ਸੁਰਖੀਆਂ ''ਚ ਕਪੂਰਥਲਾ ਕੇਂਦਰੀ ਜੇਲ੍ਹ! ਹਵਾਲਾਤੀਆਂ ਨੇ ਵਾਰਡਨ ਕੁੱਟਮਾਰ ਕਰਕੇ ਪਾੜੀ ਵਰਦੀ
Wednesday, Jul 30, 2025 - 03:08 PM (IST)

ਕਪੂਰਥਲਾ (ਮਹਾਜਨ, ਭੂਸ਼ਣ, ਮਲਹੋਤਰਾ)-ਕੇਂਦਰੀ ਜੇਲ੍ਹ ਜਲੰਧਰ ਤੇ ਕਪੂਰਥਲਾ ’ਚ ਚਲਾਈ ਗਈ ਸਰਚ ਮੁਹਿੰਮ ਦੌਰਾਨ ਹਵਾਲਾਤੀਆਂ ਦੀ ਤਲਾਸ਼ੀ ਦੌਰਾਨ ਪਾਬੰਦੀਸ਼ੁਦਾ ਸਾਮਾਨ ਮਿਲਣ ਤੋਂ ਬਾਅਦ ਕੁਝ ਹਵਾਲਾਤੀਆਂ ਨੇ ਇਕੱਠੇ ਹੋ ਕੇ ਵਾਰਡਨ ਦੀ ਕੁੱਟਮਾਰ ਕੀਤੀ। ਇਸ ਘਟਨਾ ਵਿਚ ਕੁਝ ਹਵਾਲਾਤੀਆਂ ਨੇ ਵਾਰਡਨ ਦੀ ਵਰਦੀ ਵੀ ਪਾੜ ਦਿੱਤੀ। ਇਸ ਸਬੰਧ ’ਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਦੀ ਸ਼ਿਕਾਇਤ ’ਤੇ ਥਾਣਾ ਕੋਤਵਾਲੀ ’ਚ 5 ਹਵਾਲਾਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਵਿਖੇ ਚੋਅ 'ਚ ਵੱਡਾ ਹਾਦਸਾ! ਵੀਡੀਓ ਵੇਖ ਖੜ੍ਹੇ ਜਾਣਗੇ ਰੌਂਗਟੇ
ਪ੍ਰਾਪਤ ਜਾਣਕਾਰੀ ਅਨੁਸਾਰ ਮਾਡਰਨ ਜੇਲ੍ਹ ਦੇ ਸਹਾਇਕ ਸੁਪਰਡੈਂਟ ਬਲਦੇਵ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਬੈਰਕਾਂ ਦੀ ਚੈਕਿੰਗ ਦੌਰਾਨ, ਹਵਾਲਾਤੀਆਂ ਸਾਜਨ ਸਿੰਘ ਦੀ ਤਲਾਸ਼ੀ ਦੌਰਾਨ ਮੋਬਾਇਲ ਫੋਨ ਸਮੇਤ ਪਾਬੰਦੀਸ਼ੁਦਾ ਸਾਮਾਨ ਮਿਲਿਆ। ਜਿਸ ਤੋਂ ਬਾਅਦ ਕੁਝ ਹਵਾਲਾਤੀ ਇਕੱਠੇ ਹੋ ਗਏ ਅਤੇ ਵਾਰਡਨ ਅੰਗਰੇਜ਼ ਸਿੰਘ ਤੇ ਵਾਰਡਨ ਬਲਜੀਤ ਸਿੰਘ ਤੋਂ ਬਰਾਮਦ ਕੀਤਾ ਗਿਆ ਮੋਬਾਈਲ ਖੋਹਣ ਦੀ ਕੋਸ਼ਿਸ਼ ਕੀਤੀ ਅਤੇ ਵਾਰਡਨ ਅੰਗਰੇਜ਼ ਸਿੰਘ ਦੀ ਵਰਦੀ ਵੀ ਪਾੜ ਦਿੱਤੀ।
ਇਹ ਵੀ ਪੜ੍ਹੋ: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲੇ ਦੇਣ ਧਿਆਨ, ਲਿਆ ਗਿਆ ਵੱਡਾ ਫ਼ੈਸਲਾ
ਥਾਣਾ ਕੋਤਵਾਲੀ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਲਖਵਿੰਦਰ ਸਿੰਘ ਅਨੁਸਾਰ ਉਪਰੋਕਤ ਮਾਮਲੇ ਵਿਚ ਸਾਜਨ ਸਿੰਘ ਪੁੱਤਰ ਸੇਵਕ ਸਿੰਘ ਵਾਸੀ ਮੁਕਤਸਰ, ਕਮਲਜੀਤ ਸਿੰਘ ਪੁੱਤਰ ਭਜਨ ਸਿੰਘ ਵਾਸੀ ਬਠਿੰਡਾ, ਅਮਰੀਕ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਮੁਕਤਸਰ, ਜਗਪ੍ਰੀਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਤਰਨਤਾਰਨ ਤੇ ਗੁਰਵਿੰਦਰ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਨਕੋਦਰ ਜਲੰਧਰ ਸਮੇਤ 5 ਹਵਾਲਾਤੀਆਂ ਵਿਰੁੱਧ ਬੀ. ਐੱਨ. ਐੱਸ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਜਲੰਧਰ ਸਿਵਲ ਹਸਪਤਾਲ ’ਚ ਹੋਈਆਂ 3 ਮੌਤਾਂ ਦੇ ਮਾਮਲੇ ਦੀ ਰਿਪੋਰਟ ਤਿਆਰ, ਵੱਡੇ ਅਧਿਕਾਰੀਆਂ 'ਤੇ ਡਿੱਗੇਗੀ ਗਾਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e