ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਨੇ ਉਦਯੋਗਪਤੀਆਂ ਨੂੰ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ’ਚ ਸ਼ਾਮਲ ਹੋਣ ਦਾ ਦਿੱਤਾ ਸੱਦਾ

Friday, Oct 08, 2021 - 09:47 PM (IST)

ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਨੇ ਉਦਯੋਗਪਤੀਆਂ ਨੂੰ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ’ਚ ਸ਼ਾਮਲ ਹੋਣ ਦਾ ਦਿੱਤਾ ਸੱਦਾ

ਚੰਡੀਗੜ੍ਹ-ਚੌਥੇ ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰ ਸਮਿਟ ਦੇ ਮੱਦੇਨਜ਼ਰ ਅੱਜ ਪ੍ਰਮੁੱਖ ਸਕੱਤਰ ਉਦਯੋਗ, ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਤੇਜਵੀਰ ਸਿੰਘ ਵਲੋਂ ਉਦਯੋਗਪਤੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। 26 ਤੇ 27 ਅਕਤੂਬਰ ਨੂੰ ਸ਼ੁਰੂ ਹੋਣ ਵਾਲੇ ਇਸ ਸਮਿਟ 'ਚ ਪੂਰੇ ਭਾਰਤ ਦੇ ਉਦਯੋਗਪਤੀਆਂ ਵੱਲੋਂ ਵਰਚੁਅਲ ਢੰਗ ਨਾਲ ਹਿੱਸਾ ਲਿਆ ਜਾਵੇਗਾ ਅਤੇ 27 ਅਕਤੂਬਰ ਨੂੰ ਉਦਯੋਗਿਕ ਰਾਜਧਾਨੀ ਵਜੋਂ ਜਾਣ ਜਾਂਦੇ ਲੁਧਿਆਣ ਵਿਖੇ ਵਿਸ਼ੇਸ਼ ਸੈਸ਼ਨ ਵੀ ਕਰਵਾਇਆ ਜਾਵੇਗਾ। ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਨੇ ਸਾਰੇ ਉਦਯੋਗਪਤੀਆਂ ਨੂੰ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 'ਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਸੰਮੇਲਨ ਸਾਡੇ ਮਜਬੂਤ ਈਕੋਸਿਸਟਮ ਅਤੇ ਕਾਰੋਬਾਰ ਦੀ ਸ਼ੁਰੂਆਤ ਅਤੇ ਵਿਸਥਾਰ ਲਈ ਪ੍ਰਦਾਨ ਕੀਤੇ ਜਾਣ ਵਾਲੇ ਵਪਾਰਕ ਮੌਕਿਆਂ ਦੀ ਝਲਕ ਪੇਸ਼ ਕਰੇਗਾ।

ਇਹ ਵੀ ਪੜ੍ਹੋ : ਸਾਊਥਾਲ : ਭਾਰਤੀ ਮੂਲ ਦੇ ਜਤਿੰਦਰ ਸਹੋਤਾ ਨੂੰ ਨਸ਼ਾ ਤਸਕਰੀ ਦੇ ਦੋਸ਼ਾਂ ਤਹਿਤ ਹੋਈ ਜੇਲ੍ਹ

PunjabKesari

ਕਾਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀਲਿਸਟਸ (ਸੀ.ਆਈ.ਆਈ.) ਵਲੋਂ ‘ਪ੍ਰਗਤੀਸ਼ੀਲ ਪੰਜਾਬ ਲਈ ਉਦਯੋਗ ਨੂੰ ਉਤਸ਼ਾਹਤ ਕਰਨ’ ਦੇ ਵਿਸ਼ੇ ’ਤੇ ਕਰਵਾਏ ਸੈਸ਼ਨ ਨੂੰ ਸੰਬੋਧਨ ਕਰਦਿਆਂ, ਪ੍ਰਮੁੱਖ ਸਕੱਤਰ ਨੇ ਸਥਾਈ ਉਦਯੋਗਿਕ ਵਿਕਾਸ ਨੂੰ ਯਕੀਨੀ ਬਣਾਉਣ ਦੀ ਜ਼ਰੂਰਤ ‘ਤੇ ਜੋਰ ਦਿੰਦਿਆਂ ਕਿਹਾ ਕਿ ਇਹ ਸਮੁੱਚੇ ਵਿਕਾਸ ਨੂੰ ਹਾਸਲ ਕਰਨ ਦੀ ਕੁੰਜੀ ਹੈ। ਉਦਯੋਗ ਦਿੱਗਜਾਂ ਨੂੰ ਪੰਜਾਬ ਦੀ ਅਥਾਹ ਵਿਕਾਸ ਸਮਰੱਥਾ ਦਾ ਲਾਭ ਲੈਣ ਲਈ ਉਤਸਾਹਿਤ ਕਰਦਿਆਂ ਉਨਾਂ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ ਸਾਡੇ ਕੌਮੀ ਵਿਕਾਸ 'ਚ ਮਹੱਤਵਪੂਰਨ ਯੋਗਦਾਨ ਪਾਉਂਦੀ ਹੈ। ਬਾਅਦ ਵਿੱਚਪ੍ਰਮੁੱਖ ਸਕੱਤਰ ਨੇ ਪੀ.ਐੱਚ.ਡੀ. ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ ਕੀਤੀ ਵਰਚੁਅਲ ਸਟੇਕਹੋਲਡਰ ਕੰਸਲਟੇਸ਼ਨ ਮੀਟਿੰਗ ਦੌਰਾਨ ਪੰਜਾਬ ਦੇ ਪ੍ਰਮੁੱਖ ਕਾਰੋਬਾਰੀ ਭਾਈਚਾਰੇ ਨੂੰ ਵੀ ਸੰਬੋਧਨ ਕੀਤਾ। ਉਨਾਂ ਕਿਹਾ ਕਿ ਪੰਜਾਬ 'ਚ ਕਾਰੋਬਾਰ ਨੂੰ ਹੋਰ ਅਸਾਨ ਬਣਾਉਣ ਲਈ ਸੂਬਾ ਸਰਕਾਰ ਨੇ ਪਹਿਲਾਂ ਹੀ ਅੰਮ੍ਰਿਤਸਰ 'ਚ ਪੈਰੀਸੇਬਲ ਕਾਰਗੋ ਸੈਂਟਰ ਚਾਲੂ ਕਰ ਦਿੱਤਾ ਹੈ ਜਦੋਂ ਕਿ ਅੰਤਰਰਾਸ਼ਟਰੀ ਹਵਾਈ ਅੱਡਾ ਮੁਹਾਲੀ ਵਿਖੇ ਇੱਕ ਹੋਰ ਕਾਰਗੋ ਟਰਮੀਨਲ ਨੂੰ ਵੀ ਛੇਤੀ ਹੀ ਚਾਲੂ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਵੈਟੀਕਨ : ਸੰਯੁਕਤ ਰਾਸ਼ਟਰ ਜਲਵਾਯੂ ਸੰਮੇਲਨ 'ਚ ਪੋਪ ਫ੍ਰਾਂਸਿਸ ਨਹੀਂ ਹੋਣਗੇ ਸ਼ਾਮਲ

PunjabKesari

ਇਸ ਦੌਰਾਨ ਇਨਵੈਸਟ ਪੰਜਾਬ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਰਜਤ ਅਗਰਵਾਲ ਨੇ ਰਾਜ ਅਤੇ ਉਦਯੋਗ ਦੀ ਭਾਈਵਾਲੀ ਅਤੇ ਵਿਕਾਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 16 ਮਾਰਚ 2017 ਤੋਂ 30 ਸਤੰਬਰ 2021 ਤੱਕ ਸੂਬੇ 'ਚ 99,000 ਕਰੋੜ ਰੁਪਏ ਤੋਂ ਵੱਧ ਦਾ ਪ੍ਰਸਤਾਵਿਤ ਪ੍ਰੋਜੈਕਟਾਂ ਦਾ ਨਿਵੇਸ਼ ਪ੍ਰਾਪਤ ਹੋਇਆ ਹੈ ਜਿਨ੍ਹਾਂ 'ਚੋਂ 51 ਫੀਸਦੀ ਤੋਂ ਵੱਧ ਪ੍ਰਾਜੈਕਟ ਸ਼ੁਰੂ ਹੋ ਚੁੱਕੇ ਹਨ। ਉਨਾਂ ਨੇ ਰਾਜ ਦੇ ਵੱਖ-ਵੱਖ ਉਪਰਾਲੇ ਜਿਵੇਂ ਕਾਰੋਬਾਰਾਂ ਨੂੰ ਬਿਜਲੀ ਸਬਸਿਡੀ, ਡੀਮਡ ਮਨਜੂਰੀਆਂ ਅਤੇ ਕੇਂਦਰੀ ਨਿਰੀਖਣ ਪ੍ਰਣਾਲੀ ਬਾਰੇ ਵੀ ਜਾਣਕਾਰੀ ਦਿੱਤੀ ਤਾਂ ਜੋ ਵਪਾਰਕ ਮਾਹੌਲ ਨੂੰ ਹੋਰ ਢੁਕਵਾਂ ਬਣਾਇਆ ਜਾ ਸਕੇ।
ਇਸ ਤੋਂ ਪਹਿਲਾਂ, ਸੀ.ਆਈ.ਆਈ. ਪੰਜਾਬ ਦੇ ਚੇਅਰਮੈਨ ਭਵਦੀਪ ਸਰਦਾਨਾ, ਜੋ ਸੁਖਜੀਤ ਸਟਾਰਚ ਐਂਡ ਕੈਮੀਕਲਜ ਲਿਮਟਿਡ ਦੇ ਸੀਨੀਅਰ ਉਪ ਪ੍ਰਧਾਨ ਅਤੇ ਸੀ.ਈ.ਓ. ਵੀ ਹਨ, ਨੇ ਕਿਹਾ ਕਿ ਸੂਬਾ ਸਰਕਾਰ ਨੇ ਸਾਢੇ ਚਾਰ ਸਾਲਾਂ ਦੌਰਾਨ ਕਾਰੋਬਾਰੀ ਵਿਕਾਸ ਨੀਤੀ ਪੰਜਾਬ ਅਤੇ ਬਿਜ਼ਨਸ ਫਸਟ ਪੋਰਟਲ ਸਮੇਤ ਕੁਝ ਵਿਆਪਕ ਸੁਧਾਰ ਕੀਤੇ ਹਨ, ਜਿਸ ਦੇ ਨਤੀਜੇ ਵਜੋਂ ਨਾ ਸਿਰਫ ਸੂਬੇ 'ਚ ਨਵੇਂ ਨਿਵੇਸ਼ ਵਧੇ ਹਨ ਸਗੋਂ ਮੌਜੂਦਾ ਉਦਯੋਗ ਦੀ ਪ੍ਰਵਿਰਤੀ ਵੀ ਸੁਰਜੀਤ ਹੋਈ ਹੈ।

ਇਹ ਵੀ ਪੜ੍ਹੋ : ਸ਼੍ਰੀਨਗਰ 'ਚ ਹੋਈਆਂ ਅੱਤਵਾਦੀ ਵਾਰਦਾਤਾਂ ਦੀ 'ਆਪ' ਵਲੋਂ ਨਿੰਦਾ

PunjabKesari

ਪੀ.ਐੱਚ.ਡੀ. ਚੈਂਬਰ ਇੰਡਸਟਰੀ ਦੇ ਮੈਨੇਜਿੰਗ ਕਮੇਟੀ ਮੈਂਬਰ ਆਰ.ਐੱਸ. ਸਚਦੇਵਾ ਨੇ ਪੰਜਾਬ ਦੇ ਬਠਿੰਡਾ, ਸੰਗਰੂਰ, ਰਾਜਪੁਰਾ ਅਤੇ ਹੁਸ਼ਿਆਪੁਰ ਜਿਲਿਆਂ 'ਚ 3100 ਏਕੜ ਜ਼ਮੀਨ ਉੱਤੇ ਸਥਾਪਤ ਕੀਤੇ ਜਾਣ ਵਾਲੇ ਚਾਰ ਉਦਯੋਗਿਕ ਪਾਰਕਾਂ ਦੀ ਸਥਾਪਨਾ ਲਈ ਰਾਜ ਸਰਕਾਰ ਦੀ ਸ਼ਲਾਘਾ ਕੀਤੀ।    
ਕੰਗਾਰੂ ਗਰੁੱਪ ਆਫ ਕੰਪਨੀਜ਼ ਦੇ ਮੈਨੇਜਿੰਗ ਡਾਇਰੈਕਟਰ ਅੰਬਰੀਸ਼ ਜੈਨ ਨੇ ਇਸ ਸੈਸ਼ਨ ਨੂੰ ਪੰਜਾਬ 'ਚ ਕਾਰੋਬਾਰ ਨੂੰ ਹੁਲਾਰਾ ਦੇਣ ਲਈ ਇੱਕ ਮਜ਼ਬੂਤ ਰਣਨੀਤੀ ਬਣਾਉਣ ਦੀ ਉੱਤਮ ਕੋਸ਼ਿਸ਼ ਕਰਾਰ ਦਿੱਤਾ ਜਿਸ ਨਾਲ ਉਦਯੋਗ ਅਤੇ ਸਰਕਾਰ ਦੋਵੇਂ ਇੱਕ ਦੂਜੇ ਦੇ ਪੂਰਕ ਹੋ ਕੇ ਕੰਮ ਕਰ ਸਕਣਗੇ ਤਾਂ ਜੋ ਆਉਣ ਵਾਲੇ ਸਮੇਂ 'ਚ ਪੰਜਾਬ ਦੇ ਉਦਯੋਗਾਂ ਨੂੰ ਵਿਸ਼ਵ ਪੱਧਰ ‘ਤੇ ਮੁਕਾਬਲੇ ਯੋਗ ਬਣਾਕੇ ਮੁੜ ਪੈਰਾਂ ਤੇ ਕਰਿਆ ਜਾ ਸਕੇ।

ਇਹ ਵੀ ਪੜ੍ਹੋ : ਕਸ਼ਮੀਰ 'ਚ ਕਤਲੇਆਮ 'ਤੇ ਘੱਟਗਿਣਤੀ ਕਮਿਸ਼ਨ ਨੇ ਮੰਗੀ ਮੁੱਖ ਸਕੱਤਰ ਤੋਂ ਰਿਪੋਰਟ

 


author

Karan Kumar

Content Editor

Related News