ਕੇਂਦਰੀ ਜੇਲ੍ਹ ਫਿਰੋਜ਼ਪੁਰ 'ਚ ਕੈਦੀ ਗੈਂਗਸਟਰ ਦਾ ਕਾਰਾ, ਤਲਾਸ਼ੀ ਲੈਣ ਆਏ ਸੁਪਰਡੈਂਟ 'ਤੇ ਇੱਟ ਨਾਲ ਕੀਤਾ ਹਮਲਾ

Monday, Oct 17, 2022 - 12:44 PM (IST)

ਕੇਂਦਰੀ ਜੇਲ੍ਹ ਫਿਰੋਜ਼ਪੁਰ 'ਚ ਕੈਦੀ ਗੈਂਗਸਟਰ ਦਾ ਕਾਰਾ, ਤਲਾਸ਼ੀ ਲੈਣ ਆਏ ਸੁਪਰਡੈਂਟ 'ਤੇ ਇੱਟ ਨਾਲ ਕੀਤਾ ਹਮਲਾ

ਫਿਰੋਜ਼ਪੁਰ (ਕੁਮਾਰ): ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਮੋਬਾਇਲ ਮਿਲਣ ਦੇ ਸਿਲਸਿਲੇ ਕਾਰਨ ਹਮੇਸ਼ਾ ਚਰਚਾ 'ਚ ਰਹਿੰਦੀ ਹੈ। ਜਾਣਕਾਰੀ ਮੁਤਾਬਕ ਫਿਰੋਜ਼ਪੁਰ ਦਾ ਕੇਂਦਰੀ ਜੇਲ੍ਹ 'ਚ ਅੱਜ ਤਲਾਸ਼ੀ ਮੁਹਿੰਮ ਦੌਰਾਨ 4 ਮੋਬਾਇਲ ਬਰਾਮਦ ਕੀਤੇ ਗਏ ਹਨ ਅਤੇ ਜੇਲ੍ਹ 'ਚ ਬੰਦ ਹਵਾਲਾਤੀ ਗੈਂਗਸਟਰ ਧਰਮਿੰਦਰ ਉਰਫ਼ ਰਾਜੀ ਵੱਲੋਂ ਅਧਿਕਾਰੀਆਂ 'ਤੇ ਹਮਲਾ ਕਰਨ ਦਾ ਮਾਮਲਾ ਸਾਹਮਣਾ ਆਇਆ ਹੈ। ਦੱਸ ਦੇਈਏ ਕਿ ਫਿਰੋਜ਼ਪੁਰ ਦੀ ਜੇਲ੍ਹ 'ਚ ਬਾਹਰੋਂ ਹੀ ਨਸ਼ੀਲੇ ਪਦਾਰਥਾਂ ਤੋਂ ਇਲਾਵਾ ਮੋਬਾਇਲ ਫੋਨ ਸੁੱਟੇ ਜਾਂਦੇ ਹਨ। ਜਿਸ ਦੇ ਆਧਾਰ 'ਤੇ ਡੀ. ਆਈ. ਜੀ. ਤਜਿੰਦਰ ਸਿੰਘ ਮੌੜ ਅਤੇ ਜੇਲ੍ਹ ਸੁਪਰਡੈਂਟ ਬਲਜੀਤ ਸਿੰਘ ਵੈਦ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਜੇਲ੍ਹ 'ਚ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। 

ਇਹ ਵੀ ਪੜ੍ਹੋ- ਪਟਿਆਲਾ ’ਚ ਵਾਪਰਿਆ ਵੱਡਾ ਹਾਦਸਾ, ਕਾਰ ਸਵਾਰ ਕੁੜੀ-ਮੁੰਡੇ ਦੀ ਮੌਤ, ਦੇਖੋ ਰੌਂਗਟੇ ਖੜ੍ਹੇ ਕਰਦੀਆਂ ਤਸਵੀਰਾਂ

ਜਾਣਕਾਰੀ ਦਿੰਦਿਆਂ ਫਿਰੋਜ਼ਪੁਰ ਥਾਣਾ ਸਿਟੀ ਦੇ ਸਬ ਇੰਸਪੈਕਟਰ ਅਜਮੇਰ ਸਿੰਘ ਅਤੇ ਐੱਸ. ਐੱਚ. ਓ. ਮਨਦੀਪ ਕੁਮਾਰ ਨੇ ਦੱਸਿਆ ਕਿ ਸਹਾਇਕ ਸੁਪਰਡੈਂਟ ਰਿਸ਼ਬਪਾਲ ਗੋਇਲ ਦੀ ਸ਼ਿਕਾਇਤ 'ਤੇ ਗੈਂਗਸਟਰ ਧਰਮਿੰਦਰ ਸਿੰਘ ਖ਼ਿਲਾਫ਼ ਜੇਲ੍ਹ ਸੁਪਰਡੈਂਟ ਅਤੇ ਉਸ ਦੇ ਸਾਥੀਆਂ 'ਤੇ ਹਮਲਾ ਕਰਨ ਤਹਿਤ ਆਈ. ਪੀ. ਸੀ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦੇਈਏ ਕਿ ਜਦੋਂ ਅਧਿਕਾਰੀਆਂ ਨੇ ਸਟਾਫ਼ ਸਮੇਤ ਸਕਿਓਰਿਟੀ ਜ਼ੋਨ ਦੀ ਤਲਾਸ਼ੀ ਲਈ ਤਾਂ ਗੈਂਗਸਟਰ ਧਰਮਿੰਦਰ ਸਿੰਘ ਕੋਲੋਂ ਇਕ ਮੋਬਾਇਲ ਅਤੇ ਸਿਮ ਕਾਰਡ ਬਰਾਮਦ ਹੋਇਆ। ਜਿਸ ਤੋਂ ਬਾਅਦ ਉਸ ਨੇ ਅਧਿਕਾਰੀਆਂ 'ਤੇ ਇੱਟ ਨਾਲ ਹਮਲਾ ਕਰ ਦਿੱਤਾ ਪਰ ਇਸ 'ਚ ਅਧਿਕਾਰੀਆਂ ਨੂੰ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਦੱਸ ਦੇਈਏ ਕਿ ਇਸ ਤਲਾਸ਼ੀ ਮੁਹਿੰਮ ਦੀ ਅਗਵਾਈ ਜੇਲ੍ਹ ਦੇ ਸਹਾਇਕ ਸੁਪਰਡੈਂਟ ਰਿਸ਼ਬਪਾਲ ਗੋਇਲ ਅਤੇ ਕਸ਼ਮੀਰ ਚੰਦ ਵੱਲੋਂ ਕੀਤੀ ਗਈ। ਜਿਸ ਤਹਿਤ ਕੈਦੀ ਗੈਂਗਸਟਰ ਧਰਮਿੰਦਰ ਸਿੰਘ ਰਾਜੀ ਤੇ ਹਵਾਲਾਤੀ ਸੁਰਿੰਦਰ ਸਿੰਘ ਕੋਲੋਂ ਜ਼ਮੀਨ 'ਚ ਦੱਬ ਕੇ ਲੁੱਕਾ ਕੇ ਰੱਖੇ 4 ਮੋਬਾਇਲ ਬਰਾਮਦ ਹੋਏ। ਜਿਸ ਕਾਰਨ ਜੇਲ੍ਹ ਅਧਿਕਾਰੀਆਂ ਵੱਲੋਂ ਹਵਾਲਾਤੀਆਂ ਸਮੇਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।   

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News