ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੱਖਾਂ ਅਤੇ ਪੰਜਾਬ ਦੇ ਸੱਚੇ ਹਮਦਰਦ : ਸ਼ਵੇਤ ਮਲਿਕ

Friday, Feb 04, 2022 - 10:49 AM (IST)

ਅੰਮ੍ਰਿਤਸਰ (ਕਮਲ) - ਭਾਜਪਾ ਸੰਸਦੀ ਅਗਵਾਈ ਨੇ ਸੰਸਦ ਮੈਂਬਰ ਅਤੇ ਸਾਬਕਾ ਭਾਜਪਾ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਨੂੰ ਸੰਸਦ ਵਿਚ ਰਾਸ਼ਟਰਪਤੀ ਦੇ ਭਾਸ਼ਣ ਉੱਤੇ ਧੰਨਵਾਦ ਹੇਤੁ ਮੁੱਖ ਬੁਲਾਰਾ ਨਿਯੁਕਤ ਕੀਤਾ। ਰਾਸ਼ਟਰਪਤੀ ਦੇ ਭਾਸ਼ਣ ਉੱਤੇ ਧੰਨਵਾਦ ਪ੍ਰਸਤਾਵ ਪ੍ਰਵਾਨ ਕਰਦੇ ਹੋਏ ਮਲਿਕ ਨੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਉਪਲੱਬਧੀਆਂ ਦੀ ਚਰਚਾ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੂੰ ਕਰਮਯੋਗੀ ਯੁਗਪੁਰਸ਼ ਕਰਾਰ ਦਿੱਤਾ। ਮਲਿਕ ਨੇ ਕਿਹਾ ਕਿ ਨਰਿੰਦਰ ਮੋਦੀ ਸਿੱਖਾਂ ਅਤੇ ਪੰਜਾਬ ਦੇ ਸੱਚੇ ਹਮਦਰਦ ਹਨ।

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: 5 ਸਾਲ ਪਹਿਲਾਂ ਕੈਨੇਡਾ ਗਏ ਧਾਰੀਵਾਲ ਦੇ ਨੌਜਵਾਨ ਦੀ ਮੌਤ, ਘਰ ’ਚ ਪਿਆ ਚੀਕ ਚਿਹਾੜਾ

ਮਲਿਕ ਨੇ ਕਿਹਾ ਕਿ ਰਾਸ਼ਟਰਪਤੀ ਨੇ ਮੋਦੀ ਸਰਕਾਰ ਦੀਆਂ ਉਪਲੱਬਧੀਆਂ ਨੂੰ ਵੇਖਦੇ ਹੋਏ ਹੀ ਇਹ ਵਿਸ਼ਵਾਸ ਜਤਾਇਆ ਕਿ 2047 ਵਿਚ ਜਦੋਂ ਦੇਸ਼ ਦੀ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ, ਉਸ ਸਮੇਂ ਤੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥੋਂ ਇਕ ਆਧੁਨਿਕ ਭਾਰਤ ਅਤੇ ਵਿਕਸਿਤ ਭਾਰਤ ਦਾ ਨਿਰਮਾਣ ਹੋ ਚੁੱਕਾ ਹੋਵੇਗਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਮੋਦੀ ਦੀ ਸਰਕਾਰ ਬਹੁਤ ਲੰਬੇ ਸਮੇਂ ਤੱਕ ਚਲਣ ਵਾਲੀ ਹੈ। ਭਾਰਤ ਵਿਸ਼ਵ ਸ਼ਕਤੀ ਬਣੇਗਾ ਅਤੇ ਵਿਸ਼ਵ ਗੁਰੂ ਬਣੇਗਾ।

ਪੜ੍ਹੋ ਇਹ ਵੀ ਖ਼ਬਰ - ਸਿਹਤ ਵਿਭਾਗ ਮਾਨਸਾ ਦਾ ਨਵਾਂ ਕਾਰਨਾਮਾ : ਮ੍ਰਿਤਕ ਵਿਅਕਤੀ ਨੂੰ ਹੀ ਲਗਾ ਦਿੱਤੀ ਕੋਰੋਨਾ ਵੈਕਸੀਨ!

ਉਨ੍ਹਾਂ ਕਿਹਾ ਕਿ 2020 ਵਿਚ ਮੋਦੀ ਨੇ ਦੇਸ਼ ਨੂੰ ਆਤਮਨਿਰਭਰ ਬਣਾਉਣ ਦਾ ਨਾਅਰਾ ਦਿੱਤਾ ਹੈ। ਅੱਜ 130 ਕਰੋੜ ਵਤਨੀ ਰਾਜਨੀਤੀ ਤੋਂ ਉੱਤੇ ਉੱਠ ਕੇ, ਧਰਮ ਤੋਂ ਉੱਤੇ ਉੱਠ ਕੇ, ਜਾਤੀ ਅਤੇ ਸੰਪ੍ਰਦਾਇ ਤੋਂ ਉੱਤੇ ਉੱਠ ਕੇ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਚੱਲ ਰਹੇ ਹਨ। ਮਲਿਕ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਅੱਤਵਾਦ ਨੂੰ ਬਰਦਾਸ਼ਤ ਨਾ ਕਰਨ ਦੀ ਨੀਤੀ ਦਾ ਹੀ ਨਤੀਜਾ ਹੈ ਕਿ ਗੁਆਂਢੀ ਦੇਸ਼ ਪਾਕਿਸਤਾਨ ਦਾ ਸਰਹੱਦ ਉੱਤੇ ਦਖਲ ਕਾਫ਼ੀ ਹੱਦ ਤੱਕ ਘੱਟ ਹੋਇਆ ਹੈ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਪੰਜਾਬ ਦੇ ਇਸ ਹਲਕੇ ’ਚੋਂ ਦੋ ਕਾਂਗਰਸੀ ਉਮੀਦਵਾਰਾਂ ਨੇ ਭਰਿਆ ਨਾਮਜ਼ਦਗੀ ਪੱਤਰ (ਵੀਡੀਓ)

ਉਨ੍ਹਾਂ ਕਿਹਾ ਕਿ ਉਹ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਨੂੰ ਜਿਨ੍ਹਾਂ ਨੇ ਦੇਸ਼ ਨੂੰ ਏਕਤਾ ਅਤੇ ਆਖੰਡਤਾ ਦੇ ਨਿਯਮ ਵਿਚ ਬੰਨ੍ਹਿਆ ਉਨ੍ਹਾਂ ਨੂੰ ਜੇਕਰ ਸੱਚੀ ਸ਼ਰਧਾਂਜਲੀ ਦਿੱਤੀ ਤਾਂ ਉਹ ਮੋਦੀ ਨੇ ਉਨ੍ਹਾਂ ਦੀ ਸ਼ਾਨਦਾਰ ਮੂਰਤੀ ਬਣਵਾ ਕੇ ਦਿੱਤੀ। ਮਲਿਕ ਨੇ ਕਿਹਾ ਪੰਡਤ ਨਹਿਰੂ ਵੱਲੋਂ ਲਾਈ ਕਸ਼ਮੀਰ ਵਿਚ ਧਾਰਾ 370 ਹਟਾ ਕੇ ਅੱਤਵਾਦ ਦਾ ਸਿਰ ਕੁਚਲ ਦਿੱਤਾ ਹੈ।

ਪੜ੍ਹੋ ਇਹ ਵੀ ਖ਼ਬਰ - ਭਾਜਪਾ ’ਚ ਅੰਦੂਰਨੀ ਲੜਾਈ ਖੁੱਲ੍ਹ ਕੇ ਆਈ ਸਾਹਮਣੇ, ਫਤਿਹਜੰਗ ਬਾਜਵਾ ਦੇ ਰੋਡ ਸ਼ੋਅ ’ਚ ਭਿੜੇ ਭਾਜਪਾਈ


 


rajwinder kaur

Content Editor

Related News