ਅੰਮ੍ਰਿਤਸਰ ਜੇਲ ''ਚ ਕੈਦੀ ਦੀ ਮੌਤ, ਪਰਿਵਾਰ ਨੇ ਲਗਾਏ ਗੰਭੀਰ ਦੋਸ਼

Tuesday, Jun 25, 2019 - 05:09 PM (IST)

ਅੰਮ੍ਰਿਤਸਰ ਜੇਲ ''ਚ ਕੈਦੀ ਦੀ ਮੌਤ, ਪਰਿਵਾਰ ਨੇ ਲਗਾਏ ਗੰਭੀਰ ਦੋਸ਼

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਜੇਲ 'ਚ ਬਲਦੇਵ ਸਿੰਘ ਨਾਮਕ ਕੈਦੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨਸ਼ੀਲੀਆਂ ਗੋਲੀਆਂ ਨਾਲ ਫੜੇ ਗਏ ਬਲਦੇਵ ਸਿੰਘ ਦੀ ਹਾਲਤ ਖਰਾਬ ਹੋਣ ਤੋਂ ਬਾਅਦ ਜੇਲ ਪ੍ਰਸ਼ਾਸਨ ਵਲੋਂ ਉਸ ਨੂੰ ਹਸਪਤਾਲ ਭੇਜਿਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਵਾਲਿਆਂ 'ਤੇ ਜੇਲ ਪ੍ਰਸ਼ਾਸਨ 'ਤੇ ਗੰਭੀਰ ਇਲਜ਼ਾਮ ਲਗਾਏ ਹਨ। 

ਪਰਿਵਾਰ ਦਾ ਕਹਿਣਾ ਹੈ ਕਿ ਬਲਦੇਵ ਸਿੰਘ ਆਟੋ ਚਾਲਕ ਸੀ ਪਰ ਪੁਲਸ ਨੇ ਜ਼ਬਰਦਸਤੀ ਉਸ 'ਤੇ 60 ਨਸ਼ੀਲੀਆਂ ਗੋਲੀਆਂ ਪਾ ਕੇ ਉਸ ਨੂੰ ਜੇਲ ਭੇਜ ਦਿੱਤਾ, ਜਿਥੇ ਬੀਤੇ ਦਿਨੀਂ ਉਸ ਦੀ ਮੌਤ ਹੋ ਗਈ। ਜੇਲ ਪ੍ਰਸ਼ਾਸਨ 'ਤੇ ਦੋਸ਼ ਲਗਾਉਂਦੇ ਹੋਏ ਪਰਿਵਾਰ ਨੇ ਕਿਹਾ ਕਿ ਬਲਦੇਵ ਦੀ ਮੌਤ 4 ਦਿਨ ਪਹਿਲਾਂ ਹੋ ਗਈ ਸੀ ਪਰ ਅਜੇ ਤਕ ਬਲਦੇਵ ਦੀ ਲਾਸ਼ ਪਰਿਵਾਰ ਨੂੰ ਨਹੀਂ ਸੌਂਪੀ ਗਈ ਹੈ। ਪਰਿਵਾਰ ਨੇ ਜੇਲ ਪ੍ਰਸ਼ਾਸਨ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।


author

Gurminder Singh

Content Editor

Related News