ਰਾਜਕੁਮਾਰ ਵੇਰਕਾ ਦੇ ਭਾਜਪਾ ’ਤੇ ਵੱਡੇ ਇਲਜ਼ਾਮ, ਕਿਹਾ-ਸਰਕਾਰੀਆਂ ਏਜੰਸੀਆਂ ਦੀ ਕਰ ਰਹੀ ਏ ਦੁਰਵਰਤੋਂ

01/18/2022 3:44:21 PM

ਅੰਮ੍ਰਿਤਸਰ (ਗੁਰਿੰਦਰ ਸਾਗਰ)-ਪੰਜਾਬ ਦੇ ਕੈਬਨਿਟ ਮੰਤਰੀ ਡਾਕਟਰ ਰਾਜ ਕੁਮਾਰ ਵੇਰਕਾ ਨੇ ਭਾਜਪਾ ’ਤੇ ਵੱਡੇ ਇਲਜ਼ਾਮ ਲਾਏ ਹਨ। ਕੈਬਨਿਟ ਮੰਤਰੀ ਡਾ. ਵੇਰਕਾ ਨੇ ਭਾਜਪਾ ’ਤੇ ਵੱਡਾ ਇਲਜ਼ਾਮ ਲਾਉਂਦਿਆਂ ਕਿਹਾ ਕਿ ਉਹ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ। ਉਹ ਕਾਂਗਰਸ ਨੂੰ ਡਰਾ-ਧਮਕਾ ਕੇ ਵੋਟਾਂ ਹਾਸਲ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕਾਂਗਰਸ ਨੂੰ ਡਰਾ-ਧਮਕਾ ਕੇ ਪੰਜਾਬ ’ਚੋਂ ਵੋਟਾਂ ਹਾਸਲ ਨਹੀਂ ਕਰ ਸਕਦੀ। ਉਹ ਕਾਂਗਰਸ ਨੂੰ ਡਰਾ ਕੇ ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀ ਰੇਡ ਪਵਾ ਰਹੀ ਹੈ, ਇਸ ਤਰ੍ਹਾਂ ਕਰਨ ਨਾਲ ਭਾਜਪਾ ਨੂੰ ਕੁਝ ਵੀ ਹਾਸਲ ਨਹੀਂ ਹੋਣਾ।

ਇਹ ਵੀ ਪੜ੍ਹੋ : ਚੋਣਾਂ ਦੇ ਭਖ਼ਦੇ ਮਾਹੌਲ ਦੌਰਾਨ ਭਗਵੰਤ ਮਾਨ ਦਾ ਵੱਡਾ ਬਿਆਨ, CM ਚਿਹਰੇ ’ਤੇ ਫਿਰ ਆਖੀ ਇਹ ਗੱਲ (ਵੀਡੀਓ)

ਡਾ. ਵੇਰਕਾ ਨੇ ਕਿਹਾ ਕਿ ਭਾਜਪਾ ਉਮੀਦਵਾਰਾਂ ਦੀਆਂ ਪੰਜਾਬ ’ਚ ਪਹਿਲਾਂ ਵੀ ਜ਼ਮਾਨਤਾਂ ਜ਼ਬਤ ਹੁੰਦੀਆਂ ਰਹੀਆਂ ਹਨ ਤੇ ਇਸ ਵਾਰ ਵੀ ਇਸ ਦੀਆਂ ਜ਼ਮਾਨਤਾਂ ਜ਼ਬਤ ਹੋਣਗੀਆਂ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਵੀ ਆਪਣੇ ਮਨਸੂਬਿਆਂ ’ਚ ਕਾਮਯਾਬ ਨਹੀਂ ਹੋਵੇਗੀ। ਦੱਸਣਯੋਗ ਹੈ ਕਿ ਅੱਜ ਈ. ਡੀ. ਵਲੋਂ ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰਾਂ ਦੇ ਠਿਕਾਣਿਆਂ 'ਤੇ ਜੋ ਛਾਪੇਮਾਰੀ ਗਈ ਹੈ।

 

Manoj

This news is Content Editor Manoj