PM ਮੋਦੀ ਦੀ ਆਮਦ ਸਬੰਧੀ ਜਲੰਧਰ ’ਚ ਸੁਰੱਖਿਆ ਦੇ ਸਖ਼ਤ ਪ੍ਰਬੰਧ, ਗੁਜਰਾਤ ਪੁਲਸ ਤੇ ਪੈਰਾ-ਮਿਲਟਰੀ ਫੋਰਸ ਤਾਇਨਾਤ
Friday, May 24, 2024 - 04:55 PM (IST)
ਜਲੰਧਰ (ਸੁਧੀਰ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਨੂੰ ਲੈ ਕੇ ਸ਼ਹਿਰ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ, ਜਿਸ ਸਬੰਧੀ ਪੰਜਾਬ ਪੁਲਸ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਸ਼ਹਿਰ ਵਿਚ ਗੁਜਰਾਤ ਪੁਲਸ ਦੀਆਂ ਕੰਪਨੀਆਂ ਦੇ ਇਲਾਵਾ ਥਾਂ-ਥਾਂ ਪੈਰਾ-ਮਿਲਟਰੀ ਫੋਰਸ ਦੇ ਜਵਾਨ ਵੀ ਸ਼ਹਿਰ ਦੀਆਂ ਸੜਕਾਂ ’ਤੇ ਵਿਸ਼ੇਸ਼ ਰੂਪ ਨਾਲ ਤਾਇਨਾਤ ਕੀਤੇ ਗਏ ਹਨ। ਉਥੇ ਹੀ, ਸੁਰੱਖਿਆ ਦੇ ਮੱਦੇਨਜ਼ਰ ਪੁਲਸ ਕਰਮਚਾਰੀਆਂ ਵੱਲੋਂ ਪੀ. ਏ. ਪੀ. ਕੈਂਪਸ ਤੇ ਸ਼ਹਿਰ ਦੇ ਹੋਰਨਾਂ ਕਈ ਹਿੱਸਿਆਂ ਵਿਚ ਡਾਗ ਸਕੁਐਡ ਅਤੇ ਬੰਬ ਨਿਰੋਧਕ ਦਸਤੇ ਵੱਲੋਂ ਤਲਾਸ਼ੀ ਮੁਹਿੰਮ ਵੀ ਚਲਾਈ ਗਈ। ਮੋਦੀ ਦੀ ਆਮਦ ਨੂੰ ਵੇਖਦੇ ਹੋਏ 4 ਹਜ਼ਾਰ ਦੇ ਕਰੀਬ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਡੀ. ਜੀ. ਪੀ. ਗੌਰਵ ਯਾਦਵ ਨੇ ਵੀ ਬੀਤੇ ਦਿਨੀਂ ਸਥਾਨਕ ਪੀ. ਏ. ਪੀ. ਕੈਂਪਸ ਵਿਚ ਪੰਜਾਬ ਪੁਲਸ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਨੂੰ ਸ਼ਹਿਰ ਦੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਸ਼ਹਿਰ ਵਿਚ ਰਾਤ ਦੀ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ। ਬਾਹਰੀ ਸੂਬਿਆਂ ਤੋਂ ਸ਼ਹਿਰ ਵਿਚ ਦਾਖ਼ਲ ਹੋਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕਰਨ ਦੇ ਬਾਅਦ ਹੀ ਉਨ੍ਹਾਂ ਨੂੰ ਸ਼ਹਿਰ ਵਿਚ ਦਾਖ਼ਲ ਹੋਣ ਦੀ ਆਗਿਆ ਦੇਣ ਦੇ ਵੀ ਹੁਕਮ ਜਾਰੀ ਕੀਤੇ ਹਨ। ਇਸਦੇ ਨਾਲ ਹੀ 24 ਮਈ ਨੂੰ ਸ਼ਹਿਰ ਨੂੰ 'ਨੋ ਫਲਾਇੰਗ ਜ਼ੋਨ' ਵੀ ਐਲਾਨਿਆ ਗਿਆ ਹੈ।
ਇਹ ਵੀ ਪੜ੍ਹੋ- ਅਕਾਲੀ, ਭਾਜਪਾ ਤੇ ਕਾਂਗਰਸ ਸਰਕਾਰਾਂ ਪੰਜਾਬ ਦੀਆਂ 3 ਪੀੜ੍ਹੀਆਂ ਖਾ ਗਈਆਂ ਤੇ ਆਪਣੇ ਲਈ ਬਣਾ ਲਏ ਮਹਿਲ: ਭਗਵੰਤ ਮਾਨ
ਇਸ ਦੇ ਨਾਲ ਹੀ ਪੀ. ਸੀ. ਆਰ. ਕਰਮਚਾਰੀਆਂ ਨੂੰ ਵੀ ਸ਼ਹਿਰ ਵਿਚ ਪੈਟਰੋਲਿੰਗ ਕਰਨ ਦੇ ਨਾਲ-ਨਾਲ ਸ਼ੱਕੀਆਂ ’ਤੇ ਨਜ਼ਰ ਰੱਖਣ ਅਤੇ ਉਨ੍ਹਾਂ ਦੀ ਨਕੇਲ ਕੱਸਣ ਦੇ ਹੁਕਮ ਜਾਰੀ ਕੀਤੇ ਗਏ ਹਨ, ਜਦਕਿ ਸੁਰੱਖਿਆ ਵਿਵਸਥਾ ਨੂੰ ਲੈ ਕੇ ਟ੍ਰੈਫਿਕ ਰੂਟ ਡਾਇਵਰਟ ਕੀਤੇ ਗਏ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਵਿਵਸਥਾ ਨੂੰ ਲੈ ਕੇ ਪੰਜਾਬ ਪੁਲਸ ਦੇ ਇਲਾਵਾ ਕਈ ਸੁਰੱਖਿਆ ਏਜੰਸੀਆਂ ਵੀ ਪੂਰੀ ਤਰ੍ਹਾਂ ਨਾਲ ਚੌਕਸ ਹਨ।
ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਬਾਹਰੀ ਸੂਬਿਆਂ ਤੋਂ ਵੀ ਕਈ ਅਧਿਕਾਰੀਆਂ ਨੂੰ ਸੁਰੱਖਿਆ ਦੇ ਮੱਦੇਨਜ਼ਰ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸ਼ਹਿਰ ਦੇ ਕਈ ਮੁੱਖ ਚੌਰਾਹਿਆਂ ਅਤੇ ਹੋਰ ਕਈ ਹਿੱਸਿਆਂ ਵਿਚ ਵੀ ਵਿਸ਼ੇਸ਼ ਨਾਕਾਬੰਦੀ ਕਰਕੇ ਪੈਰਾ-ਮਿਲਟਰੀ ਫੋਰਸ ਅਤੇ ਪੁਲਸ ਦੇ ਜਵਾਨਾਂ ਵੱਲੋਂ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਇਸਦੇ ਨਾਲ ਹੀ ਸਿਵਲ ਕੱਪੜਿਆਂ ਵਿਚ ਕਈ ਮੁਲਾਜ਼ਮ ਵੀ ਸੁਰੱਖਿਆ ਦੇ ਮੱਦੇਨਜ਼ਰ ਤਾਇਨਾਤ ਕੀਤੇ ਗਏ ਹਨ।
ਇਹ ਵੀ ਪੜ੍ਹੋ- PM ਮੋਦੀ ਦੀ ਰੈਲੀ ਦੌਰਾਨ PAP ਫਲਾਈਓਵਰ ’ਤੇ ਨਹੀਂ ਚੱਲਣਗੇ ਹੈਵੀ ਤੇ ਕਮਰਸ਼ੀਅਲ ਵਾਹਨ, ਰੂਟ ਰਹੇਗਾ ਡਾਇਵਰਟ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8