ਵੱਡੀ ਖਬਰ: ਅੰਮ੍ਰਿਤਸਰ ਦੇ ਹਸਪਤਾਲ ਤੋਂ ਕੈਦੀ ਫਰਾਰ
Friday, Aug 21, 2026 - 05:41 PM (IST)
ਅੰਮ੍ਰਿਤਸਰ (ਗੁਰਪ੍ਰੀਤ): ਅੰਮ੍ਰਿਤਸਰ ਦੇ ਫੋਰਸ ਚੌਂਕ ਨੇੜੇ ਸਥਿਤ ਟੀਬੀ ਹਸਪਤਾਲ ਤੋਂ ਬੀਤੀ ਦੇਰ ਰਾਤ ਇੱਕ ਕੈਦੀ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਜਾਣਕਾਰੀ ਅਨੁਸਾਰ ਗੁਰਦਾਸਪੁਰ ਜੇਲ੍ਹ ਤੋਂ ਪੁਲਸ ਮੁਲਾਜ਼ਮ ਇੱਕ ਕੈਦੀ ਨੂੰ ਇਲਾਜ ਲਈ ਟੀਬੀ ਹਸਪਤਾਲ ਲੈ ਕੇ ਆਏ ਸਨ। ਦੇਰ ਰਾਤ ਇਲਾਜ ਦੌਰਾਨ ਕੈਦੀ ਮੌਕਾ ਦੇਖ ਕੇ ਫਰਾਰ ਹੋ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ 38,00,00,000 ਦਾ ਨਸ਼ਾ ਬਰਾਮਦ, BSF ਨੂੰ ਵੇਖ ਫਰਾਰ ਹੋਏ ਤਸਕਰ
ਘਟਨਾ ਤੋਂ ਬਾਅਦ ਹਸਪਤਾਲ ਪ੍ਰਬੰਧਕਾਂ ਵੱਲੋਂ ਥਾਣਾ ਮਜੀਠਾ ਰੋਡ ਪੁਲਸ ਨੂੰ ਸੂਚਨਾ ਦਿੱਤੀ ਗਈ। ਇਸ ਸਬੰਧੀ ਪੁਲਸ ਦੇ ਵੱਡੇ ਅਧਿਕਾਰੀਆਂ ਨੇ ਦੱਸਿਆ ਕਿ ਗੁਰਦਾਸਪੁਰ ਜੇਲ੍ਹ ਤੋਂ ਲਿਆਂਦੇ ਗਏ ਕੈਦੀ ਦਾ ਨਾਮ ਦੀਪਕ ਹੈ, ਜਿਸ ਦੀ ਸਿਹਤ ਠੀਕ ਨਹੀਂ ਸੀ। ਡਾਕਟਰਾਂ ਵੱਲੋਂ ਇਲਾਜ ਸ਼ੁਰੂ ਕੀਤੇ ਜਾਣ ਤੋਂ ਕੁਝ ਸਮੇਂ ਬਾਅਦ ਹੀ ਉਹ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ 'ਚ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਸ ਮੁਲਾਜ਼ਮਾਂ ਵੱਲੋਂ ਦੀਪਕ ਨੂੰ ਗੁਰਦਾਸਪੁਰ ਤੋਂ ਮੁੜ ਕਾਬੂ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
