ਕੈਦੀ ਨੇ ਗੁਪਤ ਅੰਗ ''ਚ ਲੁਕੋ ਕੇ ਰੱਖਿਆ ਸੀ ਮੋਬਾਇਲ, ਇੰਝ ਖੁੱਲ੍ਹਿਆ ਭੇਤ

Thursday, Aug 13, 2020 - 05:57 PM (IST)

ਕੈਦੀ ਨੇ ਗੁਪਤ ਅੰਗ ''ਚ ਲੁਕੋ ਕੇ ਰੱਖਿਆ ਸੀ ਮੋਬਾਇਲ, ਇੰਝ ਖੁੱਲ੍ਹਿਆ ਭੇਤ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਰਿਣੀ): ਜ਼ਿਲ੍ਹੇ ਦੇ ਪਿੰਡ ਬੂੜਾ ਗੁੱਜਰ ਵਿਖੇ ਬਣੀ ਜ਼ਿਲ੍ਹਾ ਜੇਲ੍ਹ 'ਚ ਬੰਦ ਇਕ ਕੈਦੀ ਕੋਲੋਂ ਜੇਲ੍ਹ ਪ੍ਰਬੰਧਕਾਂ ਵਲੋਂ ਇਕ ਮੋਬਾਇਲ ਫੋਨ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੈਦੀ ਨੇ ਇਹ ਮੋਬਾਇਲ ਫੋਨ ਗੁਪਤ ਅੰਗਾਂ 'ਚ ਲੁਕੋ ਕੇ ਰੱਖਿਆ ਸੀ, ਜਿਸ ਤੋਂ ਬਾਅਦ ਜੇਲ੍ਹ ਸੁਪਰਡੈਂਟ ਦੀ ਸ਼ਿਕਾਇਤ 'ਤੇ ਕੈਦੀ ਖ਼ਿਲਾਫ਼ ਥਾਣਾ ਸਦਰ ਵਿਖੇ ਮਾਮਲਾ ਦਰਜ ਹੋ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਦਾ ਜ਼ਹਿਰੀਲਾ ਆਬ: ਜਿਸ ਨਹਿਰ 'ਚ ਤੈਰਦੀਆਂ ਨੇ ਲਾਸ਼ਾਂ, ਲੋਕ ਉਸੇ ਨਹਿਰ ਦਾ ਪਾਣੀ ਪੀਣ ਲਈ ਮਜ਼ਬੂਰ

ਜੇਲ੍ਹ ਦੇ ਸੁਪਰਡੈਂਟ ਸ਼ਿਵਰਾਜ ਸਿੰਘ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਹੈ ਕਿ ਜੇਲ੍ਹ ਅੰਦਰ ਤਾਲਾਸ਼ੀ ਮੁਹਿੰਮ ਚਲਾਇਆ ਜਾ ਰਿਹਾ ਸੀ, ਜਿਸ ਤਹਿਤ ਜਦੋਂ ਜੇਲ੍ਹ 'ਚ ਬੰਦ ਕੈਦੀ ਸੁਖਪ੍ਰੀਤ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਧੌਲਾ ਜ਼ਿਲ੍ਹਾ ਬਰਨਾਲਾ ਦੀ ਤਲਾਸ਼ੀ ਲਈ ਗਈ ਤਾਂ ਉੁਸਦੇ ਗੁਪਤ ਅੰਗਾਂ 'ਚੋਂ ਇਕ ਕਾਲੇ ਰੰਗ ਦਾ ਮੋਬਾਇਲ ਫੋਨ ਮਿਲਿਆ। ਇਸ ਸਬੰਧੀ ਜਾਂਚ ਅਧਿਕਾਰੀ ਏ.ਐਸ.ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਤੋਂ ਬਾਅਦ ਜੇਲ੍ਹ 'ਚ ਬੰਦ ਕੈਦੀ ਖ਼ਿਲਾਫ਼ ਪੁਲਸ ਨੇ ਮਾਮਲਾ ਦਰਜ ਕਰਦਿਆਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਸੇਵਾ ਮੁਕਤ ਪ੍ਰਿੰਸੀਪਲ ਘਰੋਂ ਸਤਿਕਾਰ ਕਮੇਟੀ ਵਾਲੇ ਜ਼ਬਰੀ ਲੈ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ


author

Shyna

Content Editor

Related News