ਨਸ਼ੀਲੇ ਪਦਾਰਥ ਸਮੇਤ ਫੜ੍ਹੇ ਦੋਸ਼ੀ ਨੂੰ 10 ਸਾਲ ਦੀ ਕੈਦ
Wednesday, Sep 28, 2022 - 12:27 PM (IST)

ਲੁਧਿਆਣਾ (ਮਹਿਰਾ) : ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਨੇ ਨਸ਼ੀਲੇ ਪਦਾਰਥ ਤੇ ਨਸ਼ੀਲੀਆਂ ਦਵਾਈਆਂ ਬਰਾਮਦਗੀ ਦੇ ਦੋਸ਼ੀ ਰਾਜਵਿੰਦਰ ਸਿੰਘ ਉਰਫ਼ ਲਾਲੀ ਨਿਵਾਸੀ ਜਗਰਾਓਂ ਨੂੰ 10 ਸਾਲ ਦੀ ਕੈਦ ਅਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਸ ਸਬੰਧੀ ਪੁਲਸ ਥਾਣਾ ਬਸਤੀ ਜੋਧੇਵਾਲ ਵੱਲੋਂ 28 ਜੁਲਾਈ 2020 ਨੂੰ ਮੁਲਜ਼ਮ ਤੋਂ ਚੂਰਾ ਪੋਸਤ ਅਤੇ ਨਸ਼ੀਲੀਆਂ ਦਵਾਈਆਂ ਬਰਾਮਦ ਕਰ ਕੇ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਪੁਲਸ ਮੁਤਾਬਕ ਮੁਲਜ਼ਮ ਆਪਣੇ ਕੈਂਟਰ ਵਿਚ ਆ ਰਿਹਾ ਸੀ। ਪੁਲਸ ਵੱਲੋਂ ਸ਼ੱਕ ਪੈਣ ’ਤੇ ਜਦੋਂ ਮੁਲਜ਼ਮ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਮੁਲਜ਼ਮ ਦੇ ਕੈਂਟਰ ’ਚੋਂ ਉਕਤ ਨਸ਼ੀਲੇ ਪਦਾਰਥ ਬਰਾਮਦ ਹੋਏ ਸਨ।