PM ਮੋਦੀ ਅੱਜ ਕਰਨਗੇ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਦਾ ਉਦਘਾਟਨ

Saturday, Nov 09, 2019 - 12:12 AM (IST)

PM ਮੋਦੀ ਅੱਜ ਕਰਨਗੇ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਦਾ ਉਦਘਾਟਨ

ਜਲੰਧਰ,(ਕਮਲੇਸ਼): ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਦਾ ਉਦਘਾਟਨ ਕਰਨ ਲਈ ਕਾਰੀਡੋਰ ਡੇਰਾ ਬਾਬਾ ਨਾਨਕ ਪਹੁੰਚਣਗੇ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਭਾਜਪਾ ਪੰਜਾਬ ਪ੍ਰਦੇਸ਼ ਦੇ ਮਹਾਮੰਤਰੀ ਰਾਕੇਸ਼ ਰਾਠੌਰ ਨੇ ਦੱਸਿਆ ਕਿ ਦੇਸ਼ ਦੇ ਸਿੱਖ ਭਾਈਚਾਰੇ ਦੀ ਮੰਗ ਬਹੁਤ ਲੰਮੇ ਸਮੇਂ ਤੋਂ ਪੈਂਡਿੰਗ ਸੀ। ਇਹ ਦਿਨ ਪੂਰੇ ਪੰਜਾਬ ਵਾਸੀਆਂ ਲਈ ਇਤਿਹਾਸਕ ਦਿਨ ਹੋਵੇਗਾ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਾਰੀਡੋਰ ਦੇ ਉਦਘਾਟਨ ਦੇ ਨਾਲ ਹੀ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਲਈ ਸਾਰੇ ਪੰਜਾਬ ਵਾਸੀਆਂ ਨੂੰ ਸ਼ੁੱਭ ਮੌਕਾ ਪ੍ਰਦਾਨ ਹੋਵੇਗਾ। ਕੇਂਦਰ ਸਰਕਾਰ ਦੇ ਯਤਨਾਂ ਸਦਕਾ ਹੀ ਇਹ ਸੰਭਵ ਹੋ ਸਕਿਆ ਹੈ। ਕਾਰੀਡੋਰ ਦਾ ਉਦਘਾਟਨ ਕਰਨ ਉਪਰੰਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੁਲਤਾਨਪੁਰ ਲੋਧੀ 'ਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਜਾਣਗੇ। ਗੁਰੂ ਨਾਨਕ ਦੇਵ ਜੀ ਦੀ ਬਾਣੀ ਨੂੰ ਪੂਰੇ ਦੇਸ਼ 'ਚ ਪਹੁੰਚਾਉਣ ਲਈ ਇਸ ਦਾ 5 ਭਾਸ਼ਾਵਾਂ 'ਚ ਅਨੁਵਾਦ ਕਰਵਾਇਆ ਜਾ ਰਿਹਾ ਹੈ ਤਾਂ ਕਿ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਪੂਰੇ ਦੇਸ਼ ਵਾਸੀਆਂ ਤਕ ਪਹੁੰਚ ਸਕੇ।


Related News