ਜੇਲ੍ਹ ਵਿਚ ਨੌਜਵਾਨ ਦੀ ਭੇਤਭਰੇ ਹਾਲਾਤ 'ਚ ਮੌਤ! ਭੜਕੇ ਕੈਦੀਆਂ ਨੇ ਕੀਤਾ ਹੰਗਾਮਾ, ਭੁੱਖ ਹੜਤਾਲ 'ਤੇ ਬੈਠੇ

Thursday, Jul 25, 2024 - 08:25 AM (IST)

ਰੂਪਨਗਰ (ਵਿਜੇ ਸ਼ਰਮਾ)- ਜ਼ਿਲ੍ਹਾ ਜੇਲ੍ਹ ਰੂਪਨਗਰ ਵਿਖੇ ਇਕ ਨੌਜਵਾਨ ਦੀ ਭੇਤਭਰੇ ਹਾਲਾਤ ਵਿਚ ਹੋਈ ਮੌਤ ਨੂੰ ਲੈ ਕੇ ਜੇਲ੍ਹ ਦੇ ਹਵਾਲਾਤੀਆਂ ਨੇ ਜੇਲ੍ਹ ਪ੍ਰਸ਼ਾਸਨ ਵਿਰੁੱਧ ਹੜਤਾਲ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪਰਿਵਾਰ ਨੇ ਮੌਤ ਦਾ ਕਾਰਨ ਕਥਿਤ ਕੁੱਟਮਾਰ ਦੱਸਿਆ ਹੈ। ਮਾਮਲੇ ਦੀ ਜੁਡੀਸ਼ੀਅਲ ਜਾਂਚ ਸ਼ੁਰੂ ਹੋ ਰਹੀ ਹੈ। ਹਵਾਲਾਤੀ ਚਰਨਪ੍ਰੀਤ ਸਿੰਘ (40) ਵਾਸੀ ਕੁਬਾਹੇੜੀ ਜ਼ਿਲ੍ਹਾ ਮੋਹਾਲੀ ਐੱਨ. ਡੀ. ਪੀ. ਐੱਸ. ਐਕਟ ਅਧੀਨ ਪਿਛਲੇ 14 ਮਹੀਨਿਆਂ ਤੋਂ ਜ਼ਿਲਾ ਜੇਲ੍ਹ ਰੂਪਨਗਰ ਵਿਚ ਬੰਦ ਸੀ। ਉਸ ਦੀ ਮੌਤ ਤੋਂ ਬਾਅਦ ਜੇਲ੍ਹ ਵਿਚ ਬੰਦ ਕੈਦੀਆਂ ਤੇ ਹਵਾਲਾਤੀਆ ਨੇ ਹੰਗਾਮਾ ਕਰ ਦਿੱਤਾ ਤੇ ਭੁੱਖ ਹੜਤਾਲ ਕਰ ਕੇ ਜੇਲ੍ਹ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟਾਇਆ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਕੁੜੀਆਂ ਲਈ ਜਾਰੀ ਕੀਤੇ ਪੈਸੇ, ਬੈਂਕ ਖਾਤਿਆਂ 'ਚ ਆਵੇਗੀ ਇੰਨੀ ਰਕਮ

ਮਾਮਲਾ ਭਖਦਾ ਦੇਖ ਕੇ ਜੇਲ੍ਹ ’ਚ ਵੱਡੀ ਗਿਣਤੀ ’ਚ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਗਈ, ਜਦਕਿ ਰੂਪਨਗਰ ਰੇਂਜ ਦੇ ਆਈ. ਜੀ. ਤੇ ਆਈ. ਜੀ. ਜੇਲ੍ਹਾਂ ਸਮੇਤ ਐੱਸ. ਐੱਸ. ਪੀ. ਤੇ ਡੀ. ਐੱਸ. ਪੀ. ਜੇਲ੍ਹ ਵਿਚ ਪਹੁੰਚੇ। ਜੇਲ੍ਹ ਵਿਚ ਬੰਦ ਹਵਾਲਾਤੀ ਦੀ ਮੌਤ ਹੋਣ ਕਾਰਨ ਜੁਡੀਸ਼ੀਅਲ ਅਧਿਕਾਰੀ ਜਾਂਚ ਵਿਚ ਜੁਟ ਗਏ ਹਨ।

ਮਿਲੀ ਜਾਣਕਾਰੀ ਅਨੁਸਾਰ ਜੇਲ੍ਹ ਵਿਚ ਬੰਦ ਹਵਾਲਾਤੀ ਚਰਨਪ੍ਰੀਤ ਸਿੰਘ ਦੀ ਮੌਤ ਹੋਈ ਹੈ। ਮ੍ਰਿਤਕ ਚਰਨਪ੍ਰੀਤ ਸਿੰਘ ਵਾਸੀ ਕੁਬਾਹੇੜੀ ਜ਼ਿਲ੍ਹਾ ਮੋਹਾਲੀ 14 ਮਹੀਨੇ ਤੋਂ ਐੱਨ. ਡੀ. ਪੀ. ਸੀ. ਐਕਟ ਦੇ ਤਹਿਤ ਰੂਪਨਗਰ ਦੀ ਜ਼ਿਲਾ ਜੇਲ੍ਹ ਵਿਚ ਬੰਦ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾ ਨੇ ਕਿਹਾ ਕਿ ਜੇਲ੍ਹ ਵਿਚ ਮੋਬਾਈਲ ਦੀ ਰਿਕਵਰੀ ਨੂੰ ਲੈ ਕੇ ਜੇਲ੍ਹ ਪ੍ਰਸ਼ਾਸਨ ਨੇ ਕੁਝ ਹਵਾਲਾਤੀਆ ਨਾਲ ਕੁੱਟਮਾਰ ਕੀਤੀ ਤੇ ਚਰਨਪ੍ਰੀਤ ਸਿੰਘ ਦੀ ਮੌਤ ਦਾ ਕਾਰਨ ਵੀ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੀ ਗਈ ਕੁੱਟਮਾਰ ਹੈ।

ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਜੇਲ੍ਹ ’ਚ ਨਸ਼ਾ ਅਤੇ ਮੋਬਾਈਲ ਫੋਨ ਆਮ ਮਿਲਦੇ ਹਨ ਤੇ ਇਹ ਸਾਰਾ ਕੁਝ ਜੇਲ੍ਹ ਦੇ ਅਧਿਕਾਰੀ ਹੀ ਉਪਲਬਧ ਕਰਵਾਉਂਦੇ ਹਨ, ਜਿਸ ਦੇ ਬਦਲੇ ਹਜ਼ਾਰਾਂ ਰੁਪਏ ਲੈਂਦੇ ਹਨ। ਹਵਾਲਾਤੀ ਦੀ ਮੌਤ ਤੇ ਜੇਲ੍ਹ ਵਿਚ ਹੰਗਾਮੇ ਦੀ ਸੂਚਨਾ ਮਿਲਣ ’ਤੇ ਹੋਰ ਹਵਾਲਾਤੀਆ ਦੇ ਪਰਿਵਾਰਕ ਮੈਂਬਰ ਵੀ ਜੇਲ੍ਹ ਦੇ ਬਾਹਰ ਪੁੱਜ ਗਏ ਤੇ ਉਨ੍ਹਾਂ ਨੂੰ ਜੇਲ੍ਹ ’ਚ ਬੰਦ ਆਪਣੇ ਮੈਂਬਰਾਂ ਨਾਲ ਬਿਨਾਂ ਮੁਲਾਕਾਤ ਕੀਤੇ ਹੀ ਵਾਪਸ ਜਾਣਾ ਪਿਆ। ਹੰਗਾਮੇ ਕਾਰਨ ਹਵਾਲਾਤੀਆਂ ਦੀਆਂ ਅਦਾਲਤਾਂ ਵਿਚ ਮੈਨੂਅਲ ਪੇਸ਼ੀਆਂ ਵੀ ਨਹੀ ਹੋ ਸਕੀਆਂ।

ਇਹ ਖ਼ਬਰ ਵੀ ਪੜ੍ਹੋ - ਜੇਲ੍ਹ 'ਚ ਬੈਠੇ ਗੈਂਗਸਟਰ ਨੇ ਚਲਵਾਈਆਂ ਸੀ ਗੋਲ਼ੀਆਂ! ਮੁਲਜ਼ਮਾਂ ਦੀ ਗ੍ਰਿਫ਼ਤਾਰੀ ਮਗਰੋਂ ਹੋਇਆ ਖ਼ੁਲਾਸਾ

ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਰੂਪਨਗਰ ਦੀ ਮੋਰਚਰੀ ਵਿਚ ਰਖਵਾ ਦਿੱਤਾ ਤੇ ਕਾਨੂੰਨੀ ਕਾਰਵਾਈ ਜਾਰੀ ਸੀ ਪਰ ਮ੍ਰਿਤਕ ਦੇ ਪਰਿਵਾਰ ਵਲੋਂ ਇਥੇ ਪੋਸਟ ਮਾਰਟਮ ਕਰਵਾਉਣ ਤੋਂ ਮਨ੍ਹਾ ਕਰ ਦਿੱਤਾ ਅਤੇ ਕਿਹਾ ਕਿ ਪੋਸਟ ਮਾਰਟਮ ਪੀ. ਜੀ. ਆਈ. ਚੰਡੀਗੜ੍ਹ ਤੋਂ ਕਰਵਾਇਆ ਜਾਵੇ।

ਜੁਡੀਸ਼ੀਅਲ ਜਾਂਚ ਵਿਚ ਸਾਰਾ ਕੁਝ ਸਾਫ ਹੋ ਜਾਵੇਗਾ : ਆਈ. ਜੀ. ਅਰੋੜਾ

ਆਈ. ਜੀ. ਜੇਲ੍ਹਾਂ ਆਰ. ਕੇ. ਅਰੋੜਾ ਨੇ ਕਿਹਾ ਕਿ ਹਵਾਲਾਤੀ ਚਰਨਪ੍ਰੀਤ ਸਿੰਘ ਦੀ ਸਿਹਤ ਖਰਾਬ ਹੋਣ ਤੋਂ ਬਾਅਦ ਜੇਲ੍ਹ ਵਿਚ ਮੁੱਢਲਾ ਇਲਾਜ ਕਰਨ ਤੋਂ ਬਾਅਦ ਜਦੋਂ ਉਸ ਨੂੰ ਰੂਪਨਗਰ ਦੇ ਸਰਕਾਰੀ ਹਸਪਤਾਲ ਵਿਚ ਲਿਜਾਇਆ ਗਿਆ ਤਾਂ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਉਨ੍ਹਾਂ ਕਿਹਾ ਕਿ ਇਸ ਸਾਰੇ ਮਾਮਲਾ ਦੀ ਜੁਡੀਸ਼ੀਅਲ ਜਾਂਚ ਸ਼ੁਰੂ ਹੋ ਗਈ ਹੈ, ਜਿਸ ਵਿਚ ਸਾਰੀ ਸੱਚਾਈ ਸਾਹਮਣੇ ਆ ਜਾਵੇਗੀ। ਉਨ੍ਹਾਂ ਕਿਹਾ ਕਿ ਅਜੇ ਤੱਕ ਇਸ ਮਾਮਲੇ ਵਿਚ ਕਿਸੇ ਜੇਲ੍ਹ ਕਰਮਚਾਰੀ ਦੇ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ’ਚ ਬੰਦ ਹਵਾਲਾਤੀਆ ਤੇ ਕੈਦੀਆਂ ਵੱਲੋਂ ਕੀਤੇ ਰੋਸ-ਪ੍ਰਦਰਸ਼ਨ ਨੂੰ ਸ਼ਾਂਤ ਕੀਤਾ ਜਾ ਰਿਹਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News