ਯੂਥ ਕਾਂਗਰਸੀਆਂ ਨੇ ਫੂਕਿਆ ਪ੍ਰਧਾਨ ਮੰਤਰੀ ਦਾ ਪੁਤਲਾ

Thursday, Jun 28, 2018 - 06:19 AM (IST)

ਯੂਥ ਕਾਂਗਰਸੀਆਂ ਨੇ ਫੂਕਿਆ ਪ੍ਰਧਾਨ ਮੰਤਰੀ ਦਾ ਪੁਤਲਾ

ਮੋਰਿੰਡਾ,   (ਅਰਨੌਲੀ)-  ਯੂਥ ਕਾਂਗਰਸੀ ਵਰਕਰਾਂ ਵਲੋਂ ਹਲਕਾ ਯੂਥ ਕਾਂਗਰਸ ਦੇ ਪ੍ਰਧਾਨ ਗੁਰਵਿੰਦਰ ਸਿੰਘ ਕਕਰਾਲੀ ਦੀ ਅਗਵਾਈ ਹੇਠ ਬੱਸ ਸਟੈਂਡ ਮੋਰਿੰਡਾ ਨੇੜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਕਕਰਾਲੀ ਨੇ ਕਿਹਾ ਕਿ ਸਾਡੇ ਆਜ਼ਾਦ ਦੇਸ਼ ਵਿਚ ਕੋਈ ਵੀ ਨਾਗਰਿਕ ਸਾਂਤੀਪੂਰਵਕ ਪ੍ਰਦਰਸ਼ਨ ਕਰ ਸਕਦਾ ਹੈ ਪਰ ਮੋਦੀ ਸਰਕਾਰ ਲੋਕਤੰਤਰ ਦਾ ਘਾਣ ਕਰਦੀ ਆ ਰਹੀ ਹੈ, ਜਿਸ ਦਾ ਸਬੂਤ ਭਾਰਤ ਬਚਾਓ ਜਨ ਅੰਦੋਲਨ ਤਹਿਤ ਉਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿਖੇ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਕੇਸ਼ਵ ਚੰਦ ਯਾਦਵ ਅਤੇ ਉਪ ਪ੍ਰਧਾਨ ਨਿਵਾਸ ਦੀ ਅਗਵਾਈ ਹੇਠ ਸ਼ਾਂਤੀਪੂਰਵਕ ਰੋਸ ਮੁਜ਼ਾਹਰਾ ਕਰ ਰਹੇ ਯੂਥ ਕਾਂਗਰਸੀ ਵਰਕਰਾਂ 'ਤੇ ਅੰਨ੍ਹੇਵਾਹ ਲਾਠੀਚਾਰਜ ਤੇ ਕੁੱਟ-ਮਾਰ ਕਰਕੇ ਉਨ੍ਹਾਂ ਨੂੰ ਜ਼ਖਮੀ ਕਰਨਾ ਹੈ, ਜਿਸ ਨੂੰ ਯੂਥ ਕਾਂਗਰਸ ਬਿਲਕੁਲ ਬਰਦਾਸ਼ਤ ਨਹੀਂ ਕਰੇਗੀ।  ਇਸ ਮੌਕੇ ਯੂਥ ਕਾਂਗਰਸੀ ਵਰਕਰਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਉਨ੍ਹਾਂ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਜ਼ਿਲਾ ਜਨਰਲ ਸਕੱਤਰ ਗੁਰਵਿੰਦਰ ਸਿੰਘ ਜੋਕੀ ਫਤਿਹਪੁਰ ਤੇ ਬਲਵਿੰਦਰ ਸਿੰਘ ਮਾੜੂ, ਹਰਸ਼ ਕਾਈਨੌਰ, ਹਰਜੋਤ ਢੰਗਰਾਲੀ, ਮਨਿੰਦਰ ਸਿੰਘ, ਮਨੀ ਮਹਿਤਾ, ਚੀਮਾ ਉੱਚਾ ਪਿੰਡ ਤੇ ਮਨੀ ਚੱਕਲਾਂ ਆਦਿ ਹਾਜ਼ਰ ਸਨ।


Related News