ਪ੍ਰਿੰਸੀਪਲ ਸੁਰਿੰਦਰ ਸਿੰਘ ਬਣੇ SGPC ਦੇ ਜੂਨੀਅਰ ਮੀਤ ਪ੍ਰਧਾਨ, ਜਾਣੋ ਹੋਰ ਅਹੁਦੇਦਾਰਾਂ ਦੀ ਸੂਚੀ

Monday, Nov 29, 2021 - 03:52 PM (IST)

ਪ੍ਰਿੰਸੀਪਲ ਸੁਰਿੰਦਰ ਸਿੰਘ ਬਣੇ SGPC ਦੇ ਜੂਨੀਅਰ ਮੀਤ ਪ੍ਰਧਾਨ, ਜਾਣੋ ਹੋਰ ਅਹੁਦੇਦਾਰਾਂ ਦੀ ਸੂਚੀ

ਅੰਮ੍ਰਿਤਸਰ (ਸਰਬਜੀਤ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 44ਵਾਂ ਪ੍ਰਧਾਨ ਥਾਪਿਆ ਗਿਆ ਹੈ।  ਉਸ ਤੋਂ ਬਾਅਦ ਇਸ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦਾ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਨੂੰ ਬਣਾਇਆ ਗਿਆ ਹੈ। ਰਘੂਜੀਤ ਸਿੰਘ ਵਿਰਕ ਹਰਿਆਣਾ ਤੋਂ ਮੈਂਬਰ ਸ਼੍ਰੋਮਣੀ ਕਮੇਟੀ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਵਲੋਂ ਕਰਨੈਲ ਸਿੰਘ ਪੰਜੋਲੀ ਨੂੰ ਜਨਰਲ ਸਕੱਤਰ ਉਮੀਦਵਾਰ ਐਲਾਨਿਆ ਗਿਆ ਹੈ। 

PunjabKesari

ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਸਕੱਤਰ ਚੁਣਿਆ ਗਿਆ ਹੈ। ਇਸ ਇਜਲਾਸ ਮੌਕੇ 142 ਮੈਂਬਰ ਵਿਸ਼ੇਸ਼ ਤੌਰ ’ਤੇ ਹਾਜ਼ਰ ਹਨ।

PunjabKesari


author

rajwinder kaur

Content Editor

Related News