ਸਿੱਖਿਆ ਮੰਤਰੀ ਦੇ ਅੜਿੱਕੇ ਚੜ੍ਹਿਆ ਪ੍ਰਿੰਸੀਪਲ, ਡਿਊਟੀ 'ਚ ਵਰਤ ਰਿਹਾ ਸੀ ਲਾਪ੍ਰਵਾਹੀ, ਹੋ ਗਈ ਵੱਡੀ ਕਾਰਵਾਈ

Monday, Aug 07, 2023 - 08:46 PM (IST)

ਸਿੱਖਿਆ ਮੰਤਰੀ ਦੇ ਅੜਿੱਕੇ ਚੜ੍ਹਿਆ ਪ੍ਰਿੰਸੀਪਲ, ਡਿਊਟੀ 'ਚ ਵਰਤ ਰਿਹਾ ਸੀ ਲਾਪ੍ਰਵਾਹੀ, ਹੋ ਗਈ ਵੱਡੀ ਕਾਰਵਾਈ

ਸ੍ਰੀ ਅਨੰਦਪੁਰ ਸਾਹਿਬ (ਚੋਵੇਸ਼ ਲਟਾਵਾ) : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਆਪਣੇ ਵਿਧਾਨ ਸਭਾ ਹਲਕੇ ਦੇ ਸਰਕਾਰੀ ਸਕੂਲਾਂ ਦੇ ਦੌਰੇ ਉਪਰੰਤ ਡਿਊਟੀ 'ਚ ਲਾਪ੍ਰਵਾਹੀ ਵਰਤਣ ਦੇ ਦੋਸ਼ 'ਚ ਪ੍ਰਿੰਸੀਪਲ ਕੁਲਦੀਪ ਸਿੰਘ ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਢੇਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਅੱਜ ਸਿੱਖਿਆ ਮੰਤਰੀ ਆਪਣੇ ਵਿਧਾਨ ਸਭਾ ਹਲਕੇ ਦੇ ਪਿੰਡ ਢੇਰ 'ਚ ਸਰਕਾਰੀ ਸੀਨੀ. ਸੈਕੰ. ਸਕੂਲ (ਲੜਕੀਆਂ) ਪਹੁੰਚੇ। ਉਨ੍ਹਾਂ ਦੇ ਅਚਨਚੇਤ ਦੌਰੇ ਉਪਰੰਤ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕੀਤੇ ਗਏ, ਜਿਸ ਵਿੱਚ ਢੇਰ ਸਕੂਲ ਦੇ ਪ੍ਰਿੰਸੀਪਲ ਕੁਲਦੀਪ ਸਿੰਘ ਨੂੰ ਡਿਊਟੀ ਪ੍ਰਤੀ ਲਾਪ੍ਰਵਾਹੀ ਵਰਤਣ 'ਤੇ ਮੁਅੱਤਲ ਕਰ ਦਿੱਤਾ ਗਿਆ। ਮੁਅੱਤਲੀ ਦੌਰਾਨ ਉਨ੍ਹਾਂ ਦਾ ਹੈੱਡ ਕੁਆਰਟਰ ਦਫ਼ਤਰ ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿ.) ਜਲੰਧਰ ਹੋਵੇਗਾ।

ਇਹ ਵੀ ਪੜ੍ਹੋ : UPA ਦਾ ਨਾਂ 'INDIA' ਰੱਖਣ 'ਤੇ 26 ਵਿਰੋਧੀ ਪਾਰਟੀਆਂ ਨੂੰ ਨੋਟਿਸ, ਸ਼ੁੱਕਰਵਾਰ ਨੂੰ ਦੇਣਾ ਹੋਵੇਗਾ ਜਵਾਬ

PunjabKesari

ਸਿੱਖਿਆ ਮੰਤਰੀ ਵੱਲੋਂ ਨਿਰੰਤਰ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਆਧੁਨਿਕ ਸਹੂਲਤਾਂ ਲਈ 1-1 ਕਰੋੜ ਰੁਪਏ ਦੇ ਵਿਸੇਸ਼ ਫੰਡ ਜਾਰੀ ਕੀਤੇ ਗਏ ਹਨ ਤਾਂ ਜੋ ਮੁਕਾਬਲੇਬਾਜ਼ੀ ਦੇ ਦੌਰ 'ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਇਆ ਜਾ ਸਕੇ। ਇਸ ਲਈ ਸਕੂਲਾਂ 'ਚ ਸਿੱਖਿਆ ਨੂੰ ਸਰਲ ਢੰਗ ਤੇ ਆਧੁਨਿਕ ਟੈਕਨਾਲੋਜੀ ਨਾਲ ਲੈਸ ਕੀਤਾ ਜਾ ਰਿਹਾ ਹੈ, ਜਿਸ ਨਾਲ ਸਰਕਾਰੀ ਸਕੂਲ ਮਾਡਲ ਤੇ ਕਾਨਵੈਂਟ ਸਕੂਲਾਂ ਦੀ ਤਰ੍ਹਾਂ ਹੋਰ ਤਰੱਕੀ ਦੀਆਂ ਬੁਲੰਦੀਆਂ ਛੂਹ ਰਹੇ ਹਨ। ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ 'ਚ ਆਤਮ-ਵਿਸ਼ਵਾਸ ਵੱਧ ਰਿਹਾ ਹੈ।

ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਐਜੂਸੈੱਟ 'ਤੇ ਕਰਵਾਏ ਜਾਣਗੇ ਲਾਈਵ ਲੈਕਚਰ

ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਪੰਜਾਬ ਦੇ ਹਜ਼ਾਰਾਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਲੱਖਾਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਪ੍ਰਿੰਸੀਪਲ ਵਿਦੇਸ਼ਾਂ 'ਚ ਸਿਖਲਾਈ ਪ੍ਰਾਪਤ ਕਰ ਰਹੇ ਹਨ। ਹੈੱਡਮਾਸਟਰ ਦੇਸ਼ ਦੇ ਵੱਡੇ ਸੰਸਥਾਨਾਂ ਵਿੱਚ ਸਿਖਲਾਈ ਲੈ ਰਹੇ ਹਨ। ਵਿਦਿਆਰਥੀ ਇਸਰੋ ਵਿੱਚ ਜਾ ਕੇ ਚੰਦਰਯਾਨ-3 ਦੀ ਲਾਚਿੰਗ ਦੇ ਗਵਾਹ ਬਣ ਰਹੇ ਹਨ। ਆਧੁਨਿਕ ਟੈਕਨਾਲੋਜੀ ਸਰਕਾਰੀ ਸਕੂਲਾਂ ਵਿੱਚ ਪਹੁੰਚ ਗਈ ਹੈ। ਕਿਤਾਬਾਂ ਤੇ ਵਰਦੀਆਂ ਸਮੇਂ ਸਿਰ ਉਪਲਬਧ ਹੋ ਰਹੀਆਂ ਹਨ, ਕੱਚੇ ਅਧਿਆਪਕ ਪੱਕੇ ਕੀਤੇ ਜਾ ਰਹੇ ਹਨ, ਸਕੂਲਾਂ 'ਚ ਹੋਰ ਗਤੀਵਿਧੀਆਂ ਜਾਰੀ ਹਨ। ਪੰਜਾਬ ਦੇ ਸਰਕਾਰੀ ਸਕੂਲਾਂ ਦਾ ਮਾਹੌਲ ਬਦਲ ਰਿਹਾ ਹੈ। ਸਾਡੇ ਵਿਦਿਆਰਥੀ ਭਵਿੱਖ ਦੇ ਰਾਸ਼ਟਰ ਨਿਰਮਾਤਾ ਹਨ, ਜਿਨ੍ਹਾਂ ਨੂੰ ਢੁੱਕਵਾ ਮਾਹੌਲ ਉਪਲਬਧ ਕਰਵਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਕੀ ਯਕੀਨ ਕਰੋਗੇ! 15 ਸਾਲਾਂ ਤੋਂ ਬੰਦ ਪਏ ਨਲਕੇ 'ਚੋਂ ਆਪਣੇ-ਆਪ ਨਿਕਲਣ ਲੱਗਾ ਪਾਣੀ

PunjabKesari

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਵਾਅਦਾ ਹੈ ਕਿ ਦਿੱਲੀ ਦੀ ਤਰ੍ਹਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਿੱਲੀ ਦੀ ਸਰਕਾਰ ਨੇ ਜੋ ਸਿੱਖਿਆ ਦਾ ਮਿਆਰ ਉੱਚਾ ਚੁੱਕਿਆ ਹੈ, ਉਸੇ ਤਰ੍ਹਾਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਦੇਸ਼ ਵਿੱਚ ਵੱਡੇ ਮੁਕਾਮ 'ਤੇ ਪਹੁੰਚਣਗੇ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਪੂਰੀ ਮਿਹਨਤ ਤੇ ਲਗਨ ਨਾਲ ਕੰਮ ਕਰਨਾ ਚਾਹੀਦਾ ਹੈ ਕਿਉਂਕਿ ਮਾਪਿਆਂ ਦਾ ਅਧਿਆਪਕਾਂ 'ਤੇ ਭਰੋਸਾ ਹਮੇਸ਼ਾ ਬਰਕਰਾਰ ਰਹਿਣਾ ਚਾਹੀਦਾ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News