ਜੇਲ ''ਚ ਬੰਦ ਕੈਦੀ ਦੀ ਇਲਾਜ ਦੌਰਾਨ ਹੋਈ ਮੌਤ
Thursday, Dec 06, 2018 - 11:52 AM (IST)

ਫਰੀਦਕੋਟ (ਜਗਤਾਰ) - ਫਰੀਦਕੋਟ ਦੀ ਮਾਡਰਨ ਜੇਲ 'ਚ ਬੰਦ ਕੈਦੀ ਦੀ ਇਲਾਜ ਦੌਰਾਨ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ, ਜਿਸ ਦੀ ਪਛਾਣ ਜਗਦੀਸ਼ ਰਾਏ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਜਗਦੀਸ਼ ਰਾਏ ਦੁਸ਼ਕਰਮ ਦੇ ਮਾਮਲੇ 'ਚ 10 ਸਾਲ ਦੀ ਸਜ਼ਾ ਭੁਗਤ ਰਿਹਾ ਸੀ। ਉਕਤ ਕੈਦੀ ਟੀ. ਵੀ. ਦੀ ਬਿਆਰੀ ਦਾ ਸ਼ਿਕਾਰ ਸੀ, ਜਿਸ ਦਾ ਇਲਾਜ ਫਰੀਦਕੋਟ ਦੇ ਸਿਵਲ ਹਸਪਤਾਲ 'ਚ ਚੱਲ ਰਿਹਾ ਸੀ।