀਆਂ ਤੋਂ ਮੁਕਤ ਕੀਤਾ ਹੈ, ਨੂੰ ਕੋਰਾ ਝੂਠ ਅਤੇ ਗੁੰਮਰਾਹਕੁੰਨ ਕਰਾਰ ਦਿੰਦਿਆਂ ਆਖਿਆ ਕਿ ਅਸਲ ਵਿਚ ਇਨ੍ਹਾਂ ਤਿੰਨੋਂ ਕਾਲੇ ਕਾਨੂੰਨਾਂ ਰਾਹੀਂ ਕਿਸਾਨਾਂ ਦੇ ਗਲ ਕਾਨੂੰਨੀ ਤੌਰ 'ਤੇ ਮੋਦੀ ਸਰਕਾਰ ਨੇ ਵੱਡੇ ਕਾਰਪੋਰੇਟ ਘਰਾਣੇ ਮੜ ਦਿੱਤੇ ਹਨ।

ਇਹ ਵੀ ਪੜ੍ਹੋ : 'ਮਨਪ੍ਰੀਤ ਬਾਦਲ ਨੂੰ ਕਾਰੋਬਾਰੀਆਂ ਨੇ ਖੂਬ ਸੁਣਾਈਆਂ ਖਰੀਆਂ-ਖੋਟੀਆਂ'

ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਇਸ ਦਾਅਵੇ ਨੂੰ ਵੀ ਖ਼ਾਰਜ ਕੀਤਾ ਕਿ ਇਹ ਕਾਨੂੰਨ ਸਭ ਦੀ ਸਲਾਹ ਨਾਲ ਤਿਆਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅਸਲ 'ਚ ਇਹ ਕਾਨੂੰਨ ਸਿਰਫ਼ ਸ਼ਾਹੂਕਾਰਾਂ ਦੀ ਸਲਾਹ ਨਾਲ ਸ਼ਾਹੂਕਾਰਾਂ ਦੀ ਸਰਕਾਰ ਵਲੋਂ ਸਿਰਫ ਸ਼ਾਹੂਕਾਰਾਂ ਦੇ ਭਲੇ ਲਈ ਲਾਗੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅੱਜ ਵੀ ਸਰਕਾਰ ਨੂੰ ਅਗਾਹ ਕਰ ਰਹੀ ਹੈ ਕਿ ਉਹ ਕਿਸਾਨਾਂ ਦੀਆਂ ਮੰਗਾਂ 'ਤੇ ਧਿਆਨ ਦੇ ਕੇ ਇਹ ਕਾਲੇ ਕਾਨੂੰਨ ਰੱਦ ਕਰੇ। ਜੇਕਰ ਇਹ ਕਾਲੇ ਕਾਨੂੰਨ ਰੱਦ ਨਾ ਹੋਏ ਤਾਂ ਇਸ ਨਾਲ ਦੇਸ਼ ਦਾ ਅਰਥਚਾਰਾ ਪੂਰੀ ਤਰ੍ਹਾਂ ਤਬਾਹ ਹੋ ਜਾਵੇਗਾ।

ਇਹ ਵੀ ਪੜ੍ਹੋ : 551ਵੇਂ ਪ੍ਰਕਾਸ਼ ਪੁਰਬ ਮੌਕੇ ਕੈਪਟਨ ਅਮਰਿੰਦਰ ਸਿੰਘ ਤੇ ਪਰਨੀਤ ਕੌਰ ਗੁ. ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ

 


Anuradha

Content Editor

Related News