ਪ੍ਰਮੁੱਖ ਸਕੱਤਰ ਵੱਲੋਂ ਨਾਗਰਿਕਾਂ ਨੂੰ ਕੋਵਿਡ ਵੈਕਸੀਨੇਸ਼ਨ ਕਰਵਾਉਣ ਲਈ ਲੋਕ ਲਹਿਰ ਚਲਾਉਣ ਦੀ ਅਪੀਲ

01/31/2022 11:06:43 AM

ਸੰਗਰੂਰ (ਬੇਦੀ)- ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਨੇ ਅੱਜ ਜ਼ਿਲ੍ਹਾ ਸੰਗਰੂਰ ਦੇ ਮੂਨਕ ਦਾ ਦੌਰਾ ਕਰਦਿਆਂ ਕੋਵਿਡ ਵੈਕਸੀਨੇਸ਼ਨ ਕੈਂਪਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕੋਵਿਡ ਮਹਾਮਾਰੀ ਦੀ ਤੀਜੀ ਲਹਿਰ ਦੇ ਮਾੜੇ ਪ੍ਰਭਾਵਾਂ ਤੋਂ ਬਚਣ ਲਈ ਸ਼ਹਿਰੀ ਤੇ ਦਿਹਾਤੀ ਖੇਤਰਾਂ ’ਚ ਵੱਧ ਤੋਂ ਵੱਧ ਵਿਸ਼ੇਸ਼ ਟੀਕਾਕਰਨ ਕੈਂਪ ਲਵਾ ਕੇ ਲੋਕਾਂ ਨੂੰ ਵੈਕਸੀਨੇਸ਼ਨ ਦੀਆਂ ਦੋਵੇਂ ਖੁਰਾਕਾਂ ਲੈਣ ਲਈ ਪ੍ਰੇਰਿਤ ਕੀਤੇ ਜਾਣ ਦੀ ਅਹਿਮ ਲੋੜ ਹੈ। ਉਨ੍ਹਾਂ ਕੈਂਪਾਂ ਵਿਖੇ ਟੀਕਾਕਰਨ ਕਰਵਾਉਣ ਪੁੱਜੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਤੇ ਆਲੇ-ਦੁਆਲੇ ਕੋਵਿਡ ਵੈਕਸੀਨੇਸ਼ਨ ਕਰਵਾਉਣ ਲਈ ਹੋਰਨਾਂ ਲਈ ਪ੍ਰੇਰਨਾ ਸਰੋਤ ਬਣਨ ’ਤੇ ਕੋਵਿਡ ਵੈਕਸੀਨੇਸ਼ਨ ਨੂੰ ਲੋਕ ਲਹਿਰ ਵਜੋਂ ਚਲਾਇਆ ਜਾਵੇ, ਕਿਉਂ ਜੋ ਕੋਵਿਡ ਕਾਰਨ ਵੱਡੀ ਗਿਣਤੀ ਵਿਚ ਕੀਮਤੀ ਜਾਨਾਂ ਮੌਤ ਦੇ ਮੂੰਹ ਵਿਚ ਜਾ ਚੁੱਕੀਆਂ ਹਨ ।

ਪੜ੍ਹੋ ਇਹ ਵੀ ਖ਼ਬਰ - ਲੁਧਿਆਣਾ ’ਚ ਵੱਡੀ ਵਾਰਦਾਤ: ਬੁਲੇਟ ਸਵਾਰ ਨੌਜਵਾਨਾਂ ਨੇ ਸਕਿਓਰਿਟੀ ਗਾਰਡ ’ਤੇ ਚਲਾਈਆਂ ਤਾਬੜਤੋੜ ਗੋਲੀਆਂ

ਪ੍ਰਮੁੱਖ ਸਕੱਤਰ ਨੇ ਕਿਹਾ ਕਿ ਹਾਲੇ ਤੱਕ ਕੋਵਿਡ ਵੈਕਸੀਨੇਸ਼ਨ ਦੀਆਂ ਖੁਰਾਕਾਂ ਲੈਣ ਤੋਂ ਵਾਂਝੇ ਨਾਗਰਿਕਾਂ ਨੂੰ ਪ੍ਰੇਰਿਤ ਕਰਨ ਲਈ ਸਮੂਹ ਰਿਟਰਨਿੰਗ ਅਧਿਕਾਰੀਆਂ ਦੀ ਅਗਵਾਈ ਹੇਠ ਬੀ.ਐੱਲ.ਓਜ਼, ਏ.ਐੱਨ.ਐੱਮਜ਼, ਆਸ਼ਾ ਵਰਕਰ ਘਰ-ਘਰ ਪਹੁੰਚ ਬਣਾ ਕੇ ਲੋਕਾਂ ਦੇ ਮਨਾਂ ਵਿੱਚ ਟੀਕਾਕਰਨ ਪ੍ਰਤੀ ਪੈਦਾ ਹੋਏ ਭੁਲੇਖਿਆਂ ਨੂੰ ਦੂਰ ਕਰਨ ਵਿੱਚ ਸਾਕਾਰਾਤਮਕ ਭੂਮਿਕਾ ਅਦਾ ਕਰ ਸਕਦੇ ਹਨ। ਆਪਣੇ ਦੌਰੇ ਦੌਰਾਨ ਉਨਾਂ ਨੇ ਕੋਵਿਡ ਵੈਕਸੀਨੇਸ਼ਨ ਲਈ ਤਾਇਨਾਤ ਸਿਹਤ ਵਿਭਾਗ ਦੇ ਸਟਾਫ਼ ਦੀ ਹੌਸਲਾ ਅਫਜਾਈ ਕੀਤੀ ਅਤੇ ਆਪਣੀ ਇਸ ਡਿਊਟੀ ਨੂੰ ਲੋਕਾਂ ਦੇ ਭਲੇ ਹਿੱਤ ਹੋਰ ਵਧੇਰੇ ਦਿਲਚਸਪੀ ਨਾਲ ਨਿਭਾਉਣ ਲਈ ਪ੍ਰੇਰਿਆ।

ਪੜ੍ਹੋ ਇਹ ਵੀ ਖ਼ਬਰ - ਨਵਜੋਤ ਸਿੱਧੂ ਦੀ ਮਜੀਠੀਆ ਨੂੰ ਚੁਣੌਤੀ, ਕਿਹਾ-ਮਜੀਠਾ ਛੱਡ ਸਿਰਫ਼ ਅੰਮ੍ਰਿਤਸਰ ਪੂਰਬੀ ਤੋਂ ਲੜਨ ਚੋਣ (ਵੀਡੀਓ)

ਬਾਅਦ ਵਿੱਚ ਪ੍ਰਮੁੱਖ ਸਕੱਤਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਚੋਣ ਅਫ਼ਸਰ ਰਾਮਵੀਰ ਦੀ ਹਾਜ਼ਰੀ ਵਿੱਚ ਸਮੂਹ ਰਿਟਰਨਿੰਗ ਅਧਿਕਾਰੀਆਂ, ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਕੋਵਿਡ ਤੋਂ ਬਚਾਅ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਟੀਕਾਕਰਨ ਲਈ ਤਾਇਨਾਤ ਟੀਮਾਂ ਦੀ ਪ੍ਰਗਤੀ ਨੂੰ ਨਿਰੰਤਰ ਵਾਚਿਆ ਜਾਵੇ ਅਤੇ ਟੀਕਾਕਰਨ ਵਿੱਚ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲਿਆਂ ਦੀ ਹੌਂਸਲਾ ਅਫ਼ਜਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਅਤੇ 15 ਤੋਂ 18 ਸਾਲ ਉਮਰ ਵਰਗ ਵਾਲਿਆਂ ਦੇ ਟੀਕਾਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਜਨਤਕ ਸਥਾਨਾਂ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੇ ਤਹਿਸੀਲਾਂ ਆਦਿ, ਜਿਥੇ ਵੱਡੀ ਗਿਣਤੀ ਲੋਕਾਂ ਦਾ ਆਉਣਾ-ਜਾਣਾ ਹੁੰਦਾ, ਉਥੇ ਸਥਾਈ ਤੌਰ ’ਤੇ ਟੀਕਾਕਰਨ ਕੈਂਪਾਂ ਦਾ ਯੋਗ ਪ੍ਰਬੰਧ ਕੀਤਾ ਜਾਵੇ ਤਾਂ ਜੋ ਲੋਕ ਆਪਣੀ ਸਵੈ ਇੱਛਾ ਨਾਲ ਟੀਕਾਕਰਨ ਕਰਵਾ ਸਕਣ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਬਟਾਲਾ ਤੋਂ ਲੜ ਸਕਦੇ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ!

ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਰਾਮਵੀਰ ਨੇ ਦੱਸਿਆ ਕਿ ਸਮੂਹ ਵਿਧਾਨ ਸਭਾ ਹਲਕਿਆਂ ਵਿਚ ਕੋਵਿਡ ਵੈਕਸੀਨੇਸ਼ਨ ਕੈਂਪਾਂ ਦੀ ਪ੍ਰਗਤੀ ਦਾ ਰੋਜ਼ਾਨਾ ਦੇ ਆਧਾਰ ’ਤੇ ਨਿਰੀਖਣ ਕੀਤਾ ਜਾ ਰਿਹਾ ਹੈ। ਸਮੂਹ ਰਿਟਰਨਿੰਗ ਅਧਿਕਾਰੀਆਂ ਖੁਦ ਵੀ ਵੱਖ-ਵੱਖ ਕੈਂਪਾਂ ਵਿਚ ਜਾ ਕੇ ਟੀਕਾਕਰਨ ਲਈ ਨਾਗਰਿਕਾਂ ਨੂੰ ਪ੍ਰੇਰਿਤ ਕਰਨ ਵਿਚ ਸਾਰਥਕ ਭੂਮਿਕਾ ਨਿਭਾਅ ਰਹੇ ਹਨ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਲਤੀਫ਼ ਅਹਿਮਦ ਸਮੇਤ ਸਮੂਹ ਰਿਟਰਨਿੰਗ ਅਧਿਕਾਰੀ ਤੇ ਸਿਹਤ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ - ਪੰਜਾਬ ਦੌਰੇ ’ਤੇ ਆਏ ਅਰਵਿੰਦ ਕੇਜਰੀਵਾਲ ਨੇ ਲਪੇਟੇ ’ਚ ਲਏ ਨਵਜੋਤ ਸਿੱਧੂ, ਲਗਾਏ ਵੱਡੇ ਇਲਜ਼ਾਮ (ਵੀਡੀਓ)

 

Rahul Singh

This news is Content Editor Rahul Singh