ਤਲਾਸ਼ੀ ਮੁਹਿੰਮ ਦੌਰਾਨ ਫਿਰੋਜ਼ਪੁਰ ਦੀ ਚਰਚਿਤ ਜੇਲ ’ਚੋਂ 6 ਹੋਰ ਮੋਬਾਇਲ ਬਰਾਮਦ

Monday, Mar 07, 2022 - 04:08 PM (IST)

ਤਲਾਸ਼ੀ ਮੁਹਿੰਮ ਦੌਰਾਨ ਫਿਰੋਜ਼ਪੁਰ ਦੀ ਚਰਚਿਤ ਜੇਲ ’ਚੋਂ 6 ਹੋਰ ਮੋਬਾਇਲ ਬਰਾਮਦ

ਫਿਰੋਜ਼ਪੁਰ (ਕੁਮਾਰ) : ਸਰਚ ਅਭਿਆਨ ਦੌਰਾਨ ਫਿਰੋਜ਼ਪੁਰ ਦੀ ਚਰਚਿਤ ਜੇਲ ਵਿਚੋਂ ਸਿਮ ਕਾਰਡ ਅਤੇ ਬੈਟਰੀਆਂ ਸਮੇਤ 6 ਹੋਰ ਮੋਬਾਇਲ ਬਰਾਮਦ ਹੋਏ ਹਨ, ਜਿਸ ਸਬੰਧੀ ਥਾਣਾ ਸਿਟੀ ਦੀ ਪੁਲਸ ਵਲੋਂ ਇਕ ਕੈਦੀ ਖ਼ਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਜਗਰੂਪ ਸਿੰਘ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੈਂਟ ਗੁਰਤੇਜ ਸਿੰਘ ਵੱਲੋਂ ਥਾਣਾ ਸਿਟੀ ਨੂੰ ਪੱਤਰ ਲਿਖ ਕੇ ਦੱਸਿਆ ਗਿਆ ਹੈ ਕਿ ਜਦੋਂ ਉਨ੍ਹਾਂ ਜੇਲ੍ਹ ਦੇ ਬਲਾਕ ਨੰਬਰ 2 ਦੀ ਬੈਰਕ ਨੰਬਰ 1 ਅਤੇ 3 ਦੀ ਤਲਾਸ਼ੀ ਲਈ ਤਾਂ ਉੱਥੇ ਇਕ ਵੀਵੋ ਕੰਪਨੀ ਦਾ ਟੱਚ ਸਕਰੀਨ ਮੋਬਾਈਲ ਫੋਨ, 2 ਸੈਮਸੰਗ ਕੰਪਨੀ ਦੇ ਮੋਬਾਈਲ ਲਾਵਾਰਿਸ ਹਾਲਤ ਵਿਚ ਮਿਲੇ। 

ਇਸ ਦੌਰਾਨ ਹਵਾਲਾਤੀ ਜਸਪਾਲ ਸਿੰਘ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ ਇਕ ਇਕ ਸੈਮਸੰਗ ਕੀਪੈਡ ਮੋਬਾਈਲ, ਕੈਦੀ ਬਲਦੇਵ ਸਿੰਘ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ ਇਕ ਨੋਕੀਆ ਕੀਪੈਡ ਮੋਬਾਈਲ, ਹਵਾਲਾਤੀ ਕ੍ਰਿਸ਼ਨ ਸਿੰਘ ਪਾਸੋਂ ਇਕ ਸੈਮਸੰਗ ਕੰਪਨੀ ਦਾ ਮੋਬਾਈਲ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਲੋਕਾਂ ਦੇ ਨਾਮ ਇਹ ਮੋਬਾਈਲ ਫ਼ੋਨ ਵਿਚ ਸਿਮ ਕਾਰਡ ਚੱਲ ਰਹੇ ਹਨ, ਪੁਲਸ ਵੱਲੋਂ ਉਨ੍ਹਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਅਤੇ ਇਹ ਮੋਬਾਈਲ ਜੇਲ੍ਹ ਦੇ ਅੰਦਰ ਕਿਵੇਂ ਪਹੁੰਚੇ, ਇਸ ਸਬੰਧੀ ਜੇਲ੍ਹ ਪ੍ਰਸ਼ਾਸਨ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।


author

Anuradha

Content Editor

Related News