ਸੁਰਖੀਆਂ ''ਚ ਕਪੂਰਥਲਾ ਕੇਂਦਰੀ ਜੇਲ੍ਹ, ਕੈਦੀ ਦੀ ਮੌਤ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ

Sunday, Mar 08, 2026 - 10:15 AM (IST)

ਸੁਰਖੀਆਂ ''ਚ ਕਪੂਰਥਲਾ ਕੇਂਦਰੀ ਜੇਲ੍ਹ, ਕੈਦੀ ਦੀ ਮੌਤ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ

ਕਪੂਰਥਲਾ (ਗੁਰਪ੍ਰੀਤ)- ਕੇਂਦਰੀ ਜੇਲ੍ਹ ਕਪੂਰਥਲਾ 'ਚ ਬੰਦ ਇਕ ਕੈਦੀ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਜੇਲ੍ਹ ਪ੍ਰਸ਼ਾਸਨ ਵੱਲੋਂ ਕੈਦੀ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ ਸੀ। ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਤਾਇਨਾਤ ਡਿਊਟੀ ਡਾਕਟਰ ਵੰਦਨਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮਨਪ੍ਰੀਤ (25) ਪੁੱਤਰ ਬਲਵੰਤ ਰਾਏ ਵਾਸੀ ਪਿੰਡ ਉੱਘੀ, ਜ਼ਿਲ੍ਹਾ ਜਲੰਧਰ ਨੂੰ ਜੇਲ੍ਹ ਕਰਮਚਾਰੀ ਬੇਹੋਸ਼ ਹਾਲਤ ਵਿੱਚ ਹਸਪਤਾਲ ਲੈ ਕੇ ਆਏ ਸਨ। ਜਦੋਂ ਡਾਕਟਰਾਂ ਵੱਲੋਂ ਉਸ ਦੀ ਜਾਂਚ ਕੀਤੀ ਗਈ ਤਾਂ ਉਸ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ।

ਇਹ ਵੀ ਪੜ੍ਹੋ:  ਅਮਿਤ ਸ਼ਾਹ ਆਧੁਨਿਕ ਭਾਰਤ ਦੇ ਲੋਹ ਪੁਰਸ਼, ਪੰਜਾਬ ਉਨ੍ਹਾਂ ਦੇ ਦੌਰੇ ਦਾ ਬੇਸਬਰੀ ਨਾਲ ਕਰ ਰਿਹੈ ਇੰਤਜ਼ਾਰ : ਜਾਖੜ

PunjabKesari

ਡਾ. ਵੰਦਨਾ ਮੁਤਾਬਕ ਮ੍ਰਿਤਕ ਨੌਜਵਾਨ ਪਿਛਲੇ ਕੁਝ ਦਿਨਾਂ ਤੋਂ ਬੀਮਾਰ ਚੱਲ ਰਿਹਾ ਸੀ ਅਤੇ ਸੰਭਵ ਹੈ ਕਿ ਬੀਮਾਰੀ ਕਾਰਨ ਹੀ ਉਸ ਦੀ ਮੌਤ ਹੋਈ ਹੋਵੇ। ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿੱਚ ਰੱਖਵਾ ਦਿੱਤਾ ਗਿਆ ਹੈ। ਇਸ ਸਬੰਧੀ ਥਾਣਾ ਕੋਤਵਾਲੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਅਗਲੀ ਕਾਰਵਾਈ ਪੁਲਸ ਵੱਲੋਂ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਕਹਿਰ ਵਰਾਏਗੀ ਗਰਮੀ! ਅਗਲੇ 5 ਦਿਨਾਂ ਲਈ ਪੜ੍ਹੋ ਮੌਸਮ ਦੀ Latest ਅਪਡੇਟ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News