ਪ੍ਰਿੰਸੀਪਲ ਨੇ ਵਿਦਿਆਰਥੀ ਦੀ ਕੀਤੀ ਬੁਰੀ ਤਰ੍ਹਾਂ ਕੁੱਟਮਾਰ, ਹਸਪਤਾਲ 'ਚ ਦਾਖਲ (ਵੀਡੀਓ)
Thursday, Feb 08, 2018 - 04:46 PM (IST)
ਹੁਸ਼ਿਆਰਪੁਰ (ਸਮੀਰ) : ਟਾਂਡਾ ਦੇ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਦੇ ਨੋ ਵਿਦਿਆਰਥੀਆਂ ਦੇ ਝਗੜੇ ਤੋਂ ਬਾਅਦ 8ਵੀਂ ਕਲਾਸ ਦੇ ਵਿਦਿਆਰਥੀ ਤੇਜ਼ਵੀਰ ਸਿੰਘ ਨੂੰ ਇਸ ਕਦਰ ਬੇਰਹਿਮੀ ਨਾਲ ਕੁੱਟਿਆ ਕਿ ਉਸ ਨੂੰ ਹਸਪਤਾਲ 'ਚ ਦਾਖਲ ਕਰਵਾਉਣਾ ਪਿਆ। ਤੇਜਵੀਰ ਦਾ ਇਲਾਜ ਕਰਨ ਵਾਲੇ ਡਾਕਟਰ ਨੇ ਦੱਸਿਆ ਕਿ ਕੁੱਟਮਾਰ ਕਾਰਨ ਉਸ ਦੇ ਸਰੀਰ 'ਤੇ ਕਾਫੀ ਗੰਭੀਰ ਸੱਟਾਂ ਲੱਗੀਆਂ ਹਨ। ਦੂਜੇ ਪਾਸੇ ਜਦੋਂ ਪ੍ਰਿੰਸੀਪਲ ਐੱਨ. ਐੱਨ. ਸੈਣੀ ਨੂੰ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਵਿਦਿਆਰਥੀ ਦੀਆਂ ਸ਼ਰਾਰਤਾਂ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਉਂਦੇ ਹੋਏ ਆਪਣੀ ਇਸ ਹਰਕਤ ਨੂੰ ਸਹੀ ਠਹਿਰਾਇਆ।
ਪੀੜਤ ਵਿਦਿਆਰਥੀ ਦੇ ਪਰਿਵਾਰ ਦਾ ਕਹਿਣਾ ਹੈ ਕਿ ਬੱਚੇ ਸ਼ਰਾਰਤਾਂ ਕਰਦੇ ਹਨ ਪਰ ਉਨ੍ਹਾਂ ਨੂੰ ਸਮਝਾਉਣ ਦੇ ਕਈ ਤਰੀਕੇ ਹਨ ਜਦਕਿ ਇਸ ਤਰ੍ਹਾਂ ਦੀ ਕੁੱਟਮਾਰ ਨਾਲ ਉਸ ਨੂੰ ਕੋਈ ਨੁਕਸਾਨ ਵੀ ਹੋ ਸਕਦਾ ਸੀ। ਅਜਿਹੀ ਸਜ਼ਾ ਅਤੇ ਬੇਰਹਿਮੀ ਨਾਲ ਕੀਤੀ ਕੁੱਟਮਾਰ ਕਿਸੇ ਸਮੱਸਿਆ ਦਾ ਹੱਲ ਨਹੀਂ ਹੈ।