ਬਠਿੰਡਾ ਜੇਲ ’ਚ ਖੂਨੀ ਝੜਪ, ਲਹੂ-ਲੁਹਾਨ ਕੀਤਾ ਕੈਦੀ

Saturday, Nov 06, 2021 - 06:42 PM (IST)

ਬਠਿੰਡਾ ਜੇਲ ’ਚ ਖੂਨੀ ਝੜਪ, ਲਹੂ-ਲੁਹਾਨ ਕੀਤਾ ਕੈਦੀ

ਬਠਿੰਡਾ (ਕੁਨਾਲ ਬਾਂਸਲ) : ਬਠਿੰਡਾ ਦੀ ਕੇਂਦਰੀ ਜੇਲ ਵਿਚ ਕੈਦੀਆਂ ਵਿਚਾਲੇ ਖੂਨੀ ਟਕਰਾਅ ਹੋ ਗਿਆ। ਇਸ ਝੜਪ ਵਿਚ ਇਕ ਕੈਦੀ ਨੇ ਦੂਜੇ ਦੇ ਸਿਰ ’ਤੇ ਕਿਸੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ, ਜਿਸ ਨੂੰ ਇਲਾਜ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀ ਕੈਦੀ ਦੇ ਨਾਮ ਮਨੀਪਾਲ ਹੈ, ਜੋ ਸੰਗਰੂਰ ਦਾ ਰਹਿਣ ਵਾਲਾ ਹੈ ਅਤੇ ਕਤਲ ਦੇ ਮਾਮਲੇ ਵਿਚ ਜੇਲ ਵਿਚ ਬੰਦ ਹੈ।

ਇਹ ਵੀ ਪੜ੍ਹੋ : ਐਡਵੋਕੇਟ ਜਨਰਲ ਨੇ ਸਿੱਧੂ ਖ਼ਿਲਾਫ਼ ਖੋਲ੍ਹਿਆ ਮੋਰਚਾ, ਪਹਿਲੀ ਵਾਰ ਦਿੱਤਾ ਠੋਕਵਾਂ ਜਵਾਬ

ਉਧਰ ਸਰਕਾਰੀ ਹਸਪਤਾਲ ਦੇ ਡਾਕਟਰ ਮੁਤਾਬਕ ਜ਼ਖਮੀ ਦੇ ਸਿਰ, ਹੱਥ ਅਤੇ ਪੈਰ ਦੇ ਸੱਟਾਂ ਲੱਗੀਆਂ ਹਨ। ਕਿਸੇ ਤੇਜ਼ਧਾਰ ਹਥਿਆਰ ਨਾਲ ਕੈਦੀ ’ਤੇ ਹਮਲਾ ਕੀਤਾ ਗਿਆ ਹੈ। ਜ਼ਖਮੀ ਦਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁੱਢਲੇ ਇਲਾਜ ਤੋਂ ਬਾਅਦ ਕੈਦੀ ਨੂੰ ਬਠਿੰਡਾ ਜੇਲ ਵਿਚ ਹੀ ਸ਼ਿਫਟ ਕਰ ਦਿੱਤਾ ਜਾਵੇਗਾ। ਉਧਰ ਇਸ ਸੰਬੰਧੀ ਜਦੋਂ ਬਠਿੰਡਾ ਜੇਲ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੂੰ ਕੈਮਰੇ ਅੱਗੇ ਕੁੱਝ ਵੀ ਬੋਲਣ ਤੋਂ ਬਚਦੇ ਹੋਏ ਨਜ਼ਰ ਆਏ। ਇਥੇ ਵੱਡਾ ਸਵਾਲ ਇਹ ਪੈਦਾ ਹੁੰਦਾ ਹੈ ਕਿ ਜਿਸ ਤੇਜ਼ਧਾਰ ਹਥਿਆਰ ਨਾਲ ਕੈਦੀ ਵਲੋਂ ਹਮਲਾ ਕੀਤਾ ਗਿਆ ਹੈ, ਉਹ ਹਥਿਆਰ ਜੇਲ ਵਿਚ ਪਹੁੰਚਿਆ ਕਿਵੇਂ।

ਇਹ ਵੀ ਪੜ੍ਹੋ : ਲੰਬੀ ਨੇੜੇ ਵੱਡੀ ਵਾਰਦਾਤ, ਵੱਡੇ ਭਰਾ ਨੇ ਛੋਟੇ ਭਰਾ ਦਾ ਕਹੀ ਮਾਰ-ਮਾਰ ਕਤਲ ਕਰ ਖੇਤ ’ਚ ਦੱਬ ਦਿੱਤੀ ਲਾਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News