ਨਾਬਾਲਗਾ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ੀ ਨੂੰ 20 ਸਾਲ ਦੀ ਕੈਦ

Friday, Nov 08, 2024 - 03:48 PM (IST)

ਨਾਬਾਲਗਾ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ੀ ਨੂੰ 20 ਸਾਲ ਦੀ ਕੈਦ

ਲੁਧਿਆਣਾ (ਮਹਿਰਾ)- ਇਕ 14 ਸਾਲਾ ਲੜਕੀ ਨਾਲ ਜਬਰ-ਜ਼ਿਨਾਹ ਅਤੇ ਸਰੀਰਕ ਸੋਸ਼ਣ ਕਰਨ ਦੇ ਦੋਸ਼ ’ਚ ਵਧੀਕ ਸੈਸ਼ਨ ਜੱਜ ਅਮਰਜੀਤ ਸਿੰਘ ਦੀ ਅਦਾਲਤ ਨੇ ਜੀਵਨ ਨਗਰ ਫੋਕਲ ਪੁਆਇੰਟ ਨਿਵਾਸੀ ਗੋਰਖ ਨੂੰ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਉਸ ਨੂੰ 1 ਲੱਖ 20 ਹਜ਼ਾਰ ਰੁਪਏ ਜੁਰਮਾਨਾ ਭਰਨ ਦਾ ਵੀ ਹੁਕਮ ਦਿੱਤਾ ਹੈ। ਅਦਾਲਤ ਨੇ ਆਪਣੇ ਹੁਕਮ ਵਿਚ ਇਹ ਕਿਹਾ ਹੈ ਕਿ ਜੇਕਰ ਜੁਰਮਾਨਾ ਰਾਸ਼ੀ ਵਸੂਲ ਹੋ ਜਾਂਦੀ ਹੈ ਤਾਂ ਉਸ ’ਚੋਂ 1 ਲੱਖ ਰੁਪਏ ਪੀੜਤ ਬੱਚੀ ਨੂੰ ਦਿੱਤੇ ਜਾਣਗੇ।

ਇਹ ਖ਼ਬਰ ਵੀ ਪੜ੍ਹੋ - 12 ਨਵੰਬਰ ਨੂੰ ਪੰਜਾਬ ਵਿਚ ਛੁੱਟੀ!

ਇਸਤਗਾਸਾ ਧਿਰ ਮੁਤਾਬਕ ਉਕਤ ਮਾਮਲਾ ਪੀੜਤ ਬੱਚੀ ਦੀ ਮਾਤਾ ਦੀ ਸ਼ਿਕਾਇਤ ’ਤੇ 25 ਮਾਰਚ 2023 ਨੂੰ ਪੁਲਸ ਥਾਣਾ ਫੋਕਲ ਪੁਆਇੰਟ ’ਚ ਦਰਜ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਅਦਾਲਤ ਨੂੰ ਦੱਸਿਆ ਕਿ ਉਕਤ ਮੁਲਜ਼ਮ ਉਸ ਦੇ ਪਤੀ ਦਾ ਜਾਣਕਾਰ ਸੀ ਅਤੇ ਜਦ ਸ਼ਿਕਾਇਤਕਰਤਾ ਅਤੇ ਉਸ ਦਾ ਪਤੀ ਕੰਮ ’ਤੇ ਚਲੇ ਜਾਂਦੇ ਸਨ ਤਾਂ ਉਕਤ ਮੁਲਜ਼ਮ ਉਨ੍ਹਾਂ ਦੇ ਕਮਰੇ ’ਚ ਆ ਜਾਂਦਾ ਸੀ ਅਤੇ ਉਸ ਦੀ 14 ਸਾਲ ਦੀ ਨਾਬਾਲਿਗ ਬੱਚੀ ਨਾਲ ਗੱਲਬਾਤ ਕਰਦਾ ਰਹਿੰਦਾ ਸੀ।

ਇਹ ਖ਼ਬਰ ਵੀ ਪੜ੍ਹੋ - ਸਹੁੰ ਚੁੱਕ ਸਮਾਗਮ ਮੌਕੇ CM ਮਾਨ ਨੇ ਸਰਪੰਚਾਂ ਲਈ ਕਰ 'ਤਾ ਵੱਡਾ ਐਲਾਨ (ਵੀਡੀਓ)

ਇਕ ਦਿਨ ਸ਼ਿਕਾਇਤਕਰਤਾ ਦੀ ਨਾਬਾਲਿਗ ਬੱਚੀ ਨੇ ਉਸ ਨੂੰ ਦੱਸਿਆ ਕਿ ਉਕਤ ਮੁਲਜ਼ਮ ਨੇ ਉਨ੍ਹਾਂ ਦੀ ਗੈਰ-ਹਾਜ਼ਰੀ ’ਚ 10 ਮਾਰਚ 2023 ਨੂੰ ਉਸ ਨਾਲ ਜਬਰ-ਜ਼ਨਾਹ ਕੀਤਾ। ਇੰਨਾ ਹੀ ਨਹੀਂ, ਉਸ ਨੂੰ ਜਾਨੋਂ ਮਾਰਨ ਦਾ ਡਰ ਦਿਖਾ ਕੇ ਮੁਲਜ਼ਮ ਨੇ ਨਾਬਾਲਿਗ ਬੱਚੀ ਨਾਲ ਕਈ ਵਾਰ ਜਬਰ-ਜ਼ਨਾਹ ਕੀਤਾ। ਜਦ ਸ਼ਿਕਾਇਤਕਰਤਾ ਨੂੰ ਉਸ ਦੀ ਨਾਬਾਲਿਗ ਬੱਚੀ ਨੇ ਇਸ ਸਬੰਧੀ ਦੱਸਿਆ ਤਾਂ ਉਸ ਨੇ ਇਸ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ, ਜਿਸ ’ਤੇ ਪੁਲਸ ਨੇ ਮਾਮਲਾ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News