ਫਾਂਸੀ ਦੀ ਸਜ਼ਾ ਕੱਟ ਰਿਹਾ ਕੈਦੀ ਫ਼ਰਾਰ, ਪੁਲਸ ਦੇ ਛੁੱਟੇ ਪਸੀਨੇ, ਸਾਰੇ ਪਾਸੇ ਕਰ 'ਤੀ ਨਾਕਾਬੰਦੀ

Thursday, Nov 13, 2025 - 11:47 AM (IST)

ਫਾਂਸੀ ਦੀ ਸਜ਼ਾ ਕੱਟ ਰਿਹਾ ਕੈਦੀ ਫ਼ਰਾਰ, ਪੁਲਸ ਦੇ ਛੁੱਟੇ ਪਸੀਨੇ, ਸਾਰੇ ਪਾਸੇ ਕਰ 'ਤੀ ਨਾਕਾਬੰਦੀ

ਚੰਡੀਗੜ੍ਹ (ਕੁਲਦੀਪ) : 5 ਸਾਲਾਂ ਬੱਚੀ ਨਾਲ ਜਬਰ-ਜ਼ਿਨਾਹ ਅਤੇ ਕਤਲ ਮਾਮਲੇ 'ਚ ਫਾਂਸੀ ਦੀ ਸਜ਼ਾ ਕੱਟ ਰਿਹਾ ਕੈਦੀ ਚੰਡੀਗੜ੍ਹ ਦੇ ਸੈਕਟਰ-32 ਹਸਪਤਾਲ ਤੋਂ ਫ਼ਰਾਰ ਹੋ ਗਿਆ, ਜਿਸ ਤੋਂ ਬਾਅਦ ਪੁਲਸ ਮੁਲਾਜ਼ਮਾਂ ਦੇ ਪਸੀਨੇ ਛੁੱਟ ਗਏ। ਫ਼ਰਾਰ ਕੈਦੀ ਦੀ ਪਛਾਣ ਸੋਨੂੰ (29) ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਕੈਦੀ ਸੋਨੂੰ ਲੁਧਿਆਣਾ ਕੇਂਦਰੀ ਜੇਲ੍ਹ 'ਚ ਬੰਦ ਸੀ। ਉਸ ਨੂੰ ਬੀਮਾਰੀ ਦੇ ਕਾਰਨ ਇਲਾਜ ਲਈ ਚੰਡੀਗੜ੍ਹ ਦੇ ਸੈਕਟਰ-32 ਹਸਪਤਾਲ ਲਿਆਂਦਾ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਰਾਹਤ ਭਰੀ ਖ਼ਬਰ, ਸੂਬਾ ਸਰਕਾਰ ਨੇ ਸ਼ੁਰੂ ਕੀਤੀ ਵੱਡੀ ਸਕੀਮ

ਦੇਰ ਰਾਤ ਸੋਨੂੰ ਨੇ ਟਾਇਲਟ ਜਾਣ ਦਾ ਬਹਾਨਾ ਬਣਾਇਆ ਅਤੇ ਮੌਕੇ 'ਤੇ ਤਾਇਨਾਤ ਪੁਲਸ ਮੁਲਾਜ਼ਮ ਨੂੰ ਧੱਕਾ ਦੇ ਕੇ ਫ਼ਰਾਰ ਹੋ ਗਿਆ। ਪੁਲਸ ਨੇ ਤੁਰੰਤ ਇਲਾਕੇ 'ਚ ਨਾਕਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਰਪੰਚਾਂ-ਪੰਚਾਂ ਲਈ ਪਹਿਲੀ ਵਾਰ ਵੱਡੇ ਹੁਕਮ ਲਾਗੂ, ਸਰਕਾਰੀ ਮੁਲਾਜ਼ਮਾਂ ਵਾਂਗ ਹੁਣ...(ਵੀਡੀਓ)

ਅਧਿਕਾਰੀਆਂ ਦਾ ਕਹਿਣਾ ਹੈ ਕਿ ਕੈਦੀ ਨੂੰ ਜਲਦੀ ਫੜ੍ਹਨ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ ਅਤੇ ਸੀ. ਸੀ. ਟੀ. ਵੀ. ਫੁਟੇਜ ਦੀ ਮਦਦ ਨਾਲ ਉਸ ਦੀ ਭਾਲ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸਾਲ 2025 'ਚ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਨੇ ਸੋਨੂੰ ਨੂੰ ਫ਼ਾਂਸੀ ਦੀ ਸਜ਼ਾ ਸੁਣਾਈ ਸੀ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News