ਦੇਖਦੀ ਰਹਿ ਗਈ ਬਠਿੰਡਾ ਪੁਲਸ, ਫਰਾਰ ਹੋ ਗਿਆ ਕੈਦੀ (ਵੀਡੀਓ)

Wednesday, Feb 19, 2020 - 05:38 PM (IST)

ਬਠਿੰਡਾ (ਕੁਨਾਲ ਬਾਂਸਲ) : ਬਠਿੰਡਾ ਜੇਲ ਤੋਂ ਸਿਵਲ ਹਸਪਤਾਲ ਵਿਚ ਇਲਾਜ ਲਈ ਲਿਆਂਦਾ ਕੈਦੀ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਇਹ ਕੈਦੀ 302 ਦੇ ਮਾਮਲੇ 'ਚ ਜੇਲ 'ਚ ਬੰਦ ਸੀ। ਇਹ ਕੈਦੀ ਇਲਾਜ ਲਈ ਸਿਵਲ ਹਸਪਤਾਲ ਆਇਆ ਸੀ ਪਰ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਫਰਾਰ ਹੋਏ ਕੈਦੀ ਦੀ ਪਛਾਣ ਮੀਤਾ ਰਾਮ ਵਜੋਂ ਹੋਈ ਹੈ। ਇਸ ਕੈਦੀ ਉਪਰ 2006 ਵਿਚ 302 ਦਾ ਮਾਮਲਾ ਦਰਜ ਹੋਇਆ ਸੀ ਅਤੇ ਅਦਾਲਤ ਵੱਲੋਂ ਇਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

ਜੇਲ ਅਧਿਕਾਰੀਆਂ ਵੱਲੋਂ ਜਦੋਂ ਇਸ ਨੂੰ ਅੱਜ ਬਠਿੰਡਾ ਦੇ ਸਿਵਲ ਹਸਪਤਾਲ ਵਿਚ ਇਲਾਜ ਲਈ ਲਿਆਂਦਾ ਗਿਆ ਤਾਂ ਹਸਪਤਾਲ ਵਿਚ ਬਣੀ ਓ. ਪੀ. ਡੀ. ਦੌਰਾਨ ਰਸਤੇ ਵਿਚ ਚਕਮਾ ਦੇ ਕੇ ਫਰਾਰ ਹੋ ਗਿਆ। ਕੈਦੀ ਦੇ ਫਰਾਰ ਹੋਣ ਤੋਂ ਬਾਅਦ ਪੁਲਸ 'ਚ ਹੜਕੰਪ ਮਚ ਗਿਆ ਹੈ। ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਜਦੋਂ ਪੁਲਸ ਦੀ ਅਣਗਹਿਲੀ ਕਾਰਨ ਕੋਈ ਕੈਦੀ ਫਰਾਰ ਹੋਇਆ ਹੋਵੇ, ਇਸ ਤੋਂ ਪਹਿਲਾਂ ਵੀ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ ਜਿਸ ਨੇ ਪੁਲਸ ਨੇ ਸਵਾਲਾਂ ਦੇ ਘੇਰੇ ਵਿਚ ਲਿਆ ਖੜ੍ਹਾ ਕੀਤਾ ਹੈ। ਫਿਲਹਾਲ ਪੁਲਸ ਵਲੋਂ ਕੈਦੀ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।


author

Gurminder Singh

Content Editor

Related News