ਬਠਿੰਡਾ : ਅਦਾਲਤ 'ਚ ਪੇਸ਼ੀ ਭੁਗਤਣ ਆਇਆ ਕੈਦੀ ਫਰਾਰ

02/20/2018 5:53:05 PM

ਬਠਿੰਡਾ (ਬਲਵਿੰਦਰ)— ਬਠਿੰਡਾ ਅਦਾਲਤ 'ਚੋਂ ਪੇਸ਼ੀ ਭੁਗਤਣ ਆਏ ਕੈਦੀ ਦੇ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਕੈਦੀ ਦੀ ਪਛਾਣ ਹਰਕਮਲ ਸਿੰਘ ਵਾਸੀ ਪਰਸਰਾਮ ਨਗਰ, ਬਠਿੰਡਾ ਵਜੋਂ ਹੋਈ ਹੈ, ਜਿਸ 'ਤੇ ਕਈ ਅਪਰਾਧਿਕ ਮਾਮਲੇ ਦਰਜ ਹਨ।

ਦੱਸਿਆ ਜਾ ਰਿਹਾ ਹੈ ਕਿ ਉਕਤ ਕੈਦੀ ਨੂੰ ਪੇਸ਼ੀ ਭੁਗਤਣ ਲਈ ਅਦਾਲਤ ਲਿਆਂਦਾ ਗਿਆ ਸੀ ਪਰ ਕੈਦੀ ਮੌਕੇ 'ਤੇ ਫਰਾਰ ਹੋਣ 'ਚ ਕਾਮਯਾਬ ਹੋ ਗਿਆ। ਫਿਲਹਾਲ ਪੁਲਸ ਨੇ ਨਾਕਾਬੰਦੀ ਕਰਕੇ ਕੈਦੀ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।


Related News