ਅੰਮ੍ਰਿਤਸਰ ਜੇਲ ''ਚ ਬੰਦ ਨੌਜਵਾਨ ਦੀ ਸ਼ੱਕੀ ਹਾਲਾਤ ''ਚ ਮੌਤ
Tuesday, Jul 16, 2019 - 06:01 PM (IST)

ਅੰਮ੍ਰਿਤਸਰ (ਸੁਮਿਤ) : ਅੰਮ੍ਰਿਤਸਰ ਦੀ ਸੈਂਟਰ ਜੇਲ ਵਿਚ ਬੰਦ ਰਾਜਵੀਰ ਸਿੰਘ (30) ਦੀ ਬੀਤੀ ਰਾਤ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਰਾਜਵੀਰ ਸਿੰਘ ਅੰਮ੍ਰਿਤਸਰ ਦੇ ਸ਼ੇਰਸ਼ਾਹ ਸੂਰੀ ਰੋਡ ਦੀ ਭੱਲਾ ਕਲੋਨੀ ਦਾ ਰਹਿਣ ਵਾਲਾ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਥਾਣਾ ਛੇਹਰਟਾ ਦੀ ਪੁਲਸ ਮੁਖੀ ਰਾਜਵਿੰਦਰ ਕੌਰ 'ਤੇ ਦੋਸ਼ ਲਗਾਉਂਦੇ ਹੋਏ, ਉਸ ਦੀ ਮੌਤ ਲਈ ਜ਼ਿੰਮੇਵਾਰ ਦੱਸਿਆ ਹੈ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਪਿਛਲੀ 14 ਤਾਰੀਖ ਨੂੰ ਪੁਲਸ ਥਾਣਾ ਛੇਹਰਟਾ ਦੀ ਮੁਖੀ ਰਾਜਵਿੰਦਰ ਕੌਰ ਨੇ ਰਾਜਵੀਰ 'ਤੇ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਬਾਅਦ 'ਚ ਉਸ ਨੂੰ ਅੰਮ੍ਰਿਤਸਰ ਦੀ ਸੈਂਟਰਲ ਜੇਲ ਵਿਚ ਭੇਜ ਦਿੱਤਾ। ਪਰਿਵਾਰ ਨੇ ਕਿਹਾ ਕਿ ਰਾਜਵੀਰ ਦੀ ਕਿਸੇ ਨਾਲ ਕੋਈ ਰੰਜਿਸ਼ ਨਹੀਂ ਸੀ ਫਿਰ ਅਜਿਹਾ ਕੀ ਹੋ ਗਿਆ ਕਿ ਅਚਾਨਕ ਉਸ ਦੀ ਮੌਤ ਹੋ ਗਈ। ਪਰਿਵਾਰ ਨੇ ਥਾਣਾ ਮੁਖੀ ਰਾਜਵਿੰਦਰ ਕੌਰ ਨੂੰ ਰਾਜਵੀਰ ਦੀ ਮੌਤ ਦਾ ਜ਼ਿੰਮੇਵਾਰ ਦੱਸਦੇ ਹੋਏ ਉਸ 'ਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਦੂਜੇ ਪਾਸੇ ਪੁਲਸ ਅਧਿਕਾਰੀਆਂ ਨਾਲ ਜਦੋਂ ਇਸ ਸੰਬੰਧੀ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਇਸ ਮਾਮਲੇ 'ਚ ਕੋਈ ਵੀ ਪੁਸ਼ਟੀ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ। ਇਸ ਸੰਬੰਧੀ ਮੀਡੀਆ ਵਲੋਂ ਵਾਰ ਵਾਰ ਪੁਲਸ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੇ ਯਤਨ ਕੀਤੇ ਗਏ ਪਰ ਉਨ੍ਹਾਂ ਗੱਲ ਨਹੀਂ ਕੀਤੀ।