ਪੰਜਾਬ ਪੁਲਸ ਦੀ ਗ੍ਰਿਫ਼ਤ ''ਚੋਂ ਭੱਜ ਗਿਆ ਕੈਦੀ

Tuesday, Aug 20, 2024 - 11:57 AM (IST)

ਪੰਜਾਬ ਪੁਲਸ ਦੀ ਗ੍ਰਿਫ਼ਤ ''ਚੋਂ ਭੱਜ ਗਿਆ ਕੈਦੀ

ਲੁਧਿਆਣਾ (ਰਾਜ): ਲੁਧਿਆਣਾ 'ਚ ਇਕ ਕੈਦੀ ਪੁਲਸ ਦੀ ਗ੍ਰਿਫ਼ਤ 'ਚੋਂ ਫ਼ਰਾਰ ਹੋ ਗਿਆ ਹੈ। ਮੁਲਜ਼ਮ ਦੀ ਪਛਾਣ ਰਾਹੁਲ ਵਜੋਂ ਹੋਈ ਹੈ, ਜਿਸ ਨੂੰ ਆਰਮਜ਼ ਐਕਟ ਦੇ ਤਹਿਤ ਨਾਮਜ਼ਦ ਕੀਤਾ ਗਿਆ ਸੀ। ਪੁਲਸ ਵੱਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਨਿਹੰਗ ਸਿੰਘਾਂ ਅਤੇ RPF ਜਵਾਨ ਦੀ ਝੜਪ ਦੇ ਮਾਮਲੇ 'ਚ ਆਇਆ ਨਵਾਂ ਮੋੜ

ਜਾਣਕਾਰੀ ਮੁਤਾਬਕ ਸੀ.ਆਈ.ਏ. 2 ਦੀ ਪੁਲਸ ਵੱਲੋਂ ਰਾਹੁਲ ਨਾਂ ਦੇ ਨੌਜਵਾਨ ਨੂੰ ਆਰਮਜ਼ ਐਕਟ ਵਿਚ ਨਾਮਜ਼ਦ ਕੀਤਾ ਗਿਆ ਸੀ। ਇਸ ਮਾਮਲੇ ਵਿਚ ਪੁਲਸ ਉਸ ਨੂੰ ਪੇਸ਼ੀ ਦੇ ਲਈ ਅਦਾਲਤ ਵਿਚ ਲਿਆਈ ਸੀ। ਪੇਸ਼ੀ ਤੋਂ ਵਾਪਸ ਜਾਂਦਿਆਂ ਰਾਹੁਲ ਨੇ ਅਚਾਨਕ ਪੁਲਸ ਮੁਲਾਜ਼ਮ ਨੂੰ ਧੱਕਾ ਮਾਰ ਦਿੱਤਾ ਤੇ ਮੌਕੇ ਤੋਂ ਫ਼ਰਾਰ ਹੋਣ ਵਿਚ ਸਫ਼ਲ ਹੋ ਗਿਆ। ਪੁਲਸ ਵੱਲੋਂ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਡਵੀਜ਼ਨ ਨੰਬਰ 7 ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News