ਲੁਧਿਆਣਾ ਦੀ ਕੇਂਦਰੀ ਜੇਲ੍ਹ ਫਿਰ ਸੁਰਖੀਆਂ 'ਚ, ਜੇਲ੍ਹ ਪ੍ਰਸ਼ਾਸਨ ਨੂੰ ਪੈ ਗਈਆਂ ਭਾਜੜਾਂ

Saturday, May 06, 2023 - 11:11 AM (IST)

ਲੁਧਿਆਣਾ ਦੀ ਕੇਂਦਰੀ ਜੇਲ੍ਹ ਫਿਰ ਸੁਰਖੀਆਂ 'ਚ, ਜੇਲ੍ਹ ਪ੍ਰਸ਼ਾਸਨ ਨੂੰ ਪੈ ਗਈਆਂ ਭਾਜੜਾਂ

ਲੁਧਿਆਣਾ (ਸਿਆਲ) : ਸਥਾਨਕ ਤਾਜਪੁਰ ਰੋਡ ਦੀ ਸੈਂਟਰਲ ਜੇਲ੍ਹ ਤੋਂ ਇਕ ਹਵਾਲਾਤੀ ਦੇ ਫ਼ਰਾਰ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਘਟਨਾ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ 'ਚ ਹਫੜਾ-ਦਫੜੀ ਮਚ ਗਈ ਹੈ ਅਤੇ ਅਧਿਕਾਰੀਆਂ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਇਸ ਤਾਰੀਖ਼ ਤੱਕ ਡਰੋਨ ਉਡਾਉਣ 'ਤੇ ਪਾਬੰਦੀ, ਜਾਣੋ ਕੀ ਹੈ ਕਾਰਨ

ਮਿਲੀ ਜਾਣਕਾਰੀ ਮੁਤਾਬਕ ਫ਼ਰਾਰ ਹੋਇਆ ਹਵਾਲਾਤੀ ਰਮਨ ਪੁੱਤਰ ਕ੍ਰਿਸ਼ਨ ਲਾਲ ਨਸ਼ਾ ਤਸਕਰੀ ਦੇ ਮਾਮਲੇ 'ਚ ਜੇਲ੍ਹ 'ਚ ਬੰਦ ਸੀ। ਫਿਲਹਾਲ ਇਸ ਘਟਨਾ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਦਫ਼ਤਰੀ ਸਮਾਂ ਬਦਲ ਕੇ 15 ਜੁਲਾਈ ਤੱਕ 42 ਕਰੋੜ ਬਚਾਵੇਗਾ ਪੰਜਾਬ

ਇਸ ਦੀ ਸੂਚਨਾ ਚੰਡੀਗੜ੍ਹ ਦੇ ਜੇਲ੍ਹ ਅਧਿਕਾਰੀਆਂ ਨੂੰ ਵੀ ਦੇ ਦਿੱਤੀ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News