ਨੇਕ ਉਪਰਾਲਾ: ਜੇਲ੍ਹ ’ਚ ਕੈਦੀ ਔਰਤਾਂ ਅਸਿਸਟੈਂਟ ਬਿਊਟੀ ਥੈਰੇਪਿਸਟ ਕੋਰਸ ਦੀ ਲੈਣਗੀਆਂ ਟ੍ਰੇਨਿੰਗ

Saturday, May 28, 2022 - 12:38 AM (IST)

ਨੇਕ ਉਪਰਾਲਾ: ਜੇਲ੍ਹ ’ਚ ਕੈਦੀ ਔਰਤਾਂ ਅਸਿਸਟੈਂਟ ਬਿਊਟੀ ਥੈਰੇਪਿਸਟ ਕੋਰਸ ਦੀ ਲੈਣਗੀਆਂ ਟ੍ਰੇਨਿੰਗ

ਚੰਡੀਗੜ੍ਹ (ਬਿਊਰੋ) : ਇਕ ਨਿਵੇਕਲੀ ਪਹਿਲਕਦਮੀ ਵਜੋਂ ਜੇਲ੍ਹ ਵਿਚਲੇ ਕੈਦੀਆਂ ਖਾਸ ਕਰਕੇ ਔਰਤਾਂ ਨੂੰ ਉਨ੍ਹਾਂ ਦੀ ਕੈਦ ਪੂਰੀ ਹੋਣ ਤਂ ਬਾਅਦ ਸਮਾਜ ਦੀ ਮੁੱਖ ਧਾਰਾ 'ਚ ਵਾਪਸ ਲਿਆਉਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਮਹਿਲਾ ਜੇਲ੍ਹ ਲੁਧਿਆਣਾ ਵਿਖੇ ਸਹਾਇਕ ਬਿਊਟੀ ਥੈਰੇਪਿਸਟ ਦਾ ਸਿਖਲਾਈ ਕੋਰਸ ਸ਼ੁਰੂ ਕੀਤਾ ਗਿਆ। ਲੁਧਿਆਣਾ ਦੀ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਵਧੀਕ ਮਿਸ਼ਨ ਡਾਇਰੈਕਟਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਰਾਜੇਸ਼ ਤ੍ਰਿਪਾਠੀ ਨੇ ਅੱਜ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਦੀ 'ਸੰਕਲਪ ਸਕੀਮ' ਤਹਿਤ ਮਹਿਲਾ ਜੇਲ੍ਹ ਲੁਧਿਆਣਾ ਦੇ ਜੇਲ੍ਹ ਕੈਦੀਆਂ ਲਈ ਹੁਨਰ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਸਹਾਇਕ ਬਿਊਟੀ ਥੈਰੇਪਿਸਟ ਦੇ ਕੋਰਸ ਕਰ ਰਹੇ ਕੈਦੀਆਂ ਨੂੰ ਕਿਤਾਬਾਂ ਅਤੇ ਇੰਡਕਸ਼ਨ ਕਿੱਟਾਂ ਵੀ ਵੰਡੀਆਂ।

ਇਹ ਵੀ ਪੜ੍ਹੋ : Breaking News ਅੰਮ੍ਰਿਤਸਰ : ਪੁਲਸ ਦੇ ਸਾਹਮਣੇ ਦੁਕਾਨਦਾਰ 'ਤੇ ਜਾਨਲੇਵਾ ਹਮਲਾ, ਲੱਖਾਂ ਦੀ ਹੋਈ ਲੁੱਟ (ਵੀਡੀਓ)

ਇਸ ਦੌਰਾਨ ਏ.ਡੀ.ਸੀ. (ਡੀ) ਲੁਧਿਆਣਾ ਅਮਿਤ ਕੁਮਾਰ ਪੰਚਾਲ, ਏ.ਐੱਮ.ਡੀ. ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਰਾਜੇਸ਼ ਤ੍ਰਿਪਾਠੀ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਪ੍ਰਾਜੈਕਟ ਕੋਆਰਡੀਨੇਟਰ ਪਰਵਿੰਦਰ ਕੌਰ, ਸੁਪਰਡੈਂਟ ਜੇਲ੍ਹ ਰਾਹੁਲ ਰਾਜਾ, ਡਿਪਟੀ ਸੁਪਰਡੈਂਟ ਜੇਲ੍ਹ ਚੰਚਲ ਕੁਮਾਰੀ, ਵੀ.ਸੀ.ਓ. ਸਕਿੱਲਜ਼ ਪ੍ਰਾ. ਲਿਮ. ਦੇ ਡਾਇਰੈਕਟਰ ਦੀਪਿੰਦਰ ਸਿੰਘ ਸੇਖੋਂ ਅਤੇ ਵੀ.ਸੀ.ਓ. ਐਜੂ. ਸਕਿੱਲਜ਼ ਪ੍ਰਾ. ਲਿਮ. ਦੇ ਸੀ.ਈ.ਓ. ਮਨੀਤ ਦੀਵਾਨ ਨੇ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਦੀ ਇਸ ਪਹਿਲਕਦਮੀ ਦੀ ਮਦਦ ਨਾਲ ਕੈਦੀਆਂ ਨੂੰ ਆਪਣਾ ਨਵਾਂ ਜੀਵਨ ਸ਼ੁਰੂ ਕਰਨ ਲਈ ਉਤਸ਼ਾਹਿਤ ਕੀਤਾ।

ਇਹ ਵੀ ਪੜ੍ਹੋ : ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ 5 ਮੈਂਬਰੀ ਕਮੇਟੀ ਦਾ ਕੀਤਾ ਗਠਨ

ਪਤਵੰਤਿਆਂ ਨੇ ਜੇਲ੍ਹ ਦੇ ਕੈਦੀਆਂ ਨੂੰ ਪੂਰੀ ਲਗਨ ਨਾਲ ਹੁਨਰ ਸਿਖਲਾਈ ਪ੍ਰਾਪਤ ਕਰਨ ਅਤੇ ਆਪਣੀ ਕੈਦ ਪੂਰੀ ਹੋਣ ਉਪਰੰਤ ਨਵੀਂ ਜ਼ਿੰਦਗੀ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ। ਇਹ ਸਿਖਲਾਈ ਪ੍ਰੋਗਰਾਮ 390 ਘੰਟੇ ਦਾ ਹੈ ਅਤੇ ਰੋਜ਼ਾਨਾ 4 ਘੰਟੇ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਦੇ ਲਈ ਜੇਲ੍ਹ ਦੇ ਅਹਾਤੇ 'ਚ ਪ੍ਰੈਕਟੀਕਲ ਲੈਬ ਸਥਾਪਿਤ ਕੀਤੀ ਗਈ ਹੈ। ਸਿਖਲਾਈ ਪੂਰੀ ਹੋਣ ਉਪਰੰਤ ਥਰਡ ਪਾਰਟੀ ਮੁਲਾਂਕਣ ਇਕਾਈ ਵੱਲੋਂ ਮੁਲਾਂਕਣ ਕੀਤਾ ਜਾਵੇਗਾ। ਮੁਲਾਂਕਣ ਦੌਰਾਨ ਪਾਸ ਹੋਣ ਵਾਲੇ ਉਮੀਦਵਾਰਾਂ ਨੂੰ ਸਰਟੀਫਿਕੇਟ ਅਤੇ ਸਰਕਾਰ ਵੱਲੋਂ ਉਨ੍ਹਾਂ ਦੇ ਬੈਂਕ ਖਾਤਿਆਂ 'ਚ 2500 ਰੁਪਏ ਦਿੱਤੇ ਜਾਣਗੇ। ਪੰਜਾਬ ਹੁਨਰ ਵਿਕਾਸ ਮਿਸ਼ਨ ਆਪਣੇ ਟ੍ਰੇਨਿੰਗ ਪਾਰਟਨਰ ਵੀ.ਸੀ.ਓ. ਐਜੂ. ਸਕਿੱਲਜ਼ ਪ੍ਰਾ. ਲਿਮ. ਦੇ ਸਹਿਯੋਗ ਨਾਲ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਜਿਵੇਂ ਫਰੀਦਕੋਟ, ਫਿਰੋਜ਼ਪੁਰ, ਬਠਿੰਡਾ, ਅੰਮ੍ਰਿਤਸਰ ਆਦਿ 'ਚ ਹੁਨਰ ਵਿਕਾਸ ਕੋਰਸ ਕਰਵਾ ਰਿਹਾ ਹੈ।

ਖ਼ਬਰ ਇਹ ਵੀ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ 

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News