ਪੈਰੋਲ ’ਤੇ ਰਿਹਾਅ ਕੀਤਾ ਗਿਆ ਕੈਦੀ ਵਾਪਸ ਜੇਲ੍ਹ ਨਹੀਂ ਆਇਆ
Wednesday, Jul 09, 2025 - 05:21 PM (IST)

ਫਿਰੋਜ਼ਪੁਰ (ਪਰਮਜੀਤ ਸੋਢੀ) : ਕੇਂਦਰੀ ਜੇਲ੍ਹ ਫਿਰੋਜ਼ਪੁਰ 'ਚ ਇਕ ਕੈਦੀ ਨੂੰ ਪੈਰੋਲ ’ਤੇ ਰਿਹਾਅ ਕੀਤਾ ਗਿਆ ਸੀ, ਜੋ ਵਾਪਸ ਜੇਲ੍ਹ ਨਾ ਪਰਤਣ ’ਤੇ ਉਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਉਕਤ ਕੈਦੀ ਖ਼ਿਲਾਫ਼ 9 ਐੱਫ ਪੰਜਾਬ ਗੁੱਡ ਕੰਡਕਟ ਪ੍ਰੀਸਜ਼ਨ (ਟੀਆਰ) ਐਕਟ 196 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਦੇ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਸ ਪੱਤਰ ਨੰਬਰ 1017 ਮਿਤੀ 24 ਅਪ੍ਰੈਲ 2025 ਵੱਲੋਂ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਮੌਸੂਲ ਥਾਣਾ ਹੋਇਆ ਕਿ ਕੈਦੀ ਨਬੰਰ 6109/372 ਨਾਹਨਾ (ਨੰਨਾ) ਪੁੱਤਰ ਰਛਪਾਲ ਸਿੰਘ ਵਾਸੀ ਫਿਰੋਜ਼ਪੁਰ ਕੈਂਟ ਨੂੰ ਇਸ ਜੇਲ੍ਹ ਤੋਂ 25 ਫਰਵਰੀ 2025 ਨੂੰ 55 ਦਿਨ ਪੈਰੋਲ 'ਤੇ ਰਿਹਾਅ ਕੀਤਾ ਗਿਆ ਸੀ।
ਇਹ ਕੈਦੀ ਮਿਤੀ 22 ਅਪ੍ਰੈਲ 2025 ਨੂੰ 55 ਦਿਨ ਪੈਰੋਲ ਕੱਟ ਕੇ ਵਾਪਸ ਜੇਲ੍ਹ ਦਾਖ਼ਲ ਨਹੀਂ ਹੋਇਆ ਅਤੇ ਪੈਰੋਲ ਤੋਂ ਭਗੌੜਾ ਹੋ ਗਿਆ ਹੈ। ਜਾਂਚਕਰਤਾ ਨੇ ਦੱਸਿਆ ਕਿ ਪੁਲਸ ਨੇ ਉਕਤ ਕੈਦੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।