ਪਹਿਲੀ ਵਾਰ ਮਾਂ ਬਣਨ ਵਾਲੀਆਂ ਔਰਤਾਂ ਨੂੰ ਮਿਲੇ 1.99 ਕਰੋੜ ਰੁਪਏ
Monday, Oct 01, 2018 - 03:34 PM (IST)

ਲੁਧਿਆਣਾ (ਸਹਿਗਲ) : ਗਰਭਵਤੀ ਔਰਤਾਂ ਲਈ ਚਲਾਈ ਗਈ 'ਪ੍ਰਧਾਨ ਮੰਤਰੀ ਮਾਤਰ ਵੰਦਨਾ ਯੋਜਨਾ' ਦਾ ਜ਼ਿਲਾ ਲੁਧਿਆਣਾ ਦੇ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਲਾਭ ਦਿਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਯੋਜਨਾ ਤਹਿਤ ਪਹਿਲੀ ਵਾਰ ਮਾਂ ਬਣੀਆਂ ਜਾਂ ਬਣ ਰਹੀਆਂ ਔਰਤਾਂ ਨੂੰ 5000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਪਹਿਲੀ ਜਨਵਰੀ, 2018 ਤੋਂ ਸ਼ੁਰੂ ਹੋਈ ਇਸ ਯੋਜਨਾ ਤਹਿਤ ਲੁਧਿਆਣਾ ਦੀਆਂ ਔਰਤਾਂ ਨੂੰ 1.99 ਕਰੋੜ ਰੁਪਏ ਤੋਂ ਵਧੇਰੇ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ। ਇਸ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਸਥਾਨਕ ਬਚਤ ਭਵਨ ਵਿਖੇ ਮੀਟਿੰਗ ਕੀਤੀ।