ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ

Friday, Jul 17, 2026 - 04:42 PM (IST)

ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ

ਜਲੰਧਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜਲੰਧਰ ਦੇ ਇੱਕ ਦਿਨਾ ਦੌਰੇ 'ਤੇ ਪਹੁੰਚੇ। ਉਨ੍ਹਾਂ ਨੇ 125 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ ਕੀਤਾ ਅਤੇ ਦੇਸ਼ ਨੂੰ ਸਮਰਪਿਤ ਕੀਤਾ। ਆਦਮਪੁਰ ਏਅਰਪੋਰਟ ਪਹੁੰਚਣ 'ਤੇ ਪ੍ਰਧਾਨ ਮੰਤਰੀ ਮੋਦੀ ਦਾ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।

ਏਅਰਪੋਰਟ ਤੋਂ ਸਿੱਧੇ ਪ੍ਰਧਾਨ ਮੰਤਰੀ ਮੋਦੀ ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੇ, ਜਿੱਥੇ ਉਨ੍ਹਾਂ ਨੇ ਨਵੀਨੀਕਰਨ ਕੀਤੇ ਗਏ ਰੇਲਵੇ ਸਟੇਸ਼ਨ ਦਾ ਨਿਰੀਖਣ ਕੀਤਾ ਅਤੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਜਲੰਧਰ ਕੈਂਟ ਸਟੇਸ਼ਨ ਦੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਵੀ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਵੱਲੋਂ ਇਹ ਮੁਲਾਕਾਤ ਸੰਤ ਰਵਿਦਾਸ ਐਕਸਪ੍ਰੈਸ ਟਰੇਨ 'ਚ ਬੈਠ ਕੇ ਕੀਤੀ ਗਈ।

PunjabKesari

ਦੱਸ ਦੇਈਏ ਕਿ ਜਲੰਧਰ ਕੈਂਟ ਰੇਲਵੇ ਸਟੇਸ਼ਨ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਇਸਦੇ ਉਦਘਾਟਨ ਨਾਲ ਦੁਆਬਾ ਖੇਤਰ ਦੇ ਲੋਕਾਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ। ਇਸ ਮੌਕੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੁਨੀਲ ਜਾਖੜ ਸਮੇਤ ਕਈ ਸੀਨੀਅਰ ਆਗੂ ਮੌਜੂਦ ਰਹੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News