ਡੇਰਾ ਬਿਆਸ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ (ਦੇਖੋ ਤਸਵੀਰਾਂ)

11/05/2022 6:38:17 PM

ਅੰਮ੍ਰਿਤਸਰ/ਬਿਆਸ : ਪਹਿਲਾਂ ਤੋਂ ਤਹਿ ਪ੍ਰੋਗਰਾਮ ਅਨੁਸਾਰ ਡੇਰਾ ਬਿਆਸ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਹੈ। ਇਹ ਮੁਲਾਕਾਤ ਬਹੁਤ ਹੀ ਸੁਖਾਵੇਂ ਮਾਹੌਲ ਵਿਚ ਹੋਈ। ਉਨ੍ਹਾਂ ਦਾ ਹੈਲੀਕਾਪਟਰ ਸਿੱਧਾ ਬਿਆਸ ਸਥਿਤ ਡੇਰਾ ਰਾਧਾ ਸੁਆਮੀ ਵਿਚ ਲੈਂਡ ਹੋਇਆ। ਜਿੱਥੇ ਉਨ੍ਹਾਂ ਦਾ ਸਵਾਗਤ ਖੁਦ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕੀਤਾ। ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਹਿਲਾਂ ਵੀ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਸ਼ਿਵ ਸੈਨਾ ਆਗੂ ਸੁਧੀਰ ਸੂਰੀ ਕਤਲ ਮਾਮਲੇ ਵਿਚ ਹੁਣ ਤਕ ਦਾ ਸਭ ਤੋਂ ਵੱਡਾ ਖ਼ੁਲਾਸਾ

ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਨਾਲ ਪੂਰੇ ਡੇਰਾ ਦਾ ਚੱਕਰ ਲਗਾਇਆ। ਲੰਗਰ ਹਾਲ ਦੇਖਿਆ। ਮੋਦੀ ਸੁਣ ਕੇ ਹੈਰਾਨ ਸਨ ਕਿ ਇਸ ਰਸੋਈ ਵਿਚ ਲੱਖਾਂ ਲੋਕਾਂ ਲਈ ਇੱਕੋ ਸਮੇਂ ਲੰਗਰ ਤਿਆਰ ਹੁੰਦਾ ਹੈ। ਇਸ ਦੌਰਾਨ ਉਹ ਡੇਰੇ ਦੀ ਸਾਫ ਸਫਾਈ ਦੇਖ ਕੇ ਵੀ ਕਾਫੀ ਪ੍ਰਭਾਵਤ ਹੋਏ। ਇਸ ਮੁਲਾਕਾਤ ਦੇ ਕਈ ਮਾਇਨੇ ਕੱਢੇ ਜਾ ਰਹੇ ਹਨ ਪਰ ਭਾਜਪਾ ਦਾ ਆਖਣਾ ਹੈ ਕਿ ਇਹ ਮੁਲਾਕਾਤ ਸਿਆਸੀ ਨਹੀਂ ਸਗੋਂ ਧਾਰਮਿਕ ਹੈ। 

ਇਹ ਵੀ ਪੜ੍ਹੋ : ਨਜ਼ਰਬੰਦ ਕੀਤੇ ਜਾਣ ’ਤੇ ਬੋਲੇ ਅੰਮ੍ਰਿਤਪਾਲ ਸਿੰਘ, ਸੁਧੀਰ ਸੂਰੀ ਦੇ ਕਾਤਲ ਸੰਦੀਪ ਸੰਨੀ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਬੰਦ ਕਮਰੇ ਵਿਚ ਹੋਈ ਮੁਲਾਕਾਤ

ਪ੍ਰਧਾਨ ਮੰਤਰੀ ਮੋਦੀ ਦੀ ਡੇਰਾ ਮੁਖੀ ਨਾਲ ਹੋਈ ਬੈਠਕ ਨੂੰ ਸਿਆਸੀ ਨਜ਼ਰੀਏ ਨਾਲ ਦੇਖਿਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਡੇਰੇ ਤੋਂ ਸਿੱਧੇ ਹਿਮਾਚਲ ਲਈ ਰਵਾਨਾ ਹੋ ਗਏ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਉਹ ਡੇਰੇ ਦੇ ਵੋਟਰਾਂ ਨੂੰ ਭਾਜਪਾ ਦੇ ਹੱਕ ਵਿਚ ਭੁਗਤਾਉਣ ਲਈ ਡੇਰਾ ਮੁਖੀ ਕੋਲ ਪਹੁੰਚੇ ਸਨ। ਹਾਲਾਂਕਿ ਭਾਜਪਾ ਨੇ ਇਸ ਮੁਲਾਕਾਤ ਨੂੰ ਸਿਆਸੀ ਨਾ ਹੋ ਕੇ ਸਗੋਂ ਧਾਰਮਿਕ ਦੱਸਿਆ ਹੈ। 

ਇਹ ਵੀ ਪੜ੍ਹੋ : ਸ਼ਿਵ ਸੈਨਾ ਆਗੂ ਸੁਧੀਰ ਸੂਰੀ ਕਤਲ ਕਾਂਡ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਆਇਆ ਸਾਹਮਣੇ

ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਹਿਮਾਚਲ ਪ੍ਰਦੇਸ਼ ਦੇ ਸੁੰਦਰਨਗਰ ਅਤੇ ਸੋਲਨ ਵਿਚ ਜਨ ਸਭਾਵਾਂ ਨੂੰ ਸੰਬੋਧਨ ਕਰਨ ਲਈ ਜਾਣਗੇ । ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਹਿਮਾਚਲ ਪ੍ਰਦੇਸ਼ ਵਿਚ 12 ਨਵੰਬਰ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣਗੀਆਂ। 

ਇਹ ਵੀ ਪੜ੍ਹੋ : ਸੁਧੀਰ ਸੂਰੀ ਨੂੰ ਕਤਲ ਕਰਨ ਵਾਲੇ ਸੰਦੀਪ ਸੰਨੀ ਦੀ ਅੰਮ੍ਰਿਤਪਾਲ ਸਿੰਘ ਨਾਲ ਵੀਡੀਓ ਹੋਈ ਵਾਇਰਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

Gurminder Singh

This news is Content Editor Gurminder Singh