ਹੁਸ਼ਿਆਰਪੁਰ ਵਿਖੇ ਹਸਪਤਾਲ ਦੇ ਬਾਹਰ ਵੱਡਾ ਐਨਕਾਊਂਟਰ, ਖ਼ਤਰਨਾਕ ਮੁਲਜ਼ਮ ਨਸੀਬ ਸਿੰਘ ਢੇਰ

Saturday, May 16, 2026 - 04:56 PM (IST)

ਹੁਸ਼ਿਆਰਪੁਰ ਵਿਖੇ ਹਸਪਤਾਲ ਦੇ ਬਾਹਰ ਵੱਡਾ ਐਨਕਾਊਂਟਰ, ਖ਼ਤਰਨਾਕ ਮੁਲਜ਼ਮ ਨਸੀਬ ਸਿੰਘ ਢੇਰ

ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਸਿਵਲ ਹਸਪਤਾਲ ਦੇ ਬਾਹਰ ਇਕ ਵੱਡੀ ਘਟਨਾ ਵਾਪਰੀ, ਜਿੱਥੇ ਮੈਡੀਕਲ ਜਾਂਚ ਲਈ ਲਿਆਂਦੇ ਗਏ ਇਕ ਕੈਦੀ ਦੀ ਪੁਲਸ ਮੁਠਭੇੜ ਦੌਰਾਨ ਮੌਤ ਹੋ ਗਈ। ਮ੍ਰਿਤਕ ਕੈਦੀ ਦੀ ਪਛਾਣ ਨਸੀਬ ਸਿੰਘ ਵਜੋਂ ਹੋਈ ਹੈ, ਜੋਕਿ ਕੋਟਲਾ ਗੌਂਸਪੁਰ ਦਾ ਰਹਿਣ ਵਾਲਾ ਸੀ।

ਮਿਲੀ ਜਾਣਕਾਰੀ ਮੁਤਾਬਕ ਨਸੀਬ ਸਿੰਘ ਨੂੰ ਦੋ ਹੋਰ ਕੈਦੀਆਂ ਸਮੇਤ ਰੁਟੀਨ ਮੈਡੀਕਲ ਜਾਂਚ ਲਈ ਹਸਪਤਾਲ ਲਿਆਂਦਾ ਗਿਆ ਸੀ। ਜਾਂਚ ਤੋਂ ਬਾਅਦ ਜਦੋਂ ਸੀਨੀਅਰ ਕਾਂਸਟੇਬਲ ਜਸਦੀਪ ਸਿੰਘ ਉਸ ਨੂੰ ਵਾਪਸ ਐਂਬੂਲੈਂਸ ਵੱਲ ਲੈ ਜਾ ਰਹੇ ਸਨ ਤਾਂ ਨਸੀਬ ਨੇ ਅਚਾਨਕ ਉਨ੍ਹਾਂ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ 'ਚ ਕਾਂਸਟੇਬਲ ਦੇ ਚਿਹਰੇ, ਹੱਥਾਂ ਅਤੇ ਲੱਤਾਂ 'ਤੇ ਗੰਭੀਰ ਸੱਟਾਂ ਲੱਗੀਆਂ।

PunjabKesari

ਇਹ ਵੀ ਪੜ੍ਹੋ: ਪੰਜਾਬ: ਭਾਂਡਿਆਂ ਨੂੰ ਲੈ ਕੇ ਘਰ 'ਚ ਪਿਆ ਪੁਆੜਾ! ਪੂਰਾ ਮਾਮਲਾ ਜਾਣ ਹੋਵੋਗੇ ਹੈਰਾਨ

ਐੱਸ. ਐੱਸ. ਪੀ. ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਹਮਲੇ ਦੌਰਾਨ ਕੈਦੀ ਨੇ ਪੁਲਸ ਮੁਲਾਜ਼ਮ ਦਾ ਰਿਵਾਲਵਰ ਖੋਹਣ ਦੀ ਕੋਸ਼ਿਸ਼ ਕੀਤੀ। ਪੁਲਸ ਮੁਲਾਜ਼ਮ ਨੇ ਪਹਿਲਾਂ ਉਸ ਨੂੰ ਚਿਤਾਵਨੀ ਦਿੱਤੀ ਅਤੇ ਬਚਾਅ 'ਚ ਜ਼ਮੀਨ 'ਤੇ ਫਾਇਰ ਵੀ ਕੀਤਾ ਪਰ ਹੱਥੋਪਾਈ ਦੌਰਾਨ ਗੋਲ਼ੀ ਲੱਗਣ ਕਾਰਨ ਨਸੀਬ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ 24 ਘੰਟੇ ਅਹਿਮ! 11 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, IMD ਨੇ ਕੀਤੀ ਭਵਿੱਖਬਾਣੀ 

ਜ਼ਿਕਰਯੋਗ ਹੈ ਕਿ ਨਸੀਬ ਸਿੰਘ ਇਕ ਨਸ਼ਾ ਤਸਕਰ ਸੀ ਅਤੇ ਉਸ 'ਤੇ ਕਤਲ, ਕਤਲ ਦੀ ਕੋਸ਼ਿਸ਼ ਅਤੇ NDPS ਐਕਟ ਤਹਿਤ 7 ਐੱਫ਼. ਆਈ. ਆਰ. ਦਰਜ ਸਨ। ਉਸ ਦਾ ਪਿਤਾ ਸ਼ਸ਼ੀ ਵੀ ਕਤਲ ਅਤੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਹੈ। ਪੁਲਸ ਹੁਣ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਕਿ ਕੈਦੀ ਕੋਲ ਚਾਕੂ ਕਿੱਥੋਂ ਆਇਆ ਅਤੇ ਕਿਸ ਨੇ ਉਸ ਦੀ ਮਦਦ ਕੀਤੀ।

ਇਹ ਵੀ ਪੜ੍ਹੋ: ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


 


author

shivani attri

Content Editor

Related News