ਨਾਭਾ ਦੀ ਅਤਿ ਸੁਰੱਖਿਅਤ ਜੇਲ 'ਚ ਕੈਦੀ ਨੇ ਲਿਆ ਫਾਹਾ (ਵੀਡੀਓ)
Tuesday, Jun 13, 2017 - 04:49 PM (IST)
ਨਾਭਾ— ਨਾਭਾ ਦੀ ਅਤਿ ਸੁਰੱਖਿਅਤ ਜੇਲ 'ਚ ਇਕ ਕੈਦੀ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕੈਦੀ ਚੂਰਾ ਪੋਸਤ ਦੇ ਮਾਮਲੇ 'ਚ 10 ਸਾਲ ਦੀ ਸਜ਼ਾ ਕੱਟ ਰਿਹਾ ਸੀ। ਕੈਦੀ ਪਛਾਣ ਅਵਤਾਰ ਸਿੰਘ ਪੁੱਤਰ ਮੋਹਣ ਸਿੰਘ ਵਾਸੀ ਪਿੰਡ ਕੱਚੀ ਰੁੜਕੀ ਖਰੜ ਜ਼ਿਲਾ ਮੋਹਾਲੀ ਵਜੋਂ ਹੋਈ ਹੈ। ਜਿਸ ਵਲੋਂ ਸ਼ਾਮ ਤਕਰੀਬਨ 4 ਵਜੇ ਜੇਲ ਅੰਦਰ ਹੀ ਖੁਦ ਨੂੰ ਫਾਹਾ ਲਾ ਲਿਆ। ਪੁਲਸ ਨੂੰ ਜਦੋਂ ਇਸ ਸਬੰਧੀ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਕੈਦੀ ਨੂੰ ਨੇੜਲੇ ਹਸਪਤਾਲ ਪਹੁੰਚਾਇਆ ਪਰ ਉਦੋਂ ਤੱਕ ਕਾਫੀ ਦੇਰ ਹੋ ਚੁੱਕੀ ਸੀ ਅਤੇ ਕੈਦੀ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਕੈਦੀ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਹੈ ਕਿ ਉਸ ਨੂੰ ਕੁਝ ਪੁਲਸ ਮੁਲਾਜ਼ਮਾਂ ਵਲੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ ਹੈ।
