ਸੁਰਖੀਆਂ ''ਚ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ! ਇਲਾਜ ਨਾ ਮਿਲਣ ਤੋਂ ਪਰੇਸ਼ਾਨ ਕੈਦੀ ਨੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼

Thursday, Mar 12, 2026 - 11:28 AM (IST)

ਸੁਰਖੀਆਂ ''ਚ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ! ਇਲਾਜ ਨਾ ਮਿਲਣ ਤੋਂ ਪਰੇਸ਼ਾਨ ਕੈਦੀ ਨੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼

ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ 'ਚ ਡਾਕਟਰੀ ਇਲਾਜ ਨਾ ਮਿਲਣ ਤੋਂ ਪਰੇਸ਼ਾਨ ਇਕ ਕੈਦੀ ਨੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਕੈਦੀ ਨੇ ਜੇਲ੍ਹ ਦੇ ਅੰਦਰ ਚਾਰ ਤਿੱਖੇ ਲੋਹੇ ਦੇ ਕਿੱਲ ਨਿਗਲ ਲਏ, ਜਿਸ ਨਾਲ ਜੇਲ੍ਹ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ। ਮਿਲੀ ਜਾਣਕਾਰੀ ਮੁਤਾਬਕ ਮਾਹਿਲਪੁਰ ਦੇ ਪਿੰਡ ਲਾਲਪੁਰ ਭਾਣਾ ਦੇ ਰਹਿਣ ਵਾਲੇ ਚੰਨਦੀਪ ਸਿੰਘ ਐੱਨ. ਡੀ. ਪੀ. ਐੱਸ. ਅਤੇ ਝਗੜੇ ਦੇ ਦੋਸ਼ ਵਿੱਚ ਸਜ਼ਾ ਕੱਟ ਰਿਹਾ ਸੀ। ਉਸ ਨੇ ਇਲਾਜ ਨਾ ਮਿਲਣ ਤੋਂ ਪਰੇਸ਼ਾਨ ਵਿਅਕਤੀ ਨੇ ਇਹ ਸਖ਼ਤ ਕਦਮ ਚੁੱਕਿਆ। ਦੱਸਿਆ ਜਾ ਰਿਹਾ ਹੈ ਕਿ ਉਹ ਕੁਝ ਸਮੇਂ ਤੋਂ ਬੀਮਾਰ ਸੀ ਅਤੇ ਜੇਲ੍ਹ ਪ੍ਰਸ਼ਾਸਨ ਤੋਂ ਵਾਰ-ਵਾਰ ਇਲਾਜ ਦੀ ਗੁਹਾਰ ਲਗਾ ਚੁੱਕਾ ਸੀ।

ਇਹ ਵੀ ਪੜ੍ਹੋ: ਪੁਲਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ! ਪੰਜਾਬ 'ਚ ਇਨ੍ਹਾਂ 19 ਵੱਡੇ ਅਧਿਕਾਰੀਆਂ ਦੇ ਤਬਾਦਲੇ, ਵੇਖੋ List

ਕੈਦੀ ਦਾ ਦੋਸ਼ ਹੈ ਕਿ ਉਸ ਦਾ ਸਹੀ ਇਲਾਜ ਨਹੀਂ ਹੋ ਰਿਹਾ ਸੀ, ਜਿਸ ਕਾਰਨ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਹੋ ਗਿਆ। ਨਤੀਜੇ ਵਜੋਂ ਉਸ ਨੇ ਜੇਲ੍ਹ ਦੀ ਕੰਧ ਤੋਂ ਚਾਰ ਤਿੱਖੇ ਕਿੱਲ ਕੱਢ ਲਏ ਅਤੇ ਸ਼ਾਮ 7 ਵਜੇ ਦੇ ਕਰੀਬ ਉਨ੍ਹਾਂ ਨੂੰ ਨਿਗਲ ਲਿਆ। ਇਸ ਘਟਨਾ ਤੋਂ ਬਾਅਦ ਜੇਲ੍ਹ ਸਟਾਫ਼ ਨੇ ਉਸ ਨੂੰ ਤੁਰੰਤ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ। ਡਾਕਟਰ ਰਾਹੁਲ ਨੇ ਦੱਸਿਆ ਕਿ ਕੈਦੀ ਨੇ ਚਾਰ ਤੋਂ ਪੰਜ ਲੋਹੇ ਦੇ ਕਿੱਲ ਨਿਗਲ ਲਏ ਸਨ। ਸਕੈਨ ਕਰਨ 'ਤੇ ਉਸ ਦੇ ਪੇਟ 'ਚ ਕਿੱਲ ਪਾਏ ਗਏ ਹਨ। ਡਾਕਟਰਾਂ ਮੁਤਾਬਕ ਇਹ ਇਕ ਗੰਭੀਰ ਮਾਮਲਾ ਹੈ ਅਤੇ ਕੈਦੀ ਨੂੰ ਬਿਹਤਰ ਇਲਾਜ ਲਈ ਚੰਡੀਗੜ੍ਹ ਦੇ ਪੀ. ਜੀ. ਆਈ. ਰੈਫਰ ਕੀਤਾ ਜਾ ਸਕਦਾ ਹੈ। ਇਸ ਵੇਲੇ ਮਰੀਜ਼ ਹਸਪਤਾਲ 'ਚ ਦਾਖਲ ਹੈ ਅਤੇ 24 ਘੰਟੇ ਨਿਗਰਾਨੀ ਹੇਠ ਹੈ। ਇਸ ਘਟਨਾ ਨੇ ਜੇਲ੍ਹ ਪ੍ਰਸ਼ਾਸਨ ਦੇ ਕੰਮਕਾਜ 'ਤੇ ਸਵਾਲ ਖੜ੍ਹੇ ਕੀਤੇ ਹਨ।

ਇਹ ਵੀ ਪੜ੍ਹੋ: ਕਹਿਰ ਓ ਰੱਬਾ! ਕੰਮ 'ਤੇ ਗਏ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News