ਪ੍ਰਧਾਨ ਮੰਤਰੀ ਮੋਦੀ ਦੀ ਲੋਕਪ੍ਰਿਯਤਾ ਨਾਲ ਭਾਰਤ ਦਾ ਵਿਦੇਸ਼ਾਂ ’ਚ ਸਨਮਾਨ ਵਧਿਆ : ਸ਼ਵੇਤ ਮਲਿਕ
Tuesday, Jul 27, 2021 - 02:55 AM (IST)
ਜਲੰਧਰ(ਵਿਸ਼ੇਸ਼)- ਪੰਜਾਬ ਭਾਜਪਾ ਦੇ ਰਾਜ ਸਭਾ ਮੈਂਬਰ ਅਤੇ ਸੀਨੀਅਰ ਨੇਤਾ ਸ਼ਵੇਤ ਮਲਿਕ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਉਨ੍ਹਾਂ ਦਾ ਆਸ਼ੀਰਵਾਦ ਲਿਆ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਹਾਲਾਤਾਂ ਬਾਰੇ ਵੀ ਚਰਚਾ ਕੀਤੀ। ਸ਼ਵੇਤ ਮਲਿਕ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੋਕਪ੍ਰਿਯਤਾ ਦੇ ਕਾਰਨ ਵਿਦੇਸ਼ਾਂ ਵਿੱਚ ਭਾਰਤ ਦਾ ਸਨਮਾਨ ਵਧਿਆ ਹੈ। ਪ੍ਰਧਾਨ ਮੰਤਰੀ ਨੇ ਦੇਸ਼ ਹਿੱਤ ਲਈ ਕਈ ਕ੍ਰਾਂਤੀਵਾਦੀ ਕਦਮ ਚੁੱਕੇ ਹਨ। ਜੰਮੂ-ਕਸ਼ਮੀਰ ਵਿਚ ਧਾਰਾ 370 ਹਟਾਉਣ ਤੋਂ ਬਾਅਦ ਜਿੱਥੇ ਅੱਤਵਾਦ ਅਤੇ ਪੱਥਰਬਾਜੀ ਦੀਆਂ ਘਟਨਾਵਾਂ ਵਿਚ ਕਮੀ ਆਈ ਹੈ, ਉਥੇ ਹੀ ਜੰਮੂ-ਕਸ਼ਮੀਰ ਵਿਕਾਸ ਦੇ ਰਸਤੇ ’ਤੇ ਅੱਗੇ ਵਧਾ ਹੈ।
ਇਹ ਵੀ ਪੜ੍ਹੋ- ਸਾਰੀਆਂ ਸਿਆਸੀ ਪਾਰਟੀਆਂ ਰਲ ਕੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਕਰਨ ਮੰਗ: ਸੁਖਬੀਰ
ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਲੰਬਿਤ ਪਏ ਭਗਵਾਨ ਰਾਮ ਮੰਦਿਰ ਦੇ ਮੁੱਦੇ ’ਚ ਮੋਦੀ ਸਰਕਾਰ ਆਉਣ ਤੋਂ ਬਾਅਦ ਕਾਨੂੰਨੀ ਪ੍ਰਕਿਰਿਆ ਵਿੱਚ ਤੇਜੀ ਲਿਆਂਦੀ ਗਈ, ਜਿਸ ਤੋਂ ਬਾਅਦ ਹਿੰਦੂਆਂ ਦੇ ਸਭ ਤੋਂ ਪੁਰਾਣੇ ਮੁੱਦੇ ਰਾਮ ਮੰਦਿਰ ਦਾ ਨਬੇੜਾ ਹੋਇਆ। ਇਸ ਤੋਂ ਇਲਾਵਾ ਮੁਸਲਮਾਨ ਔਰਤਾਂ ਨੂੰ ਤਿੰਨ ਤਲਾਕ ਦੇ ਨਾਂ ’ਤੇ ਹੋ ਰਹੇ ਸੋਸ਼ਣ ਤੋਂ ਮੁਕਤੀ ਦਿਵਾਈ।
ਇਹ ਵੀ ਪੜ੍ਹੋ- ਜੇ ਨਵਜੋਤ ਸਿੱਧੂ ਕਹੇਗਾ ਤਾਂ ਕਾਂਗਰਸ ’ਚ ਵੀ ਹੋਵਾਂਗਾ ਸ਼ਾਮਲ : ਯੋਗਰਾਜ ਸਿੰਘ
ਉਨ੍ਹਾਂ ਕਿਹਾ ਕਿ ਕੇਂਦਰ ਵਿਚ ਭਾਜਪਾ ਦੀ ਸਰਕਾਰ ਆਉਣ ਤੋਂ ਬਾਅਦ ‘ਵਨ ਨੇਸ਼ਨ-ਵਨ ਟੈਕਸ’ ਦੀ ਵਿਵਸਥਾ ਲਾਗੂ ਕੀਤੀ ਗਈ, ਜਿਸ ਤੋਂ ਬਾਅਦ ਸਰਕਾਰ ਦੇ ਮਾਲੀਏ ’ਚ ਵਾਧਾ ਹੋਇਆ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਖੁਸ਼ਹਾਲ ਪਰਿਵਾਰਾਂ ਨੂੰ ਗੈਸ ਸਬਸਿਡੀ ਛੱਡਣ ਦੀ ਅਪੀਲ ਕੀਤੀ, ਜਿਸ ’ਤੇ ਉਨ੍ਹਾਂ ਨੇ ਸਬਸਿਡੀ ਛੱਡੀ । ਸਬਸਿਡੀ ਦੇ ਇਨ੍ਹਾਂ ਪੈਸਿਆਂ ਨਾਲ ਦੇਸ਼ ਦੀਆਂ ਗਰੀਬ ਔਰਤਾਂ ਨੂੰ ਮੁਫਤ ਗੈਸ ਕੁਨੈਕਸ਼ਨ ਉਪਲਬਧ ਕਰਵਾਏ ਗਏ। ਕੋਰੋਨਾ ਕਾਲ ਦੇ ਸਮੇਂ ਵਿਚ ਪ੍ਰਧਾਨ ਮੰਤਰੀ ਦੀ ਸੂਝਬੂਝ ਨਾਲ ਕੋਰੋਨਾ ਮਹਾਮਾਰੀ ’ਤੇ ਕਾਬੂ ਪਾਉਣ ਲਈ ਜਿੱਥੇ ਮੈਡੀਕਲ ਸਮੱਗਰੀਆਂ ਦੀ ਉਪਲਬਧਤਾ ਵਧਾਈ ਗਈ, ਉਥੇ ਹੀ ਦੇਸ਼ ਦੇ ਹਰ ਨਾਗਰਿਕ ਨੂੰ ਕੋਰੋਨਾ ਵੈਕਸੀਨ ਲਗਾ ਕੇ ਉਨ੍ਹਾਂ ਦੇ ਜੀਵਨ ਦੀ ਰੱਖਿਆ ਦਾ ਫਰਜ ਨਿਭਾਇਆ।