ਤਰਨਤਾਰਨ ‘ਚ ਅਕਾਲੀ ਦਲ ਨੇ ਕੱਢਿਆ ਰੋਡ ਮਾਰਚ, ਪ੍ਰਿੰਸੀਪਲ ਸੁਖਵਿੰਦਰ ਕੌਰ ਨੇ ਦਾਖਲ ਕੀਤੀ ਨਾਮਜ਼ਦਗੀ
Wednesday, Oct 15, 2025 - 04:27 PM (IST)

ਤਰਨਤਾਰਨ– ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਨੇ ਅੱਜ ਆਪਣੀ ਨਾਮਜ਼ਦਗੀ ਦਾਖਲ ਕਰਨ ਤੋਂ ਪਹਿਲਾਂ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਅਸਥਾਨ ‘ਤੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਉਹਨਾਂ ਨਾਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਕਈ ਸਿਨੀਅਰ ਅਕਾਲੀ ਆਗੂ ਅਤੇ ਵਰਕਰ ਮੌਜੂਦ ਸਨ।
ਇਹ ਵੀ ਪੜ੍ਹੋ-ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦੇ ਕਾਫਲੇ ਨਾਲ ਵਾਪਰਿਆ ਵੱਡਾ ਹਾਦਸਾ, ਭਿਆਨਕ ਬਣੇ ਹਾਲਾਤ
ਇਸ ਤੋਂ ਬਾਅਦ ਜਦੋਂ ਸ਼੍ਰੋਮਣੀ ਅਕਾਲੀ ਦਲ ਦਾ ਕਾਫਲਾ ਤਰਨ ਤਾਰਨ ਸ਼ਹਿਰ ਵਿੱਚ ਦਾਖਲ ਹੋਇਆ, ਤਾਂ ਵਰਕਰਾਂ ਵਿੱਚ ਜੋਸ਼ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਜੋਗ ਸੀ। ਸੜਕਾਂ ‘ਤੇ ਅਕਾਲੀ ਝੰਡੇ ਲਹਿਰਾਉਂਦੇ ਹੋਏ ਵਰਕਰਾਂ ਨੇ ਨਾਅਰੇਬਾਜ਼ੀ ਕਰਕੇ ਆਪਣਾ ਸਮਰਥਨ ਦਰਸਾਇਆ।
ਇਹ ਵੀ ਪੜ੍ਹੋ-ਜਲੰਧਰ ਵਾਸੀਆਂ ਲਈ ਵੱਡੀ ਅਪਡੇਟ! ਰੋਜ਼ ਕੱਟੇ ਜਾ ਰਹੇ 200 ਈ-ਚਾਲਾਨ, 4 ਚੌਕਾਂ 'ਚ ਐਕਟਿਵ ਹੋਇਆ ਸਿਸਟਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8