ਪ੍ਰਿੰਸੀਪਲ ਵੱਲੋਂ ਕੁੜੀਆਂ ਨਾਲ ਕੀਤੇ ਗਏ ਯੌਨ ਸ਼ੋਸ਼ਣ ਦੇ ਮਾਮਲੇ 'ਚ ਰੂਪਨਗਰ ਪੁਲਸ ਦਾ ਵੱਡਾ ਐਕਸ਼ਨ

Monday, Feb 28, 2022 - 01:09 PM (IST)

ਨੰਗਲ (ਜ.ਬ.)- ਨਾਨਗਰਾਂ ’ਚ ਇਕ ਨਿਜੀ ਸਕੂਲ ਸੰਚਾਲਕ ਵੱਲੋਂ ਕਥਿਤ ਤੌਰ ’ਤੇ ਕੁੜੀਆਂ ਨਾਲ ਕੀਤੇ ਜਿਣਸੀ ਸ਼ੋਸ਼ਣ ਮਾਮਲੇ ’ਚ ਐੱਸ. ਐੱਸ. ਪੀ. ਰੂਪਨਗਰ ਵੱਲੋਂ ਐੱਸ. ਆਈ. ਟੀ. ਦਾ ਗਠਨ ਕੀਤਾ ਗਿਆ ਹੈ, ਜਿਸ ’ਚ ਡੀ. ਐੱਸ. ਪੀ. ਸੀ. ਏ. ਡਬਲਿਊ. ਜਸਪ੍ਰੀਤ ਸਿੰਘ, ਡੀ. ਐੱਸ. ਪੀ. ਸਤੀਸ਼ ਕੁਮਾਰ ਨੰਗਲ, ਸੀ.ਆਈ. ਏ. ਇੰਚਾਰਜ ਸਤਨਾਮ ਸਿੰਘ, ਸਬ ਇੰਸਪੈਕਟਰ ਨਵਦੀਪ ਕੌਰ ਨੂੰ ਸ਼ਾਮਲ ਕੀਤਾ ਗਿਆ ਹੈ ਅਤੇ ਇਸ ਟੀਮ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ । ਮਾਮਲੇ ’ਚ ਐੱਸ. ਐੱਸ. ਪੀ. ਦੇ ਹੁਕਮ ’ਤੇ ਏ. ਐੱਸ. ਆਈ. ਚੌਂਕੀ ਇੰਚਾਰਜ ਨਰਿੰਦਰ ਸਿੰਘ ਅਤੇ ਇਕ ਕਾਂਸਟੇਬਲ ਰਾਕੇਸ਼ ਕੁਮਾਰ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਉਧਰ ਨੰਗਲ ਪੁਲਸ ਨੇ ਰਿਮਾਂਡ ’ਤ ਲਏ ਗਏ ਸਕੂਲ ਸੰਚਾਲਕ ਅੰਮ੍ਰਿਤ ਲਾਲ ਤੋਂ ਪੁੱਛਗਿੱਛ ਤੋਂ ਬਾਅਦ ਉਸ ਦੇ ਸਾਥੀ ਸ਼ਿਵ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਸ ਸਬੰਧੀ ਨੰਗਲ ਦੇ ਡੀ. ਐੱਸ. ਪੀ. ਸਤੀਸ਼ ਕੁਮਾਰ ਨੇ ਦੱਸਿਆ ਕਿ ਕੁੜੀਆਂ ਨਾਲ ਕੀਤੇ ਗਏ ਜਿਣਸੀ ਸ਼ੋਸ਼ਣ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਐੱਸ. ਐੱਸ. ਪੀ. ਨੇ ਐੱਸ. ਆਈ. ਟੀ. ਦਾ ਗਠਨ ਕਰ ਦਿੱਤਾ ਹੈ, ਜਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤ ਲਾਲ ਨੇ ਪੁੱਛਗਿੱਛ ’ਚ ਦੱਸਿਆ ਕਿ ਉਸ ਦੇ ਕੰਪਿਊਟਰ/ ਲੈਪਟਾਪ ਤੋਂ ਪਿੰਡ ਦਾ ਹੀ ਇਕ ਹੋਰ ਵਿਅਕਤੀ ਕਥਿਤ ਸ਼ਿਵ ਕੁਮਾਰ ਉਕਤ ਮਾਮਲੇ ਸਬੰਧੀ ਵੀਡੀਓ ਅਤੇ ਫੋਟੋ ਚੋਰੀ ਕਰਕੇ ਉਸ ਨੂੰ ਕਥਿਤ ਤੌਰ ’ਤੇ ਬਲੈਕਮੇਲ ਕਰਦਾ ਸੀ। ਪੁਲਸ ਨੇ ਸ਼ਿਵ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਇਸ ਮਾਮਲੇ ’ਚ ਕੁਝ ਹੋਰ ਵਿਅਕਤੀਆਂ ਦੇ ਜੁੜੇ ਹੋਣ ਦਾ ਵੀ ਖ਼ਦਸ਼ਾ ਹੈ।

PunjabKesari

ਇਹ ਵੀ ਪੜ੍ਹੋ: ਨੰਗਲ: ਬੱਚੀਆਂ ਨਾਲ ਯੌਨ ਸ਼ੋਸ਼ਣ ਮਾਮਲੇ 'ਚ ਗ੍ਰਿਫ਼ਤਾਰ ਪ੍ਰਿੰਸੀਪਲ ਨੇ ਪੁੱਛਗਿੱਛ ਦੌਰਾਨ ਕੀਤੇ ਵੱਡੇ ਖ਼ੁਲਾਸੇ

ਉਨ੍ਹਾਂ ਨੇ ਕਿਹਾ ਕਿ ਪਹਿਲੇ ਅੰਮ੍ਰਿਤ ਲਾਲ ਅਤੇ ਸ਼ਿਵ ਕੁਮਾਰ ਆਪਸ ’ਚ ਦੋਸਤ ਹੁੰਦੇ ਸਨ ਅਤੇ ਬਾਅਦ ’ਚ ਵੀਡੀਓ ਅਤੇ ਫੋਟੋ ਚੋਰੀ ਕਰਨ ਦੇ ਮਾਮਲੇ ’ਚ ਉਨ੍ਹਾਂ ਦੀ ਆਪਸ ’ਚ ਅਣਬਣ ਹੋ ਗਈ ਸੀ। ਪੁਲਸ ਨੇ ਉਕਤ ਦੋਹਾਂ ਦੋਸ਼ੀਆਂ ਨੂੰ ਅਦਾਲਤ ’ਚ ਪੇਸ਼ ਕਰਕੇ 2 ਦਿਨ ਦਾ ਪੁਲਸ ਰਮਾਂਡ ਹਾਸਲ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਪੁੱਛਗਿੱਛ ’ਚ 19 ਫੋਟੋਆਂ ਮਿਲੀਆਂ ਹਨ, ਜਿਨ੍ਹਾਂ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ।

PunjabKesari

ਮਾਮਲੇ ਦੀ ਨਿਰਪੱਖ ਜਾਂਚ ਲਈ ‘ਆਪ’ ਨੇ ਥਾਣੇ ਦੇ ਬਾਹਰ ਦਿੱਤਾ ਧਰਨਾ
ਇਸ ਮਾਮਲੇ ਨੂੰ ਲੈ ਕੇ ਐਤਵਾਰ ਨੂੰ ਆਮ ਆਦਮੀ ਪਾਰਟੀ ਨੇ ਹਰਜੋਤ ਸਿੰਘ ਬੈਂਸ ਦੀ ਅਗਵਾਈ ’ਚ ਥਾਣੇ ਦੇ ਬਾਹਰ ਧਰਨਾ ਦਿੱਤਾ। ਧਰਨਾ ਦੇਣ ਵਾਲਿਆਂ ਨੇ ਦੋਸ਼ ਲਗਾਇਆ ਕਿ ਪੁਲਸ ਨੇ ਇਸ ਮਾਮਲੇ ਨੂੰ ਪਹਿਲਾਂ ਗੰਭੀਰਤਾ ਨਾਲ ਨਹੀਂ ਲਿਆ ਜਦਕਿ ਇਹ ਮਾਮਲਾ ਬਹੁਤ ਹੀ ਸੰਵੇਦਨਸ਼ੀਲ ਹੈ ਅਤੇ ਕੁੜੀਆਂ ਦੇ ਜਿਣਸੀ ਸ਼ੋਸ਼ਣ ਨਾਲ ਸਬੰਧਤ ਸੀ। ਹਰਜੋਤ ਬੈਂਸ ਨੇ ਐੱਸ. ਐੱਸ. ਪੀ. ਅਤੇ ਹੋਰ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦਾ ਜਲਦੀ ਹੱਲ ਕਰਕੇ ਇਸ ਦਾ ਚਲਾਨ ਪੇਸ਼ ਕੀਤਾ ਜਾਵੇ ਅਤੇ ਮਾਨਯੋਗ ਅਦਾਲਤ ਵੀ ਇਸ ਮਾਮਲੇ ਦੀ ਜਲਦ ਸੁਣਵਾਈ ਕਰਕੇ ਦੋਸ਼ੀਆਂ ਨੂੰ ਸਜ਼ਾ ਦੇਵੇ।

ਇਹ ਵੀ ਪੜ੍ਹੋ: ਜਲੰਧਰ: ਰਿਟਾਇਰਡ ਪੁਲਸ ਕਰਮਚਾਰੀ ਦੇ ਪੁੱਤ ਨੇ ਕੀਤੀ ਖ਼ੁਦਕੁਸ਼ੀ, ਕੁਝ ਮਹੀਨੇ ਪਹਿਲਾਂ ਤੈਅ ਹੋਇਆ ਸੀ ਰਿਸ਼ਤਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News